Breaking News

ਹੁਣੇ ਹੁਣੇ ਆਈ ਵੱਡੀ ਖਬਰ ਕੈਪਟਨ ਅਮਰਿੰਦਰ ਸਿੰਘ ਨੇ ਦਿਤੇ ਪੰਜਾਬ ਲਈ ਇਹ ਸਖਤ ਹੁਕਮ

ਆਈ ਤਾਜਾ ਵੱਡੀ ਖਬਰ

ਵਿਕਾਸ ਅਤੇ ਕਾਰਜ ਇਕ ਦੂਜੇ ਦੇ ਪੂਰਕ ਹੁੰਦੇ ਹਨ ਜਿਨ੍ਹਾਂ ਦੇ ਇਕੱਠਿਆਂ ਚੱਲਣ ਨਾਲ ਹੀ ਦੋਵਾਂ ਦੀ ਪਛਾਣ ਮੁਮਕਿਨ ਹੋ ਸਕਦੀ ਹੈ। ਸਮੇਂ-ਸਮੇਂ ਉੱਪਰ ਦੇਸ਼ ਅਤੇ ਸੂਬੇ ਦੀ ਤਰੱਕੀ ਵਾਸਤੇ ਕਈ ਤਰ੍ਹਾਂ ਦੇ ਨਿਯਮ ਬਣਾਏ ਜਾਂਦੇ ਹਨ ਅਤੇ ਇਨ੍ਹਾਂ ਨੂੰ ਲਾਗੂ ਵੀ ਕੀਤਾ ਜਾਂਦਾ ਹੈ। ਦੇਸ਼ ਦੇ ਸੂਬੇ ਪੰਜਾਬ ਵਿਚ ਕੈਪਟਨ ਸਰਕਾਰ ਵੱਲੋਂ ਕਈ ਨਵੇਂ ਨਿਯਮ ਲਾਗੂ ਕੀਤੇ ਗਏ ਸਨ ਜਿਸ ਤਹਿਤ ਇਕ ਖਾਸ ਕਲਚਰ ਨੂੰ ਖ਼ਤਮ ਕਰਨ ਦੇ ਆਦੇਸ਼ ਦਿੱਤੇ ਗਏ ਸਨ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਟਰ ਵਹੀਕਲ ਐਕਟ 1988 ਦੇ ਲਾਗੂ ਹੋਣ ਤੋਂ ਬਾਅਦ ਵੀ ਚੱਲ ਰਹੇ ਪੁਰਾਣੇ ਰਜਿਸਟ੍ਰੇਸ਼ਨ ਨੰਬਰ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਫੈਸਲਾ ਉਹਨਾਂ ਨੇ ਵੀਆਈਪੀ ਕਲਚਰ ਨੂੰ ਖਤਮ ਕਰਨ ਅਤੇ ਸੁਰੱਖਿਆ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਟਰਾਂਸਪੋਰਟ ਵਿਭਾਗ ਨੂੰ ਆਖਿਆ ਹੈ ਕਿ ਮੋਟਰ ਵਹੀਕਲ ਐਕਟ ਦੀ ਧਾਰਾ 41 ਅਤੇ ਇਸ ਦੇ ਅੰਤਰਗਤ ਆਉਂਦੀ ਧਾਰਾ 217 ਦੇ ਤਹਿਤ ਪੁਰਾਣੇ ਨੰਬਰਾਂ ਵਾਲੇ ਗੱਡੀ ਦੇ ਮਾਲਕਾਂ ਨੂੰ ਨਵੇਂ ਨੰਬਰ ਜਾਰੀ ਕੀਤੇ। ਕਿਉਂਕਿ ਇਸ ਸਬੰਧੀ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਅਤੇ ਹਰਿਆਣਾ ਨੇ ਪਹਿਲਾਂ ਹੀ ਪਾਬੰਦੀ ਲਗਾ ਦਿੱਤੀ ਹੈ। ਇਕ ਸਰਕਾਰੀ ਬੁਲਾਰੇ ਦੇ ਦੱਸਣ ਮੁਤਾਬਕ ਜਿੱਥੇ ਪੁਰਾਣੇ ਨੰਬਰ ਵੀਆਈਪੀ ਕਲਚਰ ਨੂੰ ਉਤਸ਼ਾਹਿਤ ਕਰਦੇ ਹਨ ਉਥੇ ਹੀ ਦੂਜੇ ਪਾਸੇ ਲੋਕਾਂ ਇਨ੍ਹਾਂ ਨੂੰ ਸਟੇਟਸ ਸਿੰਬਲ ਵਜੋਂ ਵਰਤਦੇ ਹਨ।

ਪੁਰਾਣੇ ਨੰਬਰਾਂ ਵਾਲੇ ਵਾਹਨ ਸਰਹੱਦੀ ਸੂਬਿਆਂ ਦੇ ਵਿਚ ਪੰਜਾਬ ਦੇ ਲਈ ਵੱਡਾ ਖਤਰਾ ਹੁੰਦੇ ਹਨ। ਇਹ ਗੱਲ ਵੀ ਦੇਖਣ ਵਿੱਚ ਸਾਹਮਣੇ ਆਈ ਹੈ ਕਿ ਸ਼ਰਾਰਤੀ ਅਨਸਰ ਅਤੇ ਸਮਾਜ ਵਿਰੋਧੀ ਅਨਸਰ ਇਨ੍ਹਾਂ ਪੁਰਾਣੇ ਨੰਬਰਾਂ ਦੀ ਵਰਤੋਂ ਗੈਰ ਕਾਨੂੰਨੀ ਕੰਮਾਂ ਦੇ ਲਈ ਕਰਦੇ ਹਨ ਕਿਉਂਕਿ ਪੁਲਸ ਵੱਲੋਂ ਇਹਨਾਂ ਵਾਹਨਾਂ ਦੀ ਤਲਾਸ਼ੀ ਨਹੀਂ ਕੀਤੀ ਜਾਂਦੀ ਸੀ। ਇਸ ਤੋਂ ਇਲਾਵਾ ਇਹ ਗੱਲ ਵੀ ਹੈ ਕਿ ਪੁਰਾਣੇ ਨੰਬਰ ਕਈ ਵਾਹਨਾਂ ਉਪਰ ਵਰਤੇ ਜਾਂਦੇ ਸਨ। ਵੀਆਈਪੀ ਕਲਚਰ ਦੌਰਾਨ ਇਨ੍ਹਾਂ ਦੇ ਰਿਕਾਰਡ ਨੂੰ ਜਾਂ ਤਾਂ ਪੁਰਾਣਾ ਕਰ ਦਿੱਤਾ ਜਾਂਦਾ ਸੀ ਜਾਂ ਖਤਮ ਕਰ ਦਿੱਤਾ ਜਾਂਦਾ ਸੀ। ਇਸ ਨਾਲ ਗੱਡੀ ਦੇ ਅਸਲ ਮਾਲਕ ਦਾ ਪਤਾ ਲਗਾਉਣ ਦੇ ਵਿਚ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …