ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਜਿਥੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਬੈਠ ਕੇ ਆਪਣਾ ਯੋਗਦਾਨ ਪਾ ਰਹੇ ਹਨ। ਤਾਂ ਜੋ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਉਥੇ ਹੀ ਪੰਜਾਬ ਦੇ ਕਿਸਾਨਾਂ ਵੱਲੋਂ ਵੀ ਗੰਨੇ ਦੀਆਂ ਕੀਮਤਾਂ ਨੂੰ ਲੈ ਕੇ ਸੂਬਾ ਸਰਕਾਰ ਦੇ ਖਿਲਾਫ ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਜਲੰਧਰ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਕਾਰਨ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਹੈ। ਰੇਲ ਆਵਾਜਾਈ ਉਪਰ ਵੀ ਇਸ ਦਾ ਅਸਰ ਵੇਖਿਆ ਗਿਆ। ਕਿਉਂਕਿ ਪਹਿਲਾਂ ਕਿਸਾਨਾਂ ਵੱਲੋਂ ਜਲੰਧਰ ਦਿੱਲੀ ਹਾਈਵੇਅ ਨੂੰ ਬੰਦ ਕੀਤਾ ਗਿਆ ਸੀ।
ਪਰ ਜਦੋਂ ਸਰਕਾਰ ਵੱਲੋਂ ਕਿਸਾਨਾਂ ਦੀ ਕੋਈ ਵੀ ਸੁਣਵਾਈ ਨਾ ਕੀਤੀ ਗਈ ਤਾਂ ਕਿਸਾਨਾਂ ਵੱਲੋਂ ਰੇਲ ਆਵਾਜਾਈ ਨੂੰ ਠੱਪ ਕਰ ਦਿੱਤਾ ਗਿਆ ਅਤੇ ਰੇਲਵੇ ਟ੍ਰੈਕ ਤੇ ਧਰਨਾ ਪ੍ਰਦਰਸ਼ਨ ਜਾਰੀ ਕਰ ਦਿਤਾ ਗਿਆ। ਜਿਸ ਕਾਰਨ ਜਲੰਧਰ ਆਉਣ ਜਾਣ ਵਾਲੀ ਆਵਾਜਾਈ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਉੱਥੇ ਹੀ ਕਿਸਾਨਾਂ ਨਾਲ ਕੱਲ ਜਲੰਧਰ ਦੇ ਦਫ਼ਤਰ ਵਿਖੇ ਕੀਤੀ ਗਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਦੀ ਮੀਟਿੰਗ ਕਿਸਾਨ ਜਥੇਬੰਦੀਆਂ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਚਕਾਰ ਹੋਣ ਦਾ ਐਲਾਨ ਕੀਤਾ ਗਿਆ ਸੀ।
ਆਖਰ ਹੁਣ ਸਰਕਾਰ ਨੇ ਕਿਸਾਨਾਂ ਦਾ ਜੋਸ਼ ਦੇਖ ਕੇ ਇਹ ਵੱਡਾ ਐਲਾਨ ਕਰ ਦਿੱਤਾ ਹੈ ਜਿੱਥੇ ਕਿਸਾਨਾਂ ਦੇ ਹੱਕ ਵਿੱਚ ਚੰਗੀ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਕੈਪਟਨ ਅਮਰਿੰਦਰ ਸਿੰਘ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈ ਮੀਟਿੰਗ ਵਿੱਚ ਗੰਨੇ ਦੀ ਕੀਮਤ ਦੇ ਵਾਧੇ ਨੂੰ ਲੈ ਕੇ ਸਹਿਮਤੀ ਹੋ ਗਈ ਹੈ। ਜਿੱਥੇ ਪਿਛਲੇ ਪੰਜ ਦਿਨਾਂ ਤੋਂ ਕਿਸਾਨਾਂ ਵੱਲੋਂ ਗੰਨੇ ਦੀਆਂ ਕੀਮਤਾਂ ਨੂੰ ਵਧਾਉਣ ਅਤੇ ਬਕਾਇਆ ਰਾਸ਼ੀ ਦਿੱਤੇ ਜਾਣ ਲਈ ਜਲੰਧਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
ਉਥੇ ਹੀ ਹੋਈ ਅੱਜ ਦੀ ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਗੰਨੇ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਹਿਮਤੀ ਪ੍ਰਗਟਾਈ ਗਈ ਹੈ। ਇਸ ਮੀਟਿੰਗ ਤੋਂ ਬਾਅਦ ਗੰਨੇ ਦੀਆਂ ਕੀਮਤਾਂ ਦੇ ਵਧਣ ਨੂੰ ਲੈ ਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਮੁੱਖ ਮੰਤਰੀ ਦਾ ਮੂੰਹ ਮਿੱਠਾ ਕਰਵਾਇਆ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …