ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਦੇਸ਼ ਵਿੱਚ ਵਾਪਰਨ ਵਾਲੇ ਹਾਦਸੇ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਆਈਆਂ ਸਾਹਮਣੇ ਆ ਰਹੀਆ ਹਨ, ਜੋ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੇ ਹਨ। ਜਿਥੇ ਵਾਪਰਨ ਵਾਲੇ ਇਨ੍ਹਾਂ ਹਾਦਸਿਆਂ ਵਿੱਚ ਲੋਕਾਂ ਦੀ ਮੌਤ ਹੋ ਜਾਂਦੀ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਮਨਾਂ ਵਿਚ ਅਜਿਹੇ ਹਾਦਸਿਆਂ ਨੂੰ ਵੇਖ ਕੇ ਡਰ ਪੈਦਾ ਹੋ ਜਾਂਦਾ ਹੈ। ਜਿੱਥੇ ਹਵਾਈ ਸਫ਼ਰ ਨੂੰ ਸੁਰੱਖਿਅਤ ਸਫਰ ਮੰਨਿਆ ਜਾਂਦਾ ਹੈ ਉਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਖ਼ੁਸ਼ਕਿਸਮਤੀ ਦੇ ਨਾਲ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਬਚ ਜਾਂਦੀ ਹੈ ਉੱਥੇ ਹੀ ਕਈ ਲੋਕ ਆਪਣੀ ਜ਼ਿੰਦਗੀ ਦੀ ਬਾਜੀ ਹਾਰ ਜਾਂਦੇ ਹਨ।
ਹੁਣ ਇੱਕ ਹਵਾਈ ਜਹਾਜ਼ ਦੇ ਕ੍ਰੈਸ਼ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਮੌਤ ਹੋਈ ਹੈ, ਬਚਾਅ ਕਾਰਜ ਜਾਰੀ ਕਰ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਵਾਈ ਹਾਦਸਾ ਇਟਲੀ ਦੇ ਪ੍ਰਸਿੱਧ ਸ਼ਹਿਰ ਮਿਲਾਨ ਵਿੱਚ ਹੋਣ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਸਨ ਦੋਨਤੋਂ ਮਿਲਾਨੇਸੀ ਵਿਖੇ ਇਕ ਪ੍ਰਾਈਵੇਟ ਜਹਾਜ਼ ਹਾਦਸਾਗ੍ਰਸਤ ਹੋਇਆ ਹੈ ਜਿੱਥੇ ਛੇ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਪ੍ਰਾਈਵੇਟ ਜਹਾਜ਼ ਨੇ ਮਿਲਾਨ ਦੇ ਲਿਨਾਤੇ ਸ਼ਹਿਰ ਤੋਂ ਓਲਵੀਆਂ ਜਾਣ ਵਾਸਤੇ ਉਡਾਣ ਭਰੀ ਸੀ।
ਉਥੇ ਹੀ ਉਡਾਣ ਭਰਨ ਤੋਂ ਬਾਅਦ ਇਹ ਜਹਾਜ਼ ਇਕ ਇਮਾਰਤ ਨਾਲ ਟਕਰਾਅ ਕੇ ਹਾਦਸਾਗ੍ਰਸਤ ਹੋ ਗਿਆ। ਇਹ ਛੋਟਾ ਪ੍ਰਾਈਵੇਟ ਹਵਾਈ ਜਹਾਜ਼ ਇਕ ਉਸਾਰੀ ਅਧੀਨ ਦੋ ਮੰਜ਼ਿਲਾ ਇਮਾਰਤ ਉਪਰ ਆ ਕੇ ਡਿੱਗ ਗਿਆ ਸੀ। ਇਸ ਇਮਾਰਤ ਵਿਚ ਕੋਈ ਵੀ ਵਿਅਕਤੀ ਸ਼ਾਮਲ ਨਹੀਂ ਸੀ ਅਤੇ ਇਸ ਇਮਾਰਤ ਨੂੰ ਬਣਨ ਤੋਂ ਬਾਦ ਦਫ਼ਤਰਾਂ ਅਤੇ ਕਾਰਾ ਦੀ ਪਾਰਕਿੰਗ ਲਈ ਵਰਤਿਆ ਜਾਣਾ ਸੀ।
ਜਿੱਥੇ ਇਸ ਜਹਾਜ਼ ਅਤੇ ਇਮਾਰਤ ਨੂੰ ਹਾਦਸੇ ਤੋਂ ਬਾਅਦ ਅੱਗ ਲੱਗ ਗਈ ਜਿਸ ਕਾਰਨ ਇਸ ਪ੍ਰਾਈਵੇਟ ਜਹਾਜ਼ ਵਿਚ ਸਵਾਰ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਿਸ ਕਾਰਨ ਇਮਾਰਤ ਨੂੰ ਵੀ ਅੱਗ ਲੱਗ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪ੍ਰਸ਼ਾਸਨ ਅਤੇ ਪੁਲਿਸ ਦੀਆਂ ਟੀਮਾਂ ਵੱਲੋਂ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …