ਆਈ ਤਾਜਾ ਵੱਡੀ ਖਬਰ
ਕਰੋਨਾ ਦੀ ਲਪੇਟ ਵਿੱਚ ਆਉਣ ਨਾਲ ਬਹੁਤ ਸਾਰੇ ਲੋਕ ਕਰੋਨਾ ਦੇ ਸ਼ਿਕਾਰ ਹੋ ਰਹੇ ਹਨ ਉਥੇ ਹੀ ਹੋਣ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ ਕਾਰਨ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਲਗਾਤਾਰ ਸੋਗਮਈ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਆਵਾਜਾਈ ਲਈ ਬਹੁਤ ਸਾਰੇ ਲੋਕਾਂ ਵੱਲੋਂ ਸੜਕੀ ਆਵਾਜਾਈ ਦੀ ਵਰਤੋਂ ਕੀਤੀ ਜਾਂਦੀ ਹੈ। ਉੱਥੇ ਹੀ ਹੋਰ ਬਹੁਤ ਸਾਰੇ ਲੋਕਾਂ ਵੱਲੋਂ ਰੇਲਵੇ ਮਾਰਗ, ਸਮੁੰਦਰੀ ਮਾਰਗ ਅਤੇ ਹਵਾਈ ਆਵਾਜਾਈ ਦੀ ਵਰਤੋਂ ਕੀਤੀ ਜਾਂਦੀ ਹੈ। ਜਿੱਥੇ ਇਹ ਸਫ਼ਰ ਇਨਸਾਨ ਨੂੰ ਜਲਦੀ ਮੰਜਲ ਤੱਕ ਪਹੁੰਚਾ ਦਿੰਦੇ ਹਨ। ਉੱਥੇ ਹੀ ਬਹੁਤ ਸਾਰੇ ਹਾਦਸੇ ਵੀ ਵਾਪਰਨ ਦੀਆਂ ਖ਼ਬਰਾਂ ਆ ਜਾਂਦੀਆਂ ਹਨ। ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਦੇਸ਼ ਦੇ ਹਲਾਤਾਂ ਤੇ ਵੀ ਅਸਰ ਪੈਂਦਾ ਹੈ।
ਇਸ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਅਜਿਹੇ ਹੋਣ ਵਾਲੇ ਹਾਦਸੇ ਬਹੁਤ ਸਾਰੇ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਬਣ ਜਾਂਦੇ ਹਨ। ਹੁਣ ਇੱਥੇ ਅਸਮਾਨ ਚ ਆਪਸ ਵਿੱਚ ਟਕਰਾਏ ਦੋ ਹਵਾਈ ਜਹਾਜ, ਇਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖ਼ਬਰਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿਚ ਉਸ ਸਮੇਂ ਵਾਧਾ ਹੋਇਆ ਜਦੋ ਅਮਰੀਕਾ ਦੇ ਡੇਨਵਰ ਵਿੱਚ ਦੋ ਛੋਟੇ ਹਵਾਈ ਜਹਾਜ਼ ਆਪਸ ਵਿੱਚ ਟਕਰਾ ਗਏ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੁੱਧਵਾਰ ਨੂੰ ਡੇਨਵਰ ਉਪਨਗਰ ਵਿੱਚ ਇੱਕ ਛੋਟੇ ਖੇਤਰੀ ਹਵਾਈ ਅੱਡੇ ਉੱਪਰ ਇਹ ਜਹਾਜ਼ ਉਤਰਨ ਦੀ ਤਿਆਰੀ ਕਰ ਰਹੇ ਸਨ ਤਾਂ ਹਵਾ ਵਿੱਚ ਇਨ੍ਹਾਂ ਦੋਹਾਂ ਹਵਾਈ ਜਹਾਜ਼ਾਂ ਦੀ ਆਪਸ ਵਿਚ ਟੱਕਰ ਹੋ ਗਈ। ਇਸ ਹਾਦਸੇ ਵਿਚ ਸਾਰੇ ਜਹਾਜ਼ ਵਿਚ ਸਵਾਰ ਲੋਕ ਸੁਰੱਖਿਅਤ ਹਨ। ਏਰਾਪਾਹੋਏ ਕਾਊਂਟੀ ਵਿੱਚ ਸ਼ੈਰਿਫ ਦੇ ਸਹਾਇਕ ਜੌਨ ਬਾਰਟਮੈਨ ਨੇ ਕਿਹਾ ਕਿ ਮੈਂ ਪਹਿਲਾਂ ਅਜਿਹਾ ਕਦੇ ਨਹੀਂ ਵੇਖਿਆ।
ਉੱਥੇ ਹੀ ਇਕ ਜਹਾਜ਼ ਵਿੱਚ ਸਿਰਫ਼ ਇੱਕ ਪਾਇਲਟ ਹੀ ਸਵਾਰ ਸੀ। ਜੋ ਜਹਾਜ ਨੂੰ ਭਾਰੀ ਨੁਕਸਾਨ ਪਹੁੰਚਣ ਦੇ ਬਾਵਜੂਦ ਵੀ ਪੈਰਾਸ਼ੂਟ ਰਾਹੀਂ ਸੁਰੱਖਿਅਤ ਉੱਤਰ ਗਿਆ। ਇਸ ਹਾਦਸੇ ਵਿੱਚ ਕੋਈ ਵੀ ਜ਼ਖਮੀ ਨਹੀਂ ਹੋਇਆ। ਇਸ ਹਾਦਸੇ ਵਿਚ ਜਿੱਥੇ ਇੱਕ ਜਹਾਜ਼ ਨੂੰ ਭਾਰੀ ਨੁਕਸਾਨ ਹੋਇਆ ਹੈ ਉਥੇ ਹੀ ਦੂਸਰੇ ਜਹਾਜ ਦਾ ਬਚਾਅ ਹੋ ਗਿਆ ਹੈ। ਜਾਂਚ ਦਲ ਦੀ ਇਕ ਕਮੇਟੀ ਵੱਲੋਂ ਇਸ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …