ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਹੈ। ਉਸ ਸਮੇਂ ਤੋਂ ਹੀ ਲਗਾਤਾਰ ਦੇਸ਼ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਦੇਸ਼ ਦੇ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚਾ ਲਾ ਕੇ ਡਟੇ ਹੋਏ ਹਨ। ਜਿਨ੍ਹਾਂ ਵੱਲੋਂ ਲਗਾਤਾਰ ਭਾਜਪਾ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਰਿਲਾਇੰਸ ਦੇ ਪੇਟ੍ਰੋਲ ਪੰਪ ਅਤੇ ਟੋਲ ਪਲਾਜ਼ਿਆਂ ਨੂੰ ਬੰਦ ਕਰਵਾ ਕੇ ਵੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ।
ਹੁਣ ਇੱਥੇ ਕਿਸਾਨਾਂ ਅਤੇ ਪੁਲਿਸ ਦੇ ਵਿਚਕਾਰ ਝੜਪ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਅਤੇ ਭਾਜਪਾ ਦੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਹਿਸਾਰ ਵਿੱਚ ਇੱਕ ਕੋਵਿਡ ਹਸਪਤਾਲ ਦੇ ਸੈਂਟਰ ਦਾ ਉਦਘਾਟਨ ਕਰਨ ਪਹੁੰਚੇ ਤਾਂ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੂੰ ਰੋਕਣ ਲਈ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਅਤੇ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨਾਂ ਵੱਲੋਂ ਅੱਗੇ ਵਧਿਆ ਗਿਆ।
ਜਿਸ ਦੌਰਾਨ ਪੁਲਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਗਿਆ ਅਤੇ ਹੰਝੂ ਗੈਸ ਦੇ ਗੋਲੇ ਵੀ ਦਾਗ਼ੇ ਗਏ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਜਪਾ ਦੇ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੱਲੋਂ ਪਾਣੀਪਤ ਵਿੱਚ ਵੀ ਗੁਰੂ ਤੇਗ ਬਹਾਦਰ ਸੰਜੀਵਨੀ ਹਸਪਤਾਲ ਦਾ ਉਦਘਾਟਨ ਕੀਤਾ ਗਿਆ ਸੀ। ਜਿੱਥੇ ਆਕਸੀਜਨ ਦੀ ਸਪਲਾਈ ਲਈ ਪਾਈਪ ਲਾਈਨ ਪਾਈ ਗਈ ਹੈ।
ਇਸ ਤੋਂ ਪਹਿਲਾਂ ਵੀ ਕਿਸਾਨਾਂ ਵੱਲੋਂ ਮੁੱਖ ਮੰਤਰੀ ਵੱਲੋਂ ਕੀਤੇ ਜਾਣ ਵਾਲੇ ਸਮਾਗਮਾਂ ਦਾ ਵਿਰੋਧ ਕੀਤਾ ਗਿਆ ਹੈ। ਕਿਸਾਨਾਂ ਦੀ ਭੀੜ ਨੂੰ ਖਦੇੜਨ ਲਈ ਹੀ ਲਾਠੀਚਾਰਜ ਅਤੇ ਹੰਝੂ ਗੈਸ ਦੇ ਗੋਲਿਆਂ ਦਾ ਇਸਤੇਮਾਲ ਕੀਤਾ ਗਿਆ ਹੈ। ਜਿਸ ਕਾਰਨ ਹਾਲਾਤ ਕਾਫੀ ਤਣਾਅਪੂਰਨ ਬਣ ਗਏ। ਕਿਉਂਕਿ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਕੀਤੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਇਸ ਲਈ ਕਿਸਾਨਾਂ ਦਾ ਰੋਹ ਦਿਨ-ਬ-ਦਿਨ ਵਧਦਾ ਹੀ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …