ਆਈ ਤਾਜਾ ਵੱਡੀ ਖਬਰ
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਨੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਆਵਾਜਾਈ ਦੇ ਜੇਕਰ ਸਭ ਤੋਂ ਆਰਾਮ ਦਾਇਕ ਅਤੇ ਮਨੋਰੰਜਨ ਭਰਪੂਰ ਸਫ਼ਰ ਦੀ ਗੱਲ ਕੀਤੀ ਜਾਵੇ ਤਾਂ ਲੋਕਾਂ ਵੱਲੋਂ ਸੜਕੀ ਮਾਰਗ ਨੂੰ ਪਹਿਲ ਦਿੱਤੀ ਜਾਂਦੀ ਹੈ। ਪਰ ਲੋਕਾਂ ਵੱਲੋਂ ਯਾਤਰਾਂ ਵਾਸਤੇ ਆਵਾਜਾਈ ਦੇ ਕਈ ਹੋਰ ਮਾਧਿਅਮਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਨ੍ਹਾਂ ਰਾਹੀਂ ਲੋਕ ਇਕ ਥਾਂ ਤੋਂ ਦੂਜੀ ਥਾਂ ਦਾ ਆਪਣਾ ਸਫ਼ਰ ਚੰਦ ਮਿੰਟਾਂ ਵਿੱਚ ਮੁਕਾ ਲੈਂਦੇ ਹਨ।
ਜੇਕਰ ਅਸੀਂ ਆਵਾਜਾਈ ਦੇ ਸਭ ਤੋਂ ਸੁਰੱਖਿਅਤ ਸਫ਼ਰ ਦੀ ਗੱਲ ਕਰੀਏ ਤਾਂ ਇਹ ਸਫ਼ਰ ਰੇਲ ਗੱਡੀ ਰਾਹੀਂ ਤੈਅ ਕੀਤਾ ਗਿਆ ਮੰਨਿਆ ਜਾਂਦਾ ਹੈ। ਕਿਉਂਕਿ ਰੇਲ ਗੱਡੀਆਂ ਨੂੰ ਪਹਿਲਾਂ ਤੋਂ ਤੈਅ ਕੀਤੀ ਗਈ ਸਮਾਂ ਸਾਰਨੀ ਅਨੁਸਾਰ ਚਲਾਇਆ ਜਾਂਦਾ ਹੈ ਜਿਸ ਕਾਰਨ ਹਾਦਸਾ ਵਾਪਰਨ ਦੀ ਸੰਭਾਵਨਾ ਜ਼ੀਰੋ ਮਾਤਰ ਰਹਿ ਜਾਂਦੀ ਹੈ। ਪਰ ਫਿਰ ਵੀ ਕਦੇ ਨਾ ਕਦੇ ਕਿਸੇ ਅਣਗਹਿਲੀ ਦੇ ਕਾਰਨ ਰੇਲ ਹਾਦਸਾ ਵਾਪਰ ਜਾਂਦਾ ਹੈ। ਹੁਣ ਇੱਥੇ ਦੋ ਰੇਲਾਂ ਦੀ ਭਿਆਨਕ ਟੱਕਰ ਹੋਣ ਕਾਰਨ ਲਾਸ਼ਾਂ ਦੇ ਢੇਰ ਲੱਗ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕਾਹਰਾ ਦੱਖਣੀ ਮਿਸਰ ਤੋਂ ਸਾਹਮਣੇ ਆਈ ਹੈ। ਜਿੱਥੇ ਦੋ ਰੇਲ ਗੱਡੀਆਂ ਦੀ ਆਪਸ ਵਿੱਚ ਭਿਆਨਕ ਟੱਕਰ ਹੋਣ ਕਾਰਨ 32 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋ ਰੇਲ ਗੱਡੀਆਂ ਆਮ੍ਹੋ ਸਾਮ੍ਹਣੇ ਟਕਰਾ ਗਈਆਂ ਤੇ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਤੋਂ ਪਤਾ ਲੱਗਾ ਹੈ ਕਿ ਟਕਰਾਉਣ ਤੋਂ ਬਾਅਦ ਟਰੇਨ ਦੇ ਡੱਬੇ ਪਟੜੀ ਤੋਂ ਉਤਰ ਕੇ ਪਲਟ ਗਏ। ਜਿਸ ਕਾਰਨ ਬਹੁਤ ਸਾਰੇ ਯਾਤਰੀ ਇਹਨਾਂ ਡੱਬਿਆਂ ਵਿੱਚ ਫਸ ਗਏ। ਦੱਖਣੀ ਸੂਬੇ ਸੋਹਾਗ ਵਿੱਚ ਵਾਪਰੇ ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਰਾਹਤ ਟੀਮਾਂ ਵੱਲੋਂ ਘਟਨਾ ਵਾਲੀ ਜਗ੍ਹਾ ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਇਸ ਮਲਬੇ ਵਿੱਚੋਂ ਕੱਢਿਆ ਗਿਆ ਹੈ।
ਇਸ ਹਾਦਸੇ ਵਿਚ 66 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਅਤੇ 32 ਲੋਕਾਂ ਦੇ ਮਾ-ਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਮਿਸਰ ਵਿਚ ਵਾਪਰੇ ਇਸ ਰੇਲ ਹਾਦਸੇ ਨੂੰ ਲੈ ਕੇ ਰੇਲ ਵਿਵਸਥਾ ਅਤੇ ਗੱਡੀਆਂ ਦੇ ਉਪਕਰਨਾਂ ਦੇ ਸੰਭਾਲ ਅਤੇ ਪ੍ਰਬੰਧਾਂ ਨੂੰ ਲੈ ਕੇ ਪਹਿਲਾ ਵੀ ਸਵਾਲ ਖੜ੍ਹੇ ਹੁੰਦੇ ਰਹੇ ਹਨ। ਇਸ ਹਾਦਸੇ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਹੋ ਗਏ ਅਤੇ ਬਹੁਤ ਸਾਰੇ ਬੇ-ਹੋ-ਸ਼ ਹੋਣ ਦੀ ਖਬਰ ਸਾਹਮਣੇ ਆਈ ਹੈ । ਉਥੇ ਹੀ ਸਥਾਨਕ ਲੋਕਾਂ ਵੱਲੋਂ ਮੌਕੇ ਤੇ ਪਹੁੰਚ ਕੇ ਪਹਿਲਾਂ ਰਾਹਤ ਅਤੇ ਬਚਾਅ ਦੇ ਕੰਮ ਸ਼ੁਰੂ ਕੀਤੇ ਗਏ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …