ਆਈ ਤਾਜਾ ਵੱਡੀ ਖਬਰ
ਆਏ ਦਿਨ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਜਿੱਥੇ ਸੂਬਾ ਸਰਕਾਰ ਵੱਲੋਂ ਕਰੋਨਾ ਟੈਸਟ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾ ਦਿੱਤਾ ਗਿਆ ਹੈ। ਉਥੇ ਹੀ ਹਸਪਤਾਲਾਂ ਦੇ ਵਿੱਚ ਵੀ ਮੈਡੀਕਲ ਸਹੂਲਤਾਂ ਪੂਰੀ ਤਰਾਂ ਨਾਲ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਕਈ ਹਸਪਤਾਲਾਂ ਵਿੱਚ ਆਕਸੀਜਨ ਦੀ ਕਮੀ ਨੂੰ ਦੇਖਦੇ ਹੋਏ ਉਦਯੋਗ ਜਗਤ ਨੂੰ ਦਿੱਤੀ ਜਾਣ ਵਾਲੀ ਆਕਸੀਜ਼ਨ ਸਪਲਾਈ ਨੂੰ ਘੱਟ ਕਰ ਦਿੱਤਾ ਗਿਆ ਹੈ।
ਹੁਣ ਤੱਕ ਇਸ ਕਰੋਨਾ ਦੀ ਚਪੇਟ ਵਿਚ ਵੱਖ-ਵੱਖ ਸਖਸ਼ੀਅਤਾਂ ਆ ਚੁੱਕੀਆਂ ਹਨ। ਹੁਣ ਇਸ ਮਸ਼ਹੂਰ ਪੰਜਾਬੀ ਕਲਾਕਾਰ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਰੰਗ-ਮੰਚ ਦੀ ਪ੍ਰਸਿਧ ਹਸਤੀ ਗੁਰਚਰਨ ਸਿੰਘ ਚੰਨੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਪਿਛਲੇ ਇੱਕ ਮਹੀਨੇ ਪਹਿਲਾਂ ਉਹ ਕਰੋਨਾ ਸੰਕਰਮਿਤ ਹੋ ਗਏ ਸਨ। ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ਵਿੱਚ ਇਲਾਜ ਵਾਸਤੇ ਦਾਖ਼ਲ ਕਰਾਇਆ ਗਿਆ ਸੀ।
ਜਿੱਥੇ ਉਹ ਜੇਰੇ ਇਲਾਜ ਸਨ। ਜਿੱਥੇ ਅੱਜ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ ਪੰਜਾਬੀ ਸੱਭਿਆਚਾਰਕ, ਕਿਲਿਆ ਅਤੇ ਡਾਂਸ ਉਪਰ ਬਹੁਤ ਸਾਰੀਆਂ ਡਾਕੂਮੈਂਟਰੀ ਫਿਲਮਾਂ ਵੀ ਤਿਆਰ ਕੀਤੀਆਂ। ਉਨ੍ਹਾਂ ਨੇ ਕਰੋਨਾ ਦੇ ਦੌਰ ਵਿਚ ਹਸਪਤਾਲ ਵਿਚ ਜਾ ਕੇ ਕਰੋਨਾ ਤੋਂ ਸੰਕਰਮਿਤ ਹੋਏ ਮਰੀਜ਼ਾਂ ਨੂੰ ਤਣਾਅ ਮੁਕਤ ਕਰਨ ਲਈ ਜੋਕਰ ਬਣਕੇ ਹਸਾਉਂਦੇ ਸਨ। ਪਰ ਜਦੋਂ ਉਹ ਖੁਦ ਇਸ ਸਥਿਤੀ ਵਿੱਚ ਆਏ ਤਾਂ ਕਿਸੇ ਨੇ ਵੀ ਉਹਨਾਂ ਦਾ ਸਾਥ ਨਹੀਂ ਦਿੱਤਾ।
ਪੰਜਾਬ ਯੂਨੀਵਰਸਿਟੀ ਦੇ ਥੀਏਟਰ ਵਿਭਾਗ ਜਿਸ ਦੇ ਮੁਖੀ ਬਲਵੰਤ ਗਾਰਗੀ ਸਨ, ਉਸ ਬੈਚ ਦੇ ਪਹਿਲੇ ਵਿਦਿਆਰਥੀ ਸਨ। ਜਿਨ੍ਹਾਂ ਨੇ ਚੰਡੀਗੜ੍ਹ ਅਤੇ ਹੋਰ ਕਈ ਥਾਵਾਂ ਉੱਪਰ ਸਮਾਜ ਨੂੰ ਸੇਧ ਦੇਣ ਵਾਲੇ ਨਾਟਕ ਖੇਡੇ। ਚੰਨੀ ਚੰਡੀਗੜ੍ਹ ਦੇ ਇੱਕ ਜਾਣੀ-ਪਛਾਣੀ ਸ਼ਖ਼ਸੀਅਤ ਸਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਣ ਤੇ ਬਹੁਤ ਸਾਰੇ ਕਲਾਕਾਰਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …