ਆਈ ਤਾਜਾ ਵੱਡੀ ਖਬਰ
ਰੱਬ ਹੀ ਜਾਣਦਾ ਹੈ ਕਿ ਇਸ ਸਾਲ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲਸਿਲੇਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਬੀਤੇ ਦਿਨੀਂ ਧਾਰਮਿਕ, ਰਾਜਨੀਤਿਕ, ਖੇਡ ਜਗਤ ,ਸਾਹਿਤ, ਕਲਾ ਅਤੇ ਫ਼ਿਲਮੀ ਜਗਤ ਵਿੱਚੋਂ ਕਈ ਮਸ਼ਹੂਰ ਹਸਤੀਆਂ ਸਾਡੇ ਲਈ ਬੀਤਿਆ ਹੋਇਆ ਕੱਲ ਬਣ ਗਈਆਂ। ਕੁਝ ਹਸਤੀਆਂ ਦੀ ਮੌਤ ਕਰੋਨਾ ਮਹਾਮਾਰੀ ਦੇ ਕਾਰਨ ਹੋਈ। ਤੇ ਕੁਝ ਆਪਣੀ ਬੀਮਾਰੀ ਦੇ ਚੱਲਦੇ ਹੋਏ ਏਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ।
ਖੇਤੀ ਕਾਨੂੰਨਾਂ ਵਿਰੁੱਧ ਜਾਰੀ ਅੰਦੋਲਨ ਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਲਾਏ ਜਾ ਰਹੇ ਹਨ। ਇਹਨਾਂ ਧਰਨਾ ਸਥਾਨਾਂ ਤੇ ਵੀ ਕਈ ਮੌਤਾਂ ਹੋਣ ਦੀਆਂ ਖਬਰਾਂ ਮਿਲਦੀਆਂ ਰਹੀਆਂ ਹਨ । ਅੱਜ ਜਿੱਥੇ ਕੁਝ ਸਮਾਂ ਪਹਿਲਾਂ ਇਕ ਚੋਟੀ ਦੇ ਕ੍ਰਿਕਟ ਖਿਡਾਰੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਸੀ।ਇੱਥੇ ਬੜੇ ਦੁੱਖ ਦੇ ਨਾਲ ਕਹਿਣਾ ਪੈ ਰਿਹਾ ਹੈ , ਕਿ ਹੁਣ ਪੰਜਾਬ ਦੇ ਵਿੱਚ ਇੱਕ ਮਸ਼ਹੂਰ ਪੰਜਾਬੀ ਕਲਾਕਾਰ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਅਨੁਸਾਰ ਰੰਗ ਮੰਚ ਜਗਤ ਲਈ ਇਹ ਬਹੁਤ ਹੀ ਦੁਖਦਾਈ ਖਬਰ ਹੈ , ਕਿ ਉੱਘੇ ਨਾਟਕਕਾਰ ਤੇ ਰੰਗ ਕਰਮੀ ਹੰਸਾ ਸਿੰਘ ਜੀ ਹੁਣ ਸਾਡੇ ਵਿਚਕਾਰ ਨਹੀਂ ਰਹੇ। ਹੰਸਾ ਸਿੰਘ ਜੀ ਨਵ ਚਿੰਤਨ ਕਲਾ-ਮੰਚ ਬਿਆਸ ਦੇ ਸੰਸਥਾਪਕ ਵੀ ਸਨ।ਹੰਸਾ ਸਿੰਘ ਜੀ ਬਹੁਤ ਲੰਮੇ ਸਮੇਂ ਤੋਂ ਰੰਗ-ਮੰਚ ਦੀ ਦੁਨੀਆਂ ਦੇ ਨਾਲ ਜੁੜੇ ਹੋਏ ਸਨ। ਹੰਸਾ ਸਿੰਘ ਨੂੰ ਬੀਤੀ ਰਾਤ ਦਿਲ ਦਾ ਦੌ – ਰਾ ਪਿਆ, ਜੋ ਉਹਨਾਂ ਲਈ ਜਾਨਲੇਵਾ ਸਾਬਤ ਹੋਇਆ,
ਜਿਸ ਨਾਲ ਹੰਸਾ ਸਿੰਘ ਦੀ ਮੌਤ ਹੋ ਗਈ। ਹੰਸਾ ਸਿੰਘ ਜੀ ਦੇ ਦੇਹਾਂਤ ਤੇ ਰੰਗ ਮੰਚ ਜਗਤ ਨਾਲ ਜੁੜੀਆਂ ਪ੍ਰਸਿੱਧ ਸਖਸ਼ੀਅਤਾਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਕਿਉਂਕਿ ਹੰਸਾ ਸਿੰਘ ਪਿਛਲੇ ਲੱਗਭੱਗ 45 ਸਾਲਾਂ ਤੋਂ ਪੰਜਾਬੀ ਰੰਗਮੰਚ ਨਾਲ ਜੁੜੇ ਹੋਏ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਰੰਗਮੰਚ ਜਗਤ ਵਿਚ ਸੋਗ ਦੀ ਲਹਿਰ ਛਾ ਗਈ। ਸਾਰੇ ਰੰਗਮੰਚ ਜਗਤ ਦੇ ਕਲਾਕਾਰਾਂ ਵੱਲੋਂ ਹੰਸਾ ਸਿੰਘ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਕਿਉਂਕਿ ਹੰਸਾ ਸਿੰਘ ਦੇ ਜਾਣ ਨਾਲ ਰੰਗਮੰਚ ਜਗਤ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …