Breaking News

ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੇ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ । ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਕੁਝ ਕਲਾਕਾਰਾਂ ਦੇ ਨਾਲ ਹੋਏ ਹਾਦਸਿਆਂ ਦੇ ਕਾਰਨ ਉਨ੍ਹਾਂ ਦੀ ਖਬਰ ਆ ਰਹੀ ਹੈ। ਇਸ ਸਾਲ ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇਸ ਸਾਲ ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ। ਇਨ੍ਹਾਂ ਲੋਕਾਂ ਦੇ ਜਾਣ ਨਾਲ ਵੱਖ ਵੱਖ ਖੇਤਰਾਂ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ।

ਪਰ ਇੱਥੇ ਬੜੇ ਹੀ ਅਫ਼ਸੋਸ ਦੇ ਨਾਲ ਕਹਿਣਾ ਪੈ ਰਿਹਾ ਹੈ, ਕਿ ਇਕ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸੰਗੀਤਕ ਜਗਤ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਅਚਾਨਕ ਮੌਤ ਨਾਲ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪੰਜਾਬ ਦੇ ਉੱਘੇ ਗਾਇਕ ਅਵਤਾਰ ਤਾਰੀ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਅੱਜ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ।

ਉਨ੍ਹਾਂ ਵੱਲੋਂ ਕਈ ਕੈਸਟਾਂ ਪੰਜਾਬੀ ਸੰਗੀਤ ਦੀ ਝੋਲੀ ਪਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਦੋਗਾਣਾ ਗਾਇਕੀ ਵਿੱਚ ਰੁਪਿੰਦਰ ਰੂਪੀ ਅਤੇ ਮਨਿੰਦਰ ਦਿਉਲ ਨਾਲ ਕਾਫੀ ਲੰਮਾ ਸਮਾਂ ਕੰਮ ਕਰਕੇ ਆਪਣੀ ਵੱਖਰੀ ਪਹਿਚਾਣ ਬਣਾਈ। ਉਨ੍ਹਾਂ ਦੇ ਬਹੁਤ ਜ਼ਿਆਦਾ ਪ੍ਰਸਿੱਧ ਗੀਤ ਘਰ ਦਾ ਕੁੰਡਾ ਖੜਕਾ ਬੈਠਾ, ਚਿੱਤ ਕਰਦਾ ਘੁਲਾੜੀ ਵਾਲਾ ਖਾਣ ਨੂੰ ਤੱਤਾ-ਤੱਤਾ ਗੁੜ ਹਾਣੀਆਂ ਬੇਹੱਦ ਪ੍ਰਸਿੱਧ ਹੋਏ ਹਨ। ਉਹ 55 ਵਰ੍ਹਿਆਂ ਦੇ ਸਨ। ਇਸ ਸਮੇਂ ਉਹ ਆਪਣੇ ਪਿੰਡ ਕਾਲੋਮਾਜਰਾ ਨੇੜੇ ਬਨੂੜ ਵਿਖੇ ਰਹਿ ਰਹੇ ਸਨ। ਉਨਾਂ ਨੇ ਆਪਣੇ ਖੇਤਰ ਵਿੱਚ ਬਹੁਤ ਵੱਡੀ ਆਪਣੀ ਪਹਿਚਾਣ ਬਣਾਈ ਸੀ। ਸੰਗੀਤਕ ਜਗਤ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …