ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਦੀਆਂ ਖ਼ਬਰਾਂ ਆਉਂਦੀਆਂ ਰਹੀਆਂ ਹਨ। ਦੇਸ਼ ਵਿਚ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁੱਕੀ ਹੈ ਉੱਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ, ਬਿਮਾਰੀਆਂ ਅਤੇ ਕਈ ਹੋਰ ਹਾਦਸਿਆਂ ਵਿੱਚ ਵੀ ਲੋਕਾਂ ਦੀ ਜਾਨ ਜਾ ਰਹੀ ਹੈ। ਲੋਕ ਜਿੱਥੇ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣ ਲਈ ਸੜਕੀ ਵਾਹਨਾਂ, ਰੇਲ ਗੱਡੀ, ਸਮੁੰਦਰੀ ਜਹਾਜ਼ ਅਤੇ ਹਵਾਈ ਜਹਾਜ਼ ਵਿੱਚ ਸਫ਼ਰ ਕੀਤਾ ਜਾਂਦਾ ਹੈ ਉਥੇ ਹੀ ਲੋਕਾਂ ਨਾਲ ਰਸਤੇ ਦੌਰਾਨ ਕਈ ਤਰਾਂ ਦੇ ਹਾਦਸੇ ਵਾਪਰ ਜਾਂਦੇ ਹਨ।
ਸਫਰ ਕਰਨ ਵਾਲੇ ਇਨ੍ਹਾਂ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਜਿਸ ਕਾਰਨ ਕਈ ਦੇਸ਼ਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੁੰਦਾ ਹੈ। ਹੁਣ ਭਾਰਤ ਵਿੱਚ ਇੱਥੇ ਹਵਾਈ ਜਹਾਜ਼ ਕ੍ਰੈਸ਼ ਹੋਣ ਦੀ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿੱਚ ਇਹ ਹਵਾਈ ਹਾਦਸਾ ਮੱਧ ਪ੍ਰਦੇਸ਼ ਦੇ ਭਿੰਡ ਜਿਲੇ ਵਿੱਚ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਫੌਜ ਦਾ ਇੱਕ ਜਹਾਜ ਦੁਰਘਟਨਾਗ੍ਰਸਤ ਹੋ ਕੇ ਜਮੀਨ ਉਪਰ ਡਿੱਗ ਪਿਆ ਹੈ। ਉੱਥੇ ਹੀ ਜਹਾਜ਼ ਵਿਚ ਸਵਾਰ ਪਾਇਲਟ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਵਾਈ ਫ਼ੌਜ ਦੇ ਜਹਾਜ਼ ਵੱਲੋਂ ਗਵਾਲੀਅਰ ਸਥਿਤ ਹਵਾਈ ਅੱਡੇ ਤੋਂ ਉਡਾਣ ਭਰੀ ਗਈ ਸੀ, ਅਤੇ ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਹੀ ਇਹ ਜਹਾਜ਼ ਕਰੈਸ਼ ਹੋ ਗਿਆ। ਜਿੱਥੇ ਇਹ ਜਹਾਜ਼ ਖੇਤਾਂ ਵਿੱਚ ਡਿੱਗ ਗਿਆ ਹੈ ਉਥੇ ਹੀ ਜਹਾਜ਼ ਉਡਾ ਰਹੇ ਪਾਇਲਟ ਵੱਲੋਂ ਵੀ ਆਪਣੇ ਬਚਾਅ ਲਈ ਕੋਸ਼ਿਸ਼ ਕੀਤੀ ਗਈ। ਜਿੱਥੇ ਇਸ ਜਹਾਜ਼ ਨੂੰ ਖੇਤਾਂ ਵਿੱਚ ਡਿਗਦੇ ਹੋਏ ਪਿੰਡ ਵਾਸੀਆਂ ਵੱਲੋਂ ਵੇਖਿਆ ਗਿਆ ਉਥੇ ਹੀ ਪਿੰਡ ਦੇ ਲੋਕਾਂ ਦੀ ਮਦਦ ਨਾਲ ਖੇਤ ਵਿੱਚ ਪਹੁੰਚ ਕਰ ਕੇ ਜਹਾਜ਼ ਵਿਚ ਮੋਜੂਦ ਪਾਇਲਟ ਨੂੰ ਬਾਹਰ ਕੱਢਿਆ ਗਿਆ ਅਤੇ ਸੁਰੱਖਿਅਤ ਸਥਾਨਾਂ ਤੇ ਲੈ ਜਾਇਆ ਗਿਆ।
ਜਿੱਥੇ ਜਹਾਜ਼ ਮਿਰਾਜ਼ ਦੇ ਹਾਦਸਾ ਗ੍ਰਸਤ ਹੋਣ ਨਾਲ ਇਸ ਦਾ ਮਲਬਾ ਘਟਨਾ ਸਥਾਨ ਵਾਲੇ ਖੇਤਰ ਵਿੱਚ ਕਈ ਜਗ੍ਹਾ ਤੇ ਫੈਲ ਗਿਆ ਹੈ। ਉੱਥੇ ਹੀ ਇਸ ਹਵਾਈ ਹਾਦਸੇ ਕਾਰਨ ਜਹਾਜ਼ ਨੂੰ ਚਲਾ ਰਿਹਾ ਲੈਫਟੀਨੈਂਟ ਅਭਿਲਾਸ਼ ਮਾਮੂਲੀ ਰੂਪ ਵਿੱਚ ਲੱਗੀਆਂ ਹੋਈਆਂ ਸੱਟਾਂ ਨਾਲ ਜ਼ਖਮੀ ਹੋਇਆ ਹੈ। ਉਥੇ ਹੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …