ਆਈ ਤਾਜਾ ਵੱਡੀ ਖਬਰ
ਕਰੋਨਾ ਦੀ ਮਹਾਂਮਾਰੀ ਦੇ ਚਲਦੇ ਹੋਏ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ। ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਇਨ੍ਹਾਂ ਉਪਰ ਕਾਬੂ ਪਾ ਲਿਆ ਗਿਆ ਅਤੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਜ਼ਿੰਦਗੀ ਦੀ ਜੰਗ ਹਾਰ ਗਈਆਂ ਹਨ। ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਿਆ ਜਿਨ੍ਹਾਂ ਦੀ ਕਮੀ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਥੇ ਹੀ ਵਾਪਰਨ ਵਾਲੇ ਹੋਰ ਕਈ ਤਰ੍ਹਾਂ ਦੇ ਹਾਦਸੇ ਅਤੇ ਸੜਕ ਹਾਦਸਿਆਂ ਅਤੇ ਬਿ-ਮਾ-ਰੀ-ਆਂ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਦੇਸ਼ ਅੰਦਰ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਆਪਣੇ ਵੱਖ-ਵੱਖ ਖੇਤਰਾਂ ਦੇ ਵਿਚ ਆਪਣੀ ਮਿਹਨਤ ਸਦਕਾ ਵੱਖਰਾ ਹੀ ਮੁਕਾਮ ਹਾਸਲ ਕੀਤਾ ਹੈ।
ਜੋ ਬਹੁਤ ਸਾਰੀਆਂ ਪੀੜੀਆਂ ਲਈ ਪ੍ਰੇਰਨਾ ਸਰੋਤ ਵੀ ਬਣੀਆਂ ਹਨ। ਹੁਣ ਭਾਰਤ ਵਿੱਚ ਚੋਟੀ ਦੇ ਮਸ਼ਹੂਰ ਖੇਡ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਮਹਾਨ ਹਸਤੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਨ੍ਹਾਂ ਦੇਸ਼ ਦੀ ਮਸ਼ਹੂਰ ਦੌੜਾਕ ਪੀ ਟੀ ਊਸ਼ਾ ਦੇ ਕੋਚ ਵਜੋਂ ਨਾਮਣਾ ਖੱਟਿਆ ਹੈ। ਹੁਣ ਪੀ ਟੀ ਊਸ਼ਾ ਦੇ ਕੋਚ ਓ ਐਮ ਨਾਂਬੀਆਰ ਦੇ ਦੇਹਾਂਤ ਦੀ ਖਬਰ ਸੁਣਦੇ ਹੀ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਉਨ੍ਹਾਂ ਨੂੰ ਵਕਾਰੀ ਦਰੋਣਾਚਾਰੀਆ ਪੁਰਸਕਾਰ ਦੇ ਨਾਲ 1985 ਵਿਚ ਸਨਮਾਨਤ ਕੀਤਾ ਗਿਆ ਸੀ। ਸਾਲ 2021 ਦੀ ਸ਼ੁਰੂਆਤ ਵਿੱਚ ਵੀ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ਼ ਸਨਮਾਨਤ ਕੀਤਾ ਗਿਆ। ਉਨ੍ਹਾਂ ਦੇ ਦਿਹਾਂਤ ਤੇ ਵੱਖ ਵੱਖ ਸ਼ਖਸੀਅਤਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਦੇ ਦਿਹਾਂਤ ਉਪਰ ਭਾਰਤੀ ਅਥਲੈਟਿਕਸ ਸੰਘ ਦੇ ਪ੍ਰਧਾਨ ਆਦਿਲ ਜੇ ਸੁਮਰੀਵਾਲਾ ਵੱਲੋਂ ਵੀ ਸ਼ੋਕ ਪ੍ਰਗਟ ਕੀਤਾ ਗਿਆ ਹੈ ਜਿਨ੍ਹਾਂ ਕਿਹਾ ਉਨ੍ਹਾਂ ਦਾ ਯੋਗਦਾਨ ਭਾਰਤੀ ਅਥਲੈਟਿਕਸ ਵਿੱਚ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਓ ਐਮ ਨਾਂਬੀਆਰ ਨੂੰ 80 ਅਤੇ 90 ਦੇ ਦਹਾਕੇ ਵਿੱਚ ਦਾ ਲੇਜੈਂਡ ਅਥਲੀਟ ਪੀ ਟੀ ਊਸ਼ਾ ਨੂੰ ਟਰੇਨਿੰਗ ਦੇਣ ਦਾ ਸਿਹਰਾ ਦਿੱਤਾ ਜਾਂਦਾ ਹੈ। ਉੱਥੇ ਹੀ ਉਨ੍ਹਾਂ ਦੇ ਗੁਣਾਂ ਦੀ ਬਦੌਲਤ ਬਹੁਤ ਸਾਰੇ ਖਿਡਾਰੀ ਖੇਡ ਜਗਤ ਵਿੱਚ ਨਾਮਣਾ ਖੱਟਣ ਵਿੱਚ ਕਾਮਯਾਬ ਹੋਏ ਹਨ। ਓ ਐਮ ਨਾਂਬੀਆਰ 89 ਸਾਲਾਂ ਦੀ ਉਮਰ ਵਿਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …