ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਵਾਪਰਣ ਵਾਲੇ ਸੜਕ ਹਾਦਸਿਆਂ ਨੇ ਦੁਨੀਆਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਸੜਕੀ ਆਵਾਜਾਈ ਜਿਥੇ ਲੋਕਾਂ ਦੀ ਸਹੂਲਤ ਲਈ ਬਣੀ ਹੋਈ ਹੈ ਤਾਂ ਜੋ ਲੋਕ ਆਪਣੇ ਕੰਮ ਤੇ ਆਸਾਨੀ ਨਾਲ ,ਤੇ ਆਪਣੀ ਮੰਜ਼ਲ ਤੇ ਪਹੁੰਚ ਸਕਣ। ਜਿੱਥੇ ਇਨ੍ਹਾਂ ਚੀਜ਼ਾਂ ਦੇ ਫ਼ਾਇਦੇ ਹਨ ਉੱਥੇ ਹੀ ਇਨ੍ਹਾਂ ਦੇ ਨੁਕਸਾਨ ਵੀ ਬਹੁਤ ਜ਼ਿਆਦਾ ਹੈ ਜਿਸ ਕਾਰਨ ਇਨਸਾਨ ਦੀ ਜ਼ਿੰਦਗੀ ਵੀ ਚਲੀ ਜਾਂਦੀ ਹੈ। ਬਹੁਤ ਸਾਰੇ ਅਜਿਹੇ ਬ-ਦ-ਨ-ਸੀ-ਬ ਇਨਸਾਨ ਹਨ ਜੋ ਕਿਸੇ ਕੰਮ ਦੀ ਖਾਤਰ ਆਪਣੇ ਘਰ ਤੋਂ ਗਏ ਪਰ ਵਾਪਸ ਆਪਣੇ ਘਰ ਨਹੀਂ ਆ ਸਕੇ।
ਰੋਜ਼ ਵਾਪਰਨ ਵਾਲੇ ਅਜਿਹੇ ਹਾਦਸਿਆਂ ਨੇ ਬਹੁਤ ਸਾਰੇ ਲੋਕਾਂ ਦੇ ਅੰਦਰ ਡਰ ਪੈਦਾ ਕਰ ਦਿੱਤਾ ਹੈ,ਤੇ ਬਹੁਤ ਸਾਰੇ ਸੜਕ ਹਾਦਸੇ ਵਾਪਰਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਇੰਡੀਆ ਵਿੱਚ ਇੱਕ ਕਹਿਰ ਵਾਪਰਿਆ ਹੈ ਜਿੱਥੇ 42 ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੱਧ ਪ੍ਰਦੇਸ਼ ਦੇ ਸੀਧੀ ਵਿਚ ਰਾਮਪੁਰ ਨੈਕਿਨ ਥਾਣਾ ਇਲਾਕੇ ਵਿਚ ਸਾਹਮਣੇ ਆਈ ਹੈ। ਜਿੱਥੇ ਇੱਕ ਬੱਸ ਦੇ 30 ਫੁੱਟ ਡੂੰਘੀ ਨਹਿਰ ਵਿਚ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਮੰਗਲ ਵਾਰ ਵਾਪਰੀ ਜਦੋਂ ਇੱਕ ਬੱਸ ਨਹਿਰ ਵਿਚ ਡਿਗ ਗਈ। ਇਸ ਬੱਸ ਵਿਚ ਬਘਵਾਰ , ਚੋਰਗੜ੍ਹੀ ਸਮੇਤ ਆਸ-ਪਾਸ ਦੇ ਯਾਤਰੀ ਵੀ ਸਵਾਰ ਸਨ।
ਬੱਸ ਦੇ ਨਹਿਰ ਵਿਚ ਡਿੱਗਣ ਦੌਰਾਨ ਹਾਦਸੇ ਦੇ ਤੁਰੰਤ ਬਾਅਦ ਤੈਰ ਕੇ ਬਾਹਰ ਆ ਰਹੇ 7 ਲੋਕਾਂ ਨੂੰ ਗ੍ਰਾਮੀਣਾਂ ਨੇ ਬਚਾ ਲਿਆ। ਇਸ ਘਟਨਾ ਨੂੰ ਲੈ ਕੇ ਪੀ ਐਮ ਮੋਦੀ ਵੱਲੋ ਇਸ ਹਾਦਸੇ ਵਿਚ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿਚੋਂ ਦੋ ਦੋ ਲੱਖ ਰੁਪਏ ਦੀ ਰਾਸ਼ੀ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਵੀ ਇਸ ਘਟਨਾ ਨੂੰ ਲੈ ਕੇ ਸੀਧੀ ਕਲੈਕਟਰ ਨਾਲ ਗੱਲਬਾਤ ਕੀਤੀ ਗਈ ਹੈ।
ਇਹ ਘਟਨਾ ਦੀ ਜਾਣਕਾਰੀ ਮਿਲਣ ਤੇ ਗੋਤਾਖੋਰਾਂ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਕਰੇਨ ਦੀ ਮਦਦ ਨਾਲ ਬੱਸ ਨੂੰ ਬਾਹਰ ਕੱਢਿਆ ਗਿਆ ਹੈ। ਬੱਸ ਨੂੰ ਤੇਜ਼ ਵਹਾਅ ਵਿਚ ਵਹਿਣ ਤੋਂ ਰੁਕਣ ਲਈ ਬਾਣਾਸਾਗਰ ਡੈਮ ਵਿੱਚੋਂ ਨਿਕਲਣ ਵਾਲੇ ਪਾਣੀ ਨੂੰ ਵੀ ਤੁਰੰਤ ਬੰਦ ਕਰ ਦਿੱਤਾ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …