ਆਈ ਤਾਜ਼ਾ ਵੱਡੀ ਖਬਰ
ਇਕ ਪਾਸੇ ਭਾਰਤ ਦੇਸ਼ ਦੇ ਪੰਜ ਸੂਬਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ , ਜਿਨ੍ਹਾਂ ਚੋਣਾਂ ਨੂੰ ਲੈ ਕੇ ਹੁਣ ਪ੍ਰਸ਼ਾਸਨ ਸਖ਼ਤ ਮੋਡ ਵਿੱਚ ਨਜ਼ਰ ਆ ਰਿਹਾ ਹੈ । ਇਨ੍ਹਾਂ ਪੰਜ ਸੂਬਿਆਂ ਦੇ ਵਿੱਚ ਕਾਫ਼ੀ ਸਖਤੀਅਾਂ ਕੀਤੀਅਾਂ ਗੲੀਅਾਂ ਹਨ ਤਾਂ , ਜੋ ਅਣਸੁਖਾਵੀਂ ਕੋਈ ਘਟਨਾ ਨਾ ਵਾਪਰ ਸਕੇ । ਪਰ ਦੂਜੇ ਪਾਸੇ ਦੁਨੀਆਂ ਭਰ ਦੇ ਵਿੱਚ ਕੁਝ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਸਭ ਨੂੰ ਹੈਰਾਨ ਅਤੇ ਪ੍ਰੇਸ਼ਾਨ ਕਰ ਰਹੀਆਂ ਹਨ । ਅਜਿਹਾ ਹੀ ਇੱਕ ਭਿਆਨਕ ਹਾਦਸਾ ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਵਾਪਰਿਆ । ਜਿੱਥੇ ਇੱਕ ਜ਼ਬਰਦਸਤ ਧਮਾਕੇ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ ।
ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਇੱਕ ਜ਼ਬਰਦਸਤ ਧਮਾਕੇ ਵਿਚ ਅੱਠ ਲੋਕਾਂ ਦੀ ਮੌਤ ਹੋ ਗਈ , ਜਦਕਿ 9 ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ । ਉੱਥੇ ਹੀ ਸਥਾਨਕ ਹਸਪਤਾਲ ਦੇ ਡਾਕਟਰ ਦੇ ਵੱਲੋਂ ਮ੍ਰਿਤਕਾਂ ਦੀ ਗਿਣਤੀ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਮੌਕੇ ਤੇ ਮੌਜੂਦ ਲੋਕਾਂ ਦੇ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਉਥੋਂ ਲੰਘ ਰਹੇ ਸੀ ਕਿ ਉਸੇ ਸਮੇਂ ਸੰਯੁਕਤ ਰਾਸ਼ਟਰ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ ਗਿਆ ਜਾਪਦਾ ਹੈ ।
ਉਨ੍ਹਾਂ ਕਿਹਾ ਕਿ ਇਹ ਧਮਾਕਾ ਬੇਹਦ ਸੁਰੱਖਿਅਤ ਜਗ੍ਹਾ ਤੇ ਹੋਇਆ ਹੈ ਜਿਸ ਦੇ ਚੱਲਦੇ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਕਾਫ਼ੀ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਥੇ ਹੀ ਇਸ ਪੂਰੇ ਘਟਨਾਕ੍ਰਮ ਨੂੰ ਲੈ ਕੇ ਅਮੀਰੀ ਐਂਬੂਲੈਂਸ ਸੇਵਾ ਦੇ ਸੰਸਥਾਪਕ ਦੇ ਵਲੋ ਟਵੀਟ ਕੀਤਾ ਗਿਅਾ ਅਤੇ ੳੁਨ੍ਹਾਂ ਇਸ ਪੂਰੀ ਘਟਨਾ ਦੌਰਾਨ ਮਰੇ ਲੋਕਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ।
ਨਾਲ ਹੀ ਉਨ੍ਹਾਂ ਵੱਲੋਂ ਇਸ ਘਟਨਾਕ੍ਰਮ ਦੌਰਾਨ ਬੁਰੀ ਤਰ੍ਹਾਂ ਦੇ ਨਾਲ ਨੁਕਸਾਨੇ ਗਏ ਵਾਹਨਾਂ ਦੀਅਾਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ । ਫਿਲਹਾਲ ਪੁਲੀਸ ਵੱਲੋਂ ਇਸ ਮਾਮਲੇ ਸਬੰਧੀ ਬਾਰੀਕੀ ਨਾਲ ਜਾਂਚ ਪਡ਼ਤਾਲ ਸ਼ੁਰੂ ਕਰ ਦਿੱਤੀ ਗਈ ਹੈ , ਤਾਂ ਜੋ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …