ਆਈ ਤਾਜ਼ਾ ਵੱਡੀ ਖਬਰ
ਬੀਤੀ ਰਾਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਦੱਖਣੀ ਅਫ਼ਰੀਕਾ ਵਿਚ ਸਾਹਮਣੇ ਆਏ ਨਵੇਂ ਵੇਰੀਐਂਟ ਦੇ ਕਾਰਨ ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਇਸ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਉਥੇ ਹੀ ਭਾਰਤ ਦੇ ਕਈ ਸੂਬਿਆਂ ਵਿੱਚ ਵੀ ਇਸ ਨਵੇਂ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਕਾਰਨ ਸਖ਼ਤ ਪਾਬੰਦੀਆਂ ਫਿਰ ਤੋਂ ਲਾਗੂ ਕੀਤੀਆਂ ਜਾ ਰਹੀਆਂ ਹਨ। ਭਾਰਤ ਦੇ ਕਈ ਸੂਬਿਆਂ ਵਿੱਚ ਜਿਥੇ ਰਾਤ ਦੇ ਸਮੇਂ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ। ਜਿਨ੍ਹਾਂ ਵਿਚ ਮੱਧ ਪ੍ਰਦੇਸ਼,ਮਹਾਰਾਸ਼ਟਰ ਤੇ ਉੱਤਰ ਪ੍ਰਦੇਸ਼ ਸ਼ਾਮਲ ਹਨ। ਹੁਣ ਨਵੇਂ ਵਾਈਰਸ ਓਮੀਕਰੋਨ ਦੇ ਖ਼ਤਰੇ ਨੂੰ ਦੇਖਦੇ ਹੋਏ ਇਥੇ ਵੀ ਰਾਤ ਦੇ ਕਰਫਿਊ ਦਾ ਐਲਾਨ ਹੋ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿੱਚ ਜਿੱਥੇ ਨਵੇਂ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਕਾਰਨ ਇਸ ਦੇ ਪ੍ਰਸਾਰ ਨੂੰ ਰੋਕਣ ਲਈ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਅਤੇ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਉੱਥੇ ਹੀ ਹੁਣ ਓਮੀਕਰੋਨ ਦੇ ਮਾਮਲਿਆਂ ਨੂੰ ਵੇਖਦੇ ਹੋਏ ਕਰਨਾਟਕ ਸਰਕਾਰ ਵੱਲੋਂ ਵੀ 28 ਦਸੰਬਰ ਤੋਂ ਰਾਤ ਦਾ ਕਰਫਿਊ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ। ਕਰਨਾਟਕ ਸਰਕਾਰ ਵੱਲੋਂ ਜਿਥੇ 10 ਦਿਨਾਂ ਲਈ ਕਰਫ਼ਿਊ ਜਾਰੀ ਕੀਤਾ ਜਾ ਰਿਹਾ ਹੈ ਉਥੇ ਹੀ ਇਸ ਦਾ ਸਮਾਂ ਰਾਤ 10 ਵਜੇ ਤੋਂ ਲੈ ਕੇ ਸਵੇਰੇ ਪੰਜ ਵਜੇ ਤਕ ਜਾਰੀ ਕੀਤਾ ਗਿਆ ਹੈ।
ਕਰਨਾਟਕ ਸਰਕਾਰ ਵੱਲੋਂ ਧਾਰਾ 144 ਤਹਿਤ ਲਾਗੂ ਕੀਤਾ ਜਾ ਰਿਹਾ ਹੈ। ਕਰਫਿਊ ਦੇ ਦੌਰਾਨ ਕੋਈ ਵੀ ਗਤੀਵਿਧੀ ਨਹੀਂ ਹੋਵੇਗੀ। ਉਥੇ ਹੀ ਕਰਨਾਟਕ ਸਰਕਾਰ ਵੱਲੋਂ ਪਾਬੰਦੀਆਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਆਦੇਸ਼ ਵੀ ਸੂਬੇ ਅੰਦਰ ਲੋਕਾਂ ਨੂੰ ਜਾਰੀ ਕੀਤੇ ਗਏ ਹਨ ।ਜਿਨ੍ਹਾਂ ਵੱਲੋਂ ਟੀਕਾਕਰਨ ਨਹੀਂ ਕਰਵਾਇਆ ਗਿਆ, ਉਨ੍ਹਾਂ ਨੂੰ ਜਲਦ ਤੋਂ ਜਲਦ ਆਪਣਾ ਟੀਕਾਕਰਨ ਕਰਵਾਏ ਜਾਣ ਦੇ ਆਦੇਸ਼ ਦਿੱਤੇ ਗਏ ਹਨ।
ਸੂਬੇ ਵਿੱਚ ਹੋਣ ਵਾਲੇ ਵਿਆਹ ਸਮਾਗਮ ਅਤੇ ਹੋਰ ਸਮਾਗਮਾਂ ਵਿੱਚ ਤਿੰਨ ਸੌ ਤੋਂ ਵਧੇਰੇ ਲੋਕ ਸ਼ਾਮਲ ਨਹੀਂ ਹੋ ਸਕਦੇ। ਇਸ ਤਰਾਂ ਹੀ ਬਾਰ,ਹੋਟਲ ਅਤੇ ਰੈਸਟੋਰਟ ਵਿੱਚ ਆਉਣ ਵਾਲੇ ਲੋਕਾਂ ਨੂੰ 50 ਫੀਸਦੀ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਆਦੇਸ਼ਾਂ ਵਿੱਚ ਰਾਤ ਦਾ ਕਰਫ਼ਿਊ ਲਾਗੂ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ ਉਥੇ ਹੀ ਜਨਤਕ ਥਾਵਾਂ ਤੇ ਕਰਵਾਏ ਜਾਣ ਵਾਲੇ ਸਮਾਗਮਾਂ ਉਪਰ ਅਤੇ ਭੀੜ ਨੂੰ ਇਕੱਠੀ ਕਰਨ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …