Breaking News

ਹੁਣੇ ਹੁਣੇ ਕਨੇਡਾ ਚ ਜਾਣ ਵਾਲਿਆਂ ਲਈ ਆ ਗਈ ਵੱਡੀ ਖੁਸ਼ਖਬਰੀ ਹੋ ਗਿਆ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ

ਬਹੁਤ ਸਾਰੇ ਭਾਰਤੀਆਂ ਵੱਲੋਂ ਵਿਦੇਸ਼ ਜਾਣ ਲਈ ਪਿਛਲੇ ਲੰਮੇ ਸਮੇਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਹੈ। ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਸਾਰੇ ਲੋਕਾਂ ਦੀਆਂ ਉਮੀਦਾਂ ਉਪਰ ਪਾਣੀ ਫੇਰ ਦਿੱਤਾ ਹੈ। ਕਿਉਂਕਿ ਕਰੋਨਾ ਦੇ ਕਾਰਨ ਕੀਤੀ ਗਈ ਤਾਲਾਬੰਦੀ ਵਿੱਚ ਬਹੁਤ ਸਾਰੇ ਲੋਕ ਫਸੇ ਹੋਏ ਹਨ ਜਿਨ੍ਹਾਂ ਨੂੰ ਵਿਦੇਸ਼ ਜਾਣ ਦਾ ਮੌਕਾ ਨਹੀਂ ਮਿਲਿਆ। ਕਰੋਨਾ ਪਾਬੰਦੀਆਂ ਦੇ ਚੱਲਦੇ ਹੋਏ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਦੀ ਸੁਰੱਖਿਆ ਨੂੰ ਵਧਾਇਆ ਗਿਆ ਸੀ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ਾਂ ਵਿਚ ਆਉਣ ਜਾਣ ਵਾਲੀਆਂ ਹਵਾਈ ਉਡਾਨਾਂ ਉਪਰ ਵੀ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ ਜੋ ਕਰੋਨਾ ਦੇ ਵਧੇਰੇ ਕੇਸ ਉਹਨਾਂ ਦੇ ਦੇਸ਼ ਵਿੱਚ ਨਾ ਆ ਸਕਣ।

ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਿਉਂਕਿ ਕਰੋਨਾ ਦੇ ਕਾਰਣ ਸਾਰੇ ਦੇਸ਼ ਆਰਥਿਕ ਤੌਰ ਤੇ ਕਮਜ਼ੋਰ ਹੋ ਚੁੱਕੇ ਹਨ। ਹੁਣ ਕੈਨੇਡਾ ਜਾਣ ਵਾਲਿਆਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕੈਨੇਡਾ ਸਰਕਾਰ ਵੱਲੋਂ ਕੈਨੇਡਾ ਵਿਚ ਸੈਰ ਕਰਨ ਦੇ ਚਾਹਵਾਨ ਵਿਦੇਸ਼ੀ ਨਾਗਰਿਕਾਂ ਨੂੰ ਕੈਨੇਡਾ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।

ਇਸ ਯੋਜਨਾ ਵਾਸਤੇ ਕੈਨੇਡਾ ਸਰਕਾਰ ਵੱਲੋਂ ਇਸ ਨੂੰ ਅਮਲੀ ਜਾਮਾ ਪਹਿਨਾਉਣ ਲਈ 7 ਸਤੰਬਰ ਤੋਂ ਇਸ ਯੋਜਨਾ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਨਾਲ ਹੀ ਕੈਨੇਡਾ ਆਉਣ ਵਾਲੇ ਲੋਕਾਂ ਨੂੰ ਕਰੋਨਾ ਸਬੰਧੀ ਕਰੋਨਾ ਟੀਕਾਕਰਣ ਦੀਆਂ 2 ਡੋਜ਼ਾ ਲੈਣੀਆਂ ਲਾਜ਼ਮੀ ਕੀਤੀਆਂ ਗਈਆਂ ਹਨ। ਜਿਸ ਵਿਚ ਪਹਿਲੀ ਡੋਜ਼ ਕੈਨੇਡਾ ਆਉਣ ਤੋਂ 15 ਦਿਨ ਪਹਿਲਾਂ ਹੀ ਲਈ ਹੋਣੀ ਚਾਹੀਦੀ ਹੈ। ਕੈਨੇਡਾ ਆਉਣ ਵਾਲੇ ਚਾਹਵਾਨ ਨਾਗਰਿਕਾਂ ਨੂੰ ਕੈਨੇਡਾ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਕਰੋਨਾ ਵੈਕਸੀਨ ਦੀ ਡੋਜ਼ ਲਈ ਹੋਣੀ ਚਾਹੀਦੀ ਹੈ।

ਇਹ ਸਭ ਕੁਝ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਨੂੰ ਕੈਨੇਡਾ ਆਉਣ ਤੇ 14 ਦਿਨ ਦੇ ਇਕਾਂਤਵਾਸ ਤੋਂ ਵੀ ਛੋਟ ਦਿੱਤੀ ਜਾ ਰਹੀ ਹੈ। ਕਾਫੀ ਲੰਮੇ ਸਮੇਂ ਤੋਂ ਕੈਨੇਡਾ ਜਾਣ ਵਾਲੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਸਰਕਾਰ ਦੇ ਇਸ ਐਲਾਨ ਨਾਲ ਉਨ੍ਹਾਂ ਲੋਕਾਂ ਦੇ ਚਿਹਰੇ ਤੇ ਰੌਣਕ ਪਰਤ ਆਈ ਹੈ। ਸਰਕਾਰ ਵੱਲੋਂ ਇਸ ਯੋਜਨਾ ਨੂੰ ਮੰਗਲਵਾਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …