ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਹੁਣ ਤੱਕ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੀ ਚਪੇਟ ਵਿੱਚ ਆਉਣ ਤੋਂ ਨਹੀਂ ਬਚ ਸਕਿਆ। ਕਰੋਨਾ ਦੀ ਅਗਲੀ ਲਹਿਰ ਮੁੜ ਤੋਂ ਕਈ ਦੇਸ਼ਾਂ ਵਿਚ ਹਾਵੀ ਹੁੰਦੀ ਨਜ਼ਰ ਆ ਰਹੀ ਹੈ।
ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਸ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ ਜਿੱਥੇ ਕਰੋਨਾ ਤੋਂ ਸੰਕ੍ਰਮਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਵਧੇਰੇ ਹੈ।ਉਥੇ ਹੀ ਕੈਨੇਡਾ ਦੇ ਵਿੱਚ ਵੀ ਕਰੋਨਾ ਦੀ ਤੀਜੀ ਲਹਿਰ ਫਿਰ ਤੋਂ ਬਹੁਤ ਜ਼ਿਆਦਾ ਹੈ।
ਜਿਸ ਕਾਰਨ ਕਈ ਸੂਬਿਆਂ ਵਿੱਚ ਤਾਲਾਬੰਦੀ ਕੀਤੀ ਗਈ ਹੈ। ਭਾਰਤ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਬਹੁਤ ਸਾਰੇ ਸੂਬਿਆਂ ਵਿਚ ਭਾਰੀ ਤਬਾਹੀ ਮਚਾਈ ਹੈ। ਜਿੱਥੇ ਕਰੋਨਾ ਕੇਸਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਕਰੋਨਾ ਦੀ ਰੋਕਥਾਮ ਲਈ ਭਾਰਤ ਵਿੱਚ ਸਰਕਾਰ ਵੱਲੋਂ ਕਈ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ।ਹੁਣ ਕੈਨੇਡਾ ਤੋਂ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਸੂਬੇ ਓਂਟਾਰੀਓ ਵਿਚ ਵੀ ਕਰੋਨਾ ਕੇਸ ਲਗਾਤਾਰ ਤੇਜ਼ੀ ਨਾਲ ਵਧ ਰਹੇ ਹਨ। ਜਿਸ ਕਾਰਨ ਸੂਬੇ ਵਿੱਚ ਪਾਬੰਦੀਆਂ ਨੂੰ ਵੀ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਨੂੰ ਕਾਬੂ ਕੀਤਾ ਜਾ ਸਕੇ।
ਸੂਬੇ ਵਿੱਚ ਲਾਗੂ ਕੀਤੀ ਗਈ ਸ਼ਖਤੀ ਨੂੰ ਸਰਕਾਰ ਵੱਲੋਂ ਦੋ ਹਫ਼ਤੇ ਹੋਰ ਅੱਗੇ ਵਧਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸੂਬੇ ਦੇ ਪ੍ਰੀਮੀਅਰ ਡਗ ਫੋਰਡ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਜਿੱਥੇ ਹੁਣ ਉਨਟਾਰੀਓ ਸੂਬੇ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਨੂੰ 2 ਜੂਨ ਤੱਕ ਵਧਾ ਦਿੱਤਾ ਗਿਆ ਹੈ ਜੋ 20 ਮਈ ਨੂੰ ਖ਼ਤਮ ਹੋਣ ਹਵਾਲੀਆਂ ਸਨ। ਇਸ ਸਬੰਧੀ ਜਾਣਕਾਰੀ ਸਾਂਝੇ ਕਰਦੇ ਹੋਏ ਪ੍ਰੀਮੀਅਰ ਫੋਰਡ ਨੇ ਦੱਸਿਆ ਹੈ ਕਿ ਇਹ ਪਾਬੰਦੀਆਂ ਨੂੰ ਅੱਗੇ ਵਧਾਉਣ ਦਾ ਫੈਸਲਾ ਵੀ ਕੀਤਾ ਜ ਸਕਦਾ ਹੈ। ਲਾਗੂ ਕੀਤੀਆਂ ਗਈਆਂ ਇਨ੍ਹਾਂ ਪਾਬੰਦੀਆਂ ਦੇ ਵਿੱਚ ਸਟੇਟ ਐਟ ਹੋਮ ਦੇ ਆਰਡਰ ਜਾਰੀ ਕੀਤੇ ਗਏ ਹਨ।
ਜਿਸ ਵਿਚ ਲੋਕਾਂ ਨੂੰ ਘਰ ਵਿਚ ਰਹਿਣ ਦੀ ਵੀ ਅਪੀਲ ਕੀਤੀ ਗਈ ਹੈ। ਜ਼ਰੂਰਤ ਪੈਣ ਤੇ ਇਕ ਆਦਮੀ ਹੀ ਘਰ ਤੋਂ ਬਾਹਰ ਜਾ ਸਕਦਾ ਹੈ। ਉੱਥੇ ਹੀ ਸੂਬੇ ਵਿਚ ਗ਼ੈਰ-ਜ਼ਰੂਰੀ ਦੁਕਾਨਾਂ ਨੂੰ ਬੰਦ ਕੀਤਾ ਗਿਆ ਹੈ। ਕਰੋਨਾ ਕਾਰਨ 14 ਮਿਲੀਅਨ ਦੀ ਆਬਾਦੀ ਵਾਲੇ ਸੂਬੇ ਓਂਟਾਰੀਓ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਕਾਰੋਬਾਰ ਅਤੇ ਬਾਹਰੀ ਮਨੋਰੰਜਨ ਸਹੂਲਤਾਂ ਨੂੰ ਬੰਦ ਕੀਤਾ ਗਿਆ ਹੈ। ਫੋਰਡ ਵੱਲੋਂ ਟੀਕਾਕਰਨ ਉਪਰ ਵੀ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਇਸ ਸਥਿਤੀ ਨੂੰ ਜਲਦੀ ਹੀ ਕਾਬੂ ਕੀਤਾ ਜਾ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …