Breaking News

ਹੁਣੇ ਹੁਣੇ ਕਨੇਡਾ ਤੋਂ ਆਈ ਵੱਡੀ ਖਬਰ 28 ਦਿਨਾਂ ਲਈ ਅਚਾਨਕ ਹੋ ਗਿਆ ਇਹ ਐਲਾਨ

ਤਾਜਾ ਵੱਡੀ ਖਬਰ

ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦੀ ਮਾਰ ਤੋਂ ਦੁਨੀਆਂ ਅਜੇ ਬਾਹਰ ਨਹੀਂ ਆਈ ਸੀ, ਕਿ ਬ੍ਰਿਟੇਨ ਵਿਚ ਮਿਲੇ ਕਰੋਨਾ ਦੇ ਨਵੇਂ ਸਟਰੇਨ ਨੇ ਮੁੜ ਦੁਨੀਆਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਪਹਿਲਾਂ ਹੀ ਦੁਨੀਆਂ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਕਿਉਂਕਿ ਇਸ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ। ਨਵੇਂ ਕੇਸਾ ਨੂੰ ਦੇਖਦੇ ਹੋਏ ਮੁੜ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਯਾਤਰਾ ਉਪਰ ਵੀ ਪਾਬੰਦੀ ਲਗਾ ਦਿੱਤੀਆਂ ਗਈਆਂ ਹਨ।

ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਮੁੜ ਤਾਲਾਬੰਦੀ ਕੀਤੀ ਗਈ ਹੈ। ਬ੍ਰਿਟੇਨ ਵਿਚ ਵੀ ਨਵੇਂ ਕੇਸਾਂ ਦੇ ਕਾਰਨ ਤਾਲਾਬੰਦੀ ਕੀਤੀ ਗਈ ਹੈ। ਕੈਨੇਡਾ ਦੇ ਵੀ ਬਹੁਤ ਸਾਰੇ ਸੂਬਿਆਂ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਦੇ ਕਾਰਨ ਤਾਲਾਬੰਦੀ ਕੀਤੀ ਗਈ ਹੈ। ਹੁਣ ਕੈਨੇਡਾ ਤੋਂ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ 28 ਦਿਨਾਂ ਲਈ ਇਕ ਹੋਰ ਐਲਾਨ ਕਰ ਦਿੱਤਾ ਗਿਆ ਹੈ। ਕੈਨੇਡਾ ਵਿੱਚ ਉਨਟਾਰੀਓ ਸੂਬੇ ਵਿੱਚ ਕਰੋਨਾ ਕੇਸਾਂ ਵਿੱਚ ਵਾਧਾ ਵੇਖਿਆ ਜਾ ਰਿਹਾ ਹੈ। ਜਿਸ ਲਈ ਸਰਕਾਰ ਵੱਲੋਂ ਉਂਟਾਰੀਓ ਸੂਬੇ ਅੰਦਰ 14 ਜਨਵਰੀ ਤੋਂ ਐਮਰਜੰਸੀ ਲਾਗੂ ਕੀਤੀ ਜਾ ਰਹੀ ਹੈ।

ਇਹ ਐਮਰਜੈਂਸੀ ਅਗਲੇ 28 ਦਿਨਾਂ ਲਈ ਲਾਗੂ ਰਹੇਗੀ। ਸੂਬੇ ਅੰਦਰ ਪਹਿਲਾਂ ਹੀ ਤਾਲਾ ਬੰਦੀ ਕੀਤੀ ਗਈ ਹੈ। ਪਰ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸੂਬੇ ਦੇ ਮੁੱਖ ਮੰਤਰੀ ਡਗ ਫੋਰਡ ਵੱਲੋਂ ਮੰਗਲਵਾਰ ਨੂੰ ਐਮਰਜੈਂਸੀ ਲਾਉਣ ਦਾ ਐਲਾਨ ਕੀਤਾ ਗਿਆ ਹੈ। ਸੂਬੇ ਅੰਦਰ ਸਰਕਾਰ ਨੇ ਦੂਜੀ ਵਾਰ ਐਮਰਜੈਂਸੀ ਲਗਾ ਦਿੱਤੀ ਹੈ। ਤੇ ਲੋਕਾਂ ਨੂੰ ਆਪਣੇ ਘਰਾਂ ਅੰਦਰ ਹੀ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਰੂਰੀ ਹਾਲਤ ਵਿੱਚ ਹੀ ਲੋਕਾਂ ਨੂੰ ਘਰ ਤੋਂ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਜਿਵੇਂ ਕਿ ਰਾਸ਼ਨ ਲੈਣ ਜਾਂ ਕੋਈ ਐਮਰਜੈਂਸੀ ਪੈਣ ਤੇ ਦ-ਵਾ-ਈ ਲੈਣ ਲਈ।

ਇਸ ਐਮਰਜੈਂਸੀ ਦੇ ਵਿੱਚ ਅਗਰ ਕੋਈ ਵੀ ਵਿਅਕਤੀ ਬਿਨਾਂ ਕੰਮ ਤੋਂ ਆਪਣੇ ਘਰ ਤੋਂ ਬਾਹਰ ਜਾਂਦਾ ਵੇਖਿਆ ਜਾਵੇ ਤਾਂ ਉਸਨੂੰ ਜੁਰਮਾਨਾ ਲਗਾਇਆ ਜਾਵੇਗਾ ਅਤੇ ਇਕ ਸਾਲ ਦੀ ਜੇਲ੍ਹ ਅਤੇ ਹੋਰ ਜੁਰਮਾਨਾ ਵੀ ਹੋ ਸਕਦਾ ਹੈ। ਤਾਲਾਬੰਦੀ ਦੌਰਾਨ ਕੁਝ ਵਪਾਰਕ ਅਦਾਰਿਆਂ ਨੂੰ ਖੋਲ੍ਹਣ ਦਾ ਹੁਕਮ ਦਿੱਤਾ ਗਿਆ ਸੀ ਉਨ੍ਹਾਂ ਨੂੰ ਵੀ ਹੁਣ ਐਮਰਜੈਂਸੀ ਦੇ ਵਿੱਚ ਬੰਦ ਰੱਖਿਆ ਜਾਵੇਗਾ। ਸਰਕਾਰ ਵੱਲੋਂ ਲੋਕਾਂ ਨੂੰ ਜ਼ਰੂਰੀ ਕੰਮ ਤੋਂ ਇਲਾਵਾ ਹਰ ਸਮੇਂ ਘਰ ਅੰਦਰ ਹੀ ਰਹਿਣ ਦਾ ਹੁਕਮ ਦਿੱਤਾ ਗਿਆ ਹੈ। ਐਮਰਜੈਂਸੀ ਦਾ ਇਹ ਨਿਯਮ ਵੀਰਵਾਰ ਤੋਂ ਸੂਬੇ ਅੰਦਰ ਲਾਗੂ ਹੋ ਜਾਵੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …