Breaking News

ਹੁਣੇ ਹੁਣੇ ਕਾਬੁਲ ਏਅਰਪੋਰਟ ਚ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ , ਹੋਈਆਂ ਏਨੀਆਂ ਜਿਆਦਾ ਮੌਤਾਂ

ਆਈ ਤਾਜਾ ਵੱਡੀ ਖਬਰ

ਅਫਗਾਨਿਸਤਾਨ ਵਿੱਚ ਇਸ ਸਮੇਂ ਸਥਿਤੀ ਬਹੁਤ ਜ਼ਿਆਦਾ ਭਿਆਨਕ ਬਣੀ ਹੋਈ ਹੈ ਜਿਸ ਨੂੰ ਲੈ ਕੇ ਲੋਕਾਂ ਵਿਚ ਅਸੁਰੱਖਿਆ ਮਹਿਸੂਸ ਕੀਤੀ ਜਾ ਰਹੀ ਹੈ। ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਨਾਗਰਿਕਾਂ ਨੂੰ ਅਫਗਾਨਿਸਤਾਨ ਵਿਚੋਂ ਸੁਰਖਿਅਤ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਉਥੇ ਹੀ ਤਾਲਿਬਾਨ ਵੱਲੋਂ ਅਫਗਾਨਿਸਤਾਨ ਦੀ ਸੱਤਾ ਤੇ ਕਬਜ਼ਾ ਕਰਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਜਿਸ ਵਿੱਚ ਜਿੱਥੇ ਸਾਰੇ ਦੇਸ਼ਾਂ ਨਾਲ ਵਪਾਰਕ ਸਬੰਧ ਸਥਾਪਤ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਦੇਸ਼ ਦੇ ਇੱਕ ਪ੍ਰਾਂਤ ਵਿਚ ਯੂਨੀਵਰਸਿਟੀ ਅਤੇ ਹੋਰ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨਾਲ ਗੱਲਬਾਤ ਕਰਕੇ ਲੜਕੇ ਅਤੇ ਲੜਕੀਆਂ ਦੇ ਇਕੱਠੇ ਕਲਾਸਾਂ ਲਗਉਣ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ।

ਬੀਤੇ ਦਿਨੀਂ ਹਵਾਈ ਅੱਡੇ ਉੱਪਰ ਵੀ ਤਾਲਿਬਾਨ ਵੱਲੋਂ ਕੀਤੀ ਗਈ ਫਾਇਰਿੰਗ ਦੇ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਹੁਣ ਕਾਬੁਲ ਦੇ ਹਵਾਈ ਅੱਡੇ ਤੇ ਇਕ ਅਜਿਹਾ ਕਹਿਰ ਵਾਪਰਿਆ ਹੈ ਜਿੱਥੇ ਮੌਤ ਦਾ ਤਾਂਡਵ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਫਗਾਨਿਸਤਾਨ ਵਿੱਚ ਜਿੱਥੇ ਤਾਲਿਬਾਨ ਵੱਲੋਂ ਕਬਜ਼ਾ ਕਰ ਲਿਆ ਗਿਆ ਹੈ ਉਥੇ ਹੀ ਕਾਬੁਲ ਦੇ ਹਵਾਈ ਅੱਡੇ ਤੇ ਉਸ ਸਮੇਂ ਭਗਦੜ ਮੱਚ ਗਈ, ਜਦੋਂ ਅਫਗਾਨਿਸਤਾਨ ਦੇ ਨਾਗਰਿਕਾਂ ਵੱਲੋਂ ਦੇਸ਼ ਨੂੰ ਛੱਡ ਕੇ ਜਾਣ ਲਈ ਹਫੜਾ-ਦਫੜੀ ਮਚ ਗਈ।

ਕਿਉ ਕੇ ਬ੍ਰਿਟਿਸ਼ ਫੌਜ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲੋਕਾਂ ਵੱਲੋਂ ਦੇਸ਼ ਛੱਡ ਕੇ ਜਾਣ ਲਈ ਹਵਾਈ ਅੱਡੇ ਉੱਪਰ ਬਹੁਤ ਜ਼ਿਆਦਾ ਭੀੜ ਇਕੱਠੀ ਹੋ ਗਈ ਸੀ। ਇਸ ਦੌਰਾਨ ਹੀ ਇਸ ਹਫ਼ੜਾ-ਦਫ਼ੜੀ ਨੂੰ ਦੇਖਦੇ ਹੋਏ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ ਜਿਸ ਕਾਰਨ ਇਸ ਹਾਦਸੇ ਵਿਚ ਅਫ਼ਗ਼ਾਨੀ ਨਾਗਰਿਕਾਂ ਦੀ ਮੌਤ ਹੋ ਗਈ ਹੈ।

ਉੱਥੇ ਹੀ ਹੋਈ ਗੋਲੀਬਾਰੀ ਦੀ ਇਕ ਘਟਨਾ ਬਾਰੇ ਕੋਈ ਵੀ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਭੀੜ ਨੂੰ ਖਿੰਡਾਉਣ ਲਈ ਕੀਤੀ ਗਈ ਸੀ ਜਾਂ ਕਿਸੇ ਵੱਲੋਂ ਜਾਣ ਬੁੱਝ ਕੇ ਇਸ ਹਾਦਸੇ ਨੂੰ ਅੰਜਾਮ ਦਿੱਤਾ ਗਿਆ ਹੈ ਕਿਉਂਕਿ ਦੇਸ਼ ਨੂੰ ਛੱਡਣ ਲਈ ਕਾਬੁਲ ਹਵਾਈ ਅੱਡੇ ਉਪਰ ਲੋਕਾਂ ਦੀ ਬਹੁਤ ਜ਼ਿਆਦਾ ਭੀੜ ਇਕੱਠੀ ਹੋ ਗਈ ਸੀ। ਫੌਜ ਦੇ ਹਵਾਈ ਜਹਾਜ਼ਾਂ ਵੱਲੋਂ ਲਗਾਤਾਰ ਅਫਗਾਨਿਸਤਾਨ ਤੋਂ ਬਾਹਰ ਜਾਣ ਵਾਲੇ ਲੋਕਾਂ ਨੂੰ ਸੁਰੱਖਿਅਤ ਜਗ੍ਹਾ ਉਪਰ ਪਹੁੰਚਾਇਆ ਜਾ ਰਿਹਾ ਹੈ। ਇਸ ਸਮੇਂ ਅਫਗਾਨਿਸਤਾਨ ਵਿੱਚ ਬਹੁਤ ਹੀ ਜ਼ਿਆਦਾ ਭਿਆਨਕ ਮੰਜ਼ਰ ਵੇਖਣ ਨੂੰ ਮਿਲ ਰਿਹਾ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …