ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਤੋਂ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਉਸ ਸਮੇਂ ਤੋਂ ਹੀ ਪੰਜਾਬ ਦੇ ਗਾਇਕਾਂ ਤੇ ਕਲਾਕਾਰਾਂ ਵੱਲੋਂ ਵੱਧ ਚੜ੍ਹ ਕੇ ਇਸ ਕਿਸਾਨੀ ਸੰਘਰਸ਼ ਨੂੰ ਹਮਾਇਤ ਦਿੱਤੀ ਜਾ ਰਹੀ ਹੈ। ਉਥੇ ਹੀ ਕੁਝ ਅਜਿਹੇ ਫਿਲਮੀ ਕਲਾਕਾਰ ਵੀ ਹਨ ਜੋ ਇਸ ਕਿਸਾਨੀ ਸੰਘਰਸ਼ ਦੀ ਆਲੋਚਨਾ ਕਾਰਨ ਚਰਚਾ ਦੇ ਵਿੱਚ ਰਹੇ ਹਨ। ਪੰਜਾਬ ਦੇ ਕਿਸਾਨਾਂ ਵੱਲੋਂ ਉਨ੍ਹਾਂ ਫਿਲਮੀ ਅਦਾਕਾਰਾ ਨੂੰ ਪੰਜਾਬ ਅੰਦਰ ਫ਼ਿਲਮਾਂ ਦੀ ਸ਼ੂਟਿੰਗ ਕਰਨ ਤੋਂ ਵੀ ਮਨ੍ਹਾਂ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵਲੋ ਕੀਤੇ ਇਸ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਹਾਅ ਦਾ ਨਾਹਰਾ ਤੱਕ ਨਹੀਂ ਮਾਰਿਆ ਗਿਆ।
ਕਿਸਾਨੀ ਸੰਘਰਸ਼ ਨੂੰ ਲੈ ਕੇ ਟਵੀਟ ਕੀਤੇ ਜਾਣ ਵਾਲੇ ਉਨ੍ਹਾਂ ਕਲਾਕਾਰਾਂ ਦੇ ਵਿੱਚ ਕੰਗਣਾ ਰਣੌਤ ਵੀ ਸ਼ਾਮਲ ਸੀ ਜਿਸ ਨੂੰ ਕਿਸਾਨਾਂ ਵੱਲੋਂ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਦੇਖ ਕੇ ਕੰਗਨਾ ਰਣੌਤ ਵੱਲੋਂ ਅਜਿਹਾ ਟਵੀਟ ਕੀਤਾ ਗਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ। ਜਿੱਥੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕਿਸਾਨਾਂ ਵੱਲੋਂ ਅੱਜ ਟਰੈਕਟਰ ਪਰੇਡ ਕੀਤੀ ਜਾ ਰਹੀ। ਉਥੇ ਹੀ ਦਿੱਲੀ ਦੀ ਪੁਲਿਸ ਵੱਲੋਂ ਕਈ ਰਸਤਿਆਂ ਉੱਪਰ ਕਿਸਾਨਾਂ ਨੂੰ ਰੋਕਣ ਲਈ ਲਾਠੀਚਾਰਜ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ ਹੈ।
ਜਿਸ ਉੱਤੇ ਅੱਜ ਇਕ ਵਾਰ ਫਿਰ ਤੋਂ ਕੰਗਨਾ ਰਣੌਤ ਵੱਲੋਂ ਟਵੀਟ ਕੀਤਾ ਗਿਆ ਹੈ। ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਅਜਿਹੇ ਵਤੀਰੇ ਕਾਰਨ ਦਿੱਲੀ ਪੁਲਿਸ ਵਿਰੁੱਧ ਵਿਰੋਧ ਜਤਾਇਆ ਹੈ। ਉਨ੍ਹਾਂ ਵੱਲੋਂ ਕੀਤੇ ਗਏ ਇਸ ਟਵੀਟ ਨੇ ਸਭ ਪਾਸੇ ਚਰਚਾ ਹੋ ਰਹੀ ਹੈ। ਉਨ੍ਹਾਂ ਦਿੱਲੀ ਪੁਲਿਸ ਨੂੰ ਝਾੜ ਪਾਉਂਦੇ ਹੋਏ ਆਖਿਆ ਹੈ ਕਿ ਤੁਹਾਨੂੰ ਸ਼ਰਮਿੰਦਾ ਹੋਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਕੀਤੇ ਇਸ ਟਵੀਟ ਉੱਪਰ ਸੋਸ਼ਲ ਮੀਡੀਆ ਤੇ ਯੂਜ਼ਰਸ ਵੱਲੋ ਕਈ ਕੁਮੈਂਟ ਵੀ ਕੀਤੇ ਜਾ ਰਹੇ ਹਨ।
ਕੰਗਨਾ ਨੇ ਆਪਣੇ ਟਵੀਟ ਵਿਚ ਕਿਹਾ ਹੈ ਕਿ ਝੁੰਡ ਬਣ ਕੇ ਰਹਿ ਗਏ ਹਨ , ਅਨਪੜ੍ਹ, ਗਵਾਰ, ਮੁਹਲਿਆਂ ਵਿੱਚ ਕਿਸੇ ਦੇ ਘਰ ਵਿੱਚ ਵਿਆਹ ਹੋਵੇ ਜਾਂ ਫਿਰ ਤਿਓਹਾਰ ਹੋਵੇ , ਤਾਂ ਅਜਿਹੇ ਵਿਚ ਕੁਝ ਲੋਕ ਸ-ੜ-ਨ ਵਾਲੇ ਹੁੰਦੇ ਹਨ ਜਿਵੇਂ ਕਿ ਤਾਏ ਚਾਚੇ ਕਪੜੇ ਧੋਣ ਜਾਂ ਬੱਚਿਆਂ ਨੂੰ ਵਿਹੜੇ ਵਿਚ ਸ਼ੌਚ ਕਰਨ ,ਵਿਹੜੇ ਵਿੱਚ ਮੰਜਾ ਡਾਹ ਕੇ ਸ਼-ਰਾ-ਬ ਪੀ ਕੇ ਸੌਂ ਜਾਣਾ, ਵਰਗੀਆਂ ਹਰਕਤਾਂ ਕਰਦੇ ਹਨ। ਅੱਜ ਇਸ ਗਵਾਰ ਦੇਸ਼ ਦਾ ਉਹ ਹਾਲ ਹੋ ਗਿਆ ਹੈ। ਇਸ ਲਈ ਸ਼ਰਮ ਕਰਨੀ ਚਾਹੀਦੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …