Breaking News

ਹੁਣੇ ਹੁਣੇ ਕਿਸਾਨਾਂ ਨੇ ਕਰਤਾ 14 ਦਸੰਬਰ ਦੇ ਬਾਰੇ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਸਰਕਾਰ ਤੇ ਕਿਸਾਨਾਂ ਦਾ ਆਪਸ ਦੇ ਵਿਚ ਚਲ ਰਿਹਾ ਖੇਤੀ ਮੁੱਦਾ ਇਸ ਸਮੇਂ ਦੇਸ਼ ਵਿਆਪੀ ਹੋਣ ਦੇ ਨਾਲ ਨਾਲ ਵਿਸ਼ਵ-ਵਿਆਪੀ ਬਣ ਚੁੱਕਿਆ ਹੈ। ਹੁਣ ਤੱਕ ਇਸ ਸਬੰਧ ਵਿੱਚ ਦੋਵੇਂ ਧਿਰਾਂ ਦੀਆਂ ਬਹੁਤ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਇਹ ਕਿਸੇ ਵੀ ਨਤੀਜੇ ਤੱਕ ਪਹੁੰਚਣ ਵਿਚ ਨਾ-ਕਾ-ਮ-ਯਾ-ਬ ਰਹੀਆਂ ਹਨ। ਕਿਸਾਨਾਂ ਵੱਲੋਂ ਬੀਤੇ ਦਿਨੀਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਜਿਸ ਦੇ ਸਬੰਧ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨਾਂ ਨਾਲ ਮੀਟਿੰਗ ਵੀ ਕੀਤੀ ਗਈ ਸੀ।

ਪਰ ਇਹ ਮੀਟਿੰਗ ਵੀ ਪਹਿਲਾਂ ਦੀਆਂ ਮੀਟਿੰਗਾਂ ਵਾਂਗ ਬੇਸਿੱਟਾ ਹੀ ਰਹੀ। ਇਸ ਸਮੇਂ ਕਿਸਾਨਾਂ ਦੇ ਖੇਤੀ ਅੰਦੋਲਨ ਤੋਂ ਵੱਖ ਵੱਖ ਖਬਰਾਂ ਆ ਰਹੀਆਂ ਹਨ ਜਿਸਦੇ ਚਲਦੇ ਹੋਏ ਇਕ ਵੱਡੀ ਖ਼ਬਰ ਇਹ ਆਈ ਹੈ ਕਿ ਹੁਣ ਕਿਸਾਨ ਜਥੇ ਬੰਦੀਆਂ ਭਾਰਤ ਦੇ ਵੱਖ ਵੱਖ ਥਾਵਾਂ ਵਿਚ ਇਨ੍ਹਾਂ ਕਾਨੂੰਨਾਂ ਦੇ ਵਿਰੁੱਧ ਧਰਨੇ ਪ੍ਰਦਰਸ਼ਨ ਕਰਨਗੀਆਂ। ਇਸ ਗੱਲ ਦਾ ਖੁਲਾਸਾ ਅਤੇ ਐਲਾਨ ਕਿਸਾਨ ਲੀਡਰਾਂ ਵੱਲੋਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ।

ਜਿੱਥੇ ਉਨ੍ਹਾਂ ਨੇ ਗੱਲ ਬਾਤ ਕਰਦੇ ਹੋਏ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਸੋਧ ਕੇ ਜਾਰੀ ਕੀਤੇ ਗਏ ਖੇਤੀ ਉਪਰ ਆਧਾਰਿਤ ਤਿੰਨ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੇ ਲਈ ਹੁਣ ਕਿਸਾਨ ਜਥੇ ਬੰਦੀਆਂ 14 ਦਸੰਬਰ ਨੂੰ ਪੂਰੇ ਭਾਰਤ ਵਿੱਚ ਧਰਨੇ ਪ੍ਰਦਰਸ਼ਨ ਕਰਨਗੀਆਂ। ਇਸ ਦੇ ਨਾਲ ਹੀ ਇਕ ਹੋਰ ਵੱਡਾ ਐਲਾਨ ਕਰਦੇ ਹੋਏ ਆਗੂਆਂ ਨੇ ਆਖਿਆ ਕਿ 12 ਦਸੰਬਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਜੈਪੁਰ ਨਾਲ ਜੋੜਨ ਵਾਲੇ ਰਾਜ ਮਾਰਗ ਅਤੇ ਹੋਰ ਸੜਕੀ ਮਾਰਗਾਂ ਨੂੰ ਕਿਸਾਨਾਂ ਵੱਲੋਂ ਬੰਦ ਕਰ ਦਿੱਤਾ ਜਾਵੇਗਾ।

ਇਸ ਤਰੀਕੇ ਦੇ ਨਾਲ ਕਿਸਾਨ ਹੁਣ ਦਿੱਲੀ ਨੂੰ ਚੁਫੇਰਿਓਂ ਘੇਰ ਕੇ ਆਪਣੇ ਖੇਤੀ ਅੰਦੋਲਨ ਦੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਇਸ ਸਮੇਂ ਲੱਖਾਂ ਦੀ ਤਾਦਾਦ ਦੇ ਵਿੱਚ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ ਉੱਪਰ ਆਪਣੇ ਤੰਬੂ ਲਗਾ ਕੇ ਬੈਠੇ ਹੋਏ ਹਨ। ਪਿਛਲੇ ਤਕਰੀਬਨ 14 ਦਿਨਾਂ ਤੋਂ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਇਹ ਖੇਤੀ ਅੰਦੋਲਨ ਹੋਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਕਿਸਾਨ ਜਥੇ ਬੰਦੀਆਂ ਨੂੰ ਇਸ ਅੰਦੋਲਨ ਦੇ ਤਹਿਤ ਵੱਖ ਵੱਖ ਲੋਕਾਂ ਵੱਲੋਂ ਵੀ ਸਮਰਥਨ ਪ੍ਰਾਪਤ ਹੋ ਰਿਹਾ ਹੈ।

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …