Breaking News

ਹੁਣੇ ਹੁਣੇ ਕਿਸਾਨਾਂ ਨੇ ਕਰਤਾ ਅਚਾਨਕ ਇਕਦਮ ਇਹ ਵੱਡਾ ਐਲਾਨ – ਦਿਲੀ ਵਾਲੇ ਹੋ ਗਏ ਹੈਰਾਨ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਪਹੁੰਚਣ ਦੇ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਦਿੱਲੀ ਅਤੇ ਹਰਿਆਣਾ ਪੁਲਿਸ ਵੱਲੋਂ ਲਗਾਈਆਂ ਹੋਈਆਂ ਰੋਕਾਂ ਨੂੰ ਪਾਰ ਕਰਦੇ ਹੋਏ ਕਿਸਾਨ ਦਿੱਲੀ ਕੂਚ ਕਰ ਗਏ ਸਨ ,ਉਸ ਤੋਂ ਬਾਦ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਦਾਖਲ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ। ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਨਿਰੰਕਾਰੀ ਸਮਾਗਮ ਗਰਾਊਂਡ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ।

ਉੱਥੇ ਹੀ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਤੋਂ ਸੜਕ ਤੇ ਹੀ ਆਪਣਾ ਅੰਦੋਲਨ ਜਾਰੀ ਰੱਖਣ ਦੀ ਮੰਗ ਕੀਤੀ ਸੀ। ਉਥੇ ਹੀ ਦਿੱਲੀ ਵਿੱਚ ਕਿਸਾਨਾਂ ਨੇ ਹੁਣ ਇਕ ਵੱਡਾ ਐਲਾਨ ਕਰਤਾ ਹੈ ਜਿਸ ਨੂੰ ਸੁਣ ਕੇ ਕੇਂਦਰ ਸਰਕਾਰ ਹੈਰਾਨ ਰਹਿ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿਚ ਦਾਖਿਲ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਕਰਕੇ ਆਪਣੀ ਅਗਲੀ ਰਣਨੀਤੀ ਤੈਅ ਕੀਤੀ ਗਈ ਹੈ।

ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਦਿੱਲੀ ਬਾਰਡਰ ਤੇ ਹੀ ਧਰਨਾ ਦੇਣ ਦਾ ਫੈਸਲਾ ਕੀਤਾ। ਉਨ੍ਹਾਂ ਸਪਸ਼ਟ ਕਰ ਦਿੱਤਾ ਹੈ ਕਿ ਅਸੀਂ ਧਰਨੇ ਲਈ ਦਿੱਤੀ ਗਈ ਜਗ੍ਹਾ ਬੁਰਾੜੀ ਨਹੀਂ ਜਾਵਾਂਗੇ। ਕਿਸਾਨ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ਤੇ ਹੀ ਡਟੇ ਹੋਏ ਹਨ।ਕਿਸਾਨ ਜਥੇਬੰਦੀਆਂ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੈਠਕ ਕਰਨ ਦੇ ਲਈ ਕਿਸਾਨਾਂ ਨੂੰ ਬੁਰਾੜੀ ਦੇ ਨਿਰੰਕਾਰੀ ਸਮਾਗਮ ਮੈਦਾਨ ਵਿੱਚ ਇਕੱਠੇ ਹੋਣ ਲਈ ਕਿਹਾ ਸੀ। ਜਿਸ ਤੋਂ ਬਾਅਦ ਉਹ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨਗੇ। ਪਰ ਕਿਸਾਨ ਜਥੇਬੰਦੀਆਂ ਵੱਲੋਂ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਗਿਆ। ਕਿਸਾਨ ਜਥੇਬੰਦੀਆਂ ਨੇ ਹੁਣ ਸਰਬ-ਉੱਚ ਸਿਆਸੀ ਪੱਧਰ ਤੇ ਗਲਬਾਤ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਦੇ ਪੰਜ ਕੌਮੀ ਮਾਰਗਾਂ ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕਰਕੇ ਰਸਤਿਆਂ ਨੂੰ ਬੰਦ ਕਰ ਦਿੱਤਾ ਜਾਵੇਗਾ। ਇਸ ਵਕਤ ਪੰਜਾਬ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਆਏ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਸਿੰਘੂ ਅਤੇ ਟਿਕਰੀ ਤੋਂ ਬਿਨਾਂ ਹੁਣ ਹਾਪੁੜ ,ਆਗਰਾ ਅਤੇ ਜੈਪੁਰ ਰੋਡ ਨੂੰ ਵੀ ਸੀਲ ਕਰ ਦਿੱਤਾ ਜਾਵੇਗਾ।

ਕਿਸਾਨ ਜਥੇਬੰਦੀਆਂ ਨੇ ਫੈਸਲਾ ਲਿਆ ਹੈ ਕਿ ਬੁਰਾੜੀ ਪਹੁੰਚੇ ਕਿਸਾਨ ਵੀ ਵਾਪਸ ਸਿੰਘੂ ਬਾਰਡਰ ਤੇ ਪਰਤ ਆਉਣਗੇ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਵੀ ਤੈਅ ਕੀਤਾ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਸ ਸਮੇਂ ਤੱਕ ਕਿਸਾਨ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ਤੇ ਹੀ ਧਰਨਾ ਦਿੰਦੇ ਰਹਿਣਗੇ। ਕਿਸਾਨਾਂ ਨੇ ਕਿਹਾ ਹੈ ਕਿ ਉਹ ਪੂਰੀ ਤਿਆਰੀ ਦੇ ਨਾਲ ਇਸ ਅੰਦੋਲਨ ਲਈ ਦਿੱਲੀ ਆਏ ਹਨ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …