ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰਦੇ ਹੋਏ ,ਅੱਜ 8 ਦਿਨ ਦਾ ਸਮਾਂ ਹੋ ਚੁੱਕਾ ਹੈ। ਕੇਂਦਰ ਸਰਕਾਰ ਨਾਲ ਕੀਤੀਆਂ ਗਈਆਂ ਤਿੰਨ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀਆਂ ਹਨ। ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਕਈ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਕੁਝ ਕਿਸਾਨਾਂ ਹਾਦਸਿਆਂ ਦੇ ਸ਼ਿਕਾਰ ਹੋਏ ਹਨ ਤੇ ਕੁਝ ਦੀਆਂ ਮੌਤਾਂ ਧਰਨਿਆਂ ਦੌਰਾਨ ਹੋਈਆਂ ਹਨ ਤੇ ਕੁੱਝ ਰਸਤਿਆਂ ਵਿੱਚ ਹੀ ਹਾਦਸਿਆਂ ਦਾ ਸ਼ਿਕਾਰ ਹੋ ਗਏ ਹਨ।
ਇਸ ਸੰਘਰਸ਼ ਦੇ ਵਿੱਚ ਬਹੁਤ ਸਾਰੇ ਕਿਸਾਨਾਂ ਵੱਲੋਂ ਕੁ-ਰ-ਬਾ-ਨੀ ਦਿੱਤੀ ਗਈ ਹੈ। ਦਿੱਲੀ ਵਿੱਚ ਮੋਰਚੇ ਤੇ ਡਟੇ ਹੋਏ ਕਿਸਾਨਾਂ ਦੇ ਨਾਲ ਹਰ ਵਰਗ ਉਹਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹ ਰਿਹਾ ਹੈ। ਹਰ ਵਰਗ ਵੱਲੋਂ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਦਿੱਲੀ ਅੰਦੋਲਨ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਜਿੱਥੇ ਜਥੇਬੰਦੀਆਂ ਦੇ ਆਗੂਆਂ ਵੱਲੋਂ ਕਿਸਾਨਾਂ ਦੀ ਅਗਵਾਈ ਕੀਤੀ ਜਾ ਰਹੀ ਹੈ। ਉੱਥੇ ਹੀ ਕਿਸਾਨ ਅੰਦੋਲਨ ਤੋਂ ਇਕ ਬੁਰੀ ਖਬਰ ਸਾਹਮਣੇ ਆ ਰਹੀ ਹੈ ਤੇ ਸਭ ਲੋਕਾਂ ਵੱਲੋਂ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੇ ਬਿਮਾਰ ਹੋਣ ਸਬੰਧੀ ਖਬਰ ਸਾਹਮਣੇ ਆਈ ਹੈ। ਜੋ ਪਿਛਲੇ ਕਾਫੀ ਦਿਨਾਂ ਤੋਂ ਇਸ ਸੰਘਰਸ਼ ਦੇ ਤਹਿਤ ਮੋਰਚੇ ਉੱਤੇ ਡਟੇ ਹੋਏ ਹਨ। ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਹਸਪਤਾਲ ਦਾਖ਼ਲ ਕਰਵਾਉਣਾ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਬੀਰ ਸਿੰਘ ਰਾਜੇਵਾਲ ਨੂੰ ਚੱਕਰ ਆਉਣ ਕਾਰਨ ਸਿਹਤ ਖਰਾਬ ਹੋਣ ਦੀ ਸਥਿਤੀ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ।
ਉਹ ਪਿਛਲੇ ਕਈ ਦਿਨਾਂ ਤੋਂ ਮੋਰਚੇ ਤੇ ਡਟੇ ਹੋਣ ਕਾਰਨ ਥਕਾਵਟ ਮਹਿਸੂਸ ਕਰ ਰਹੇ ਸਨ। ਉਨ੍ਹਾਂ ਦੀ ਸਿਹਤ ਨੂੰ ਵੇਖਦੇ ਹੋਏ ਟੈਸਟ ਕੀਤੇ ਜਾ ਰਹੇ ਹਨ। ਬਲਵੀਰ ਸਿੰਘ ਰਾਜੇਵਾਲ ਨੂੰ ਥਕਾਵਟ ਦੇ ਕਾਰਨ ਚੱਕਰ ਆਉਣੇ ਸ਼ੁਰੂ ਹੋ ਗਏ ਸਨ। ਜਿਸ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਤੁਰੰਤ ਹਸਪਤਾਲ ਲੈ ਕੇ ਜਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਸਿਹਤ ਸਬੰਧੀ ਸਾਰੇ ਟੈਸਟ ਕੀਤੇ ਜਾ ਰਹੇ ਹਨ। ਸਭ ਲੋਕਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੇ ਠੀਕ ਹੋਣ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …