Breaking News

ਹੁਣੇ ਹੁਣੇ ਕਿਸਾਨ ਮੋਰਚੇ ਤੇ ਵਾਪਰਿਆ ਮੌਤ ਦਾ ਤਾਂਡਵ – ਸਾਰੇ ਪਾਸੇ ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਹਰ ਜਗਾ ਤੇ ਕਿਸਾਨ ਜਥੇਬੰਦੀਆਂ ਆਪਣੇ ਆਪਣੇ ਹਿਸਾਬ ਨਾਲ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਟਰੈਕਟਰ ਰੈਲੀਆਂ ਦਾ ਆਯੋਜਨ ਵੀ ਕੀਤਾ ਗਿਆ ਹੈ। ਇਨ੍ਹਾਂ ਰੈਲੀਆਂ ਵਿੱਚ ਜਿੱਥੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਆ ਰਿਹਾ ਹੈ, ਉੱਥੇ ਹੀ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਅਨੁਸਾਰ ਮਹਿਲ ਕਲਾਂ ਟੋਲ ਪਲਾਜ਼ਾ ਦੇ ਕੋਲ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਇਸ ਕਿਸਾਨ ਮੋਰਚੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਰ. ਐਮ .ਪੀ .ਆਈ .ਦੇ ਕਮੇਟੀ ਮੈਂਬਰ ਅਤੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਮਾ. ਯਸ਼ਪਾਲ ਸਿੰਘ ਮਹਿਲ ਕਲਾਂ 68 ਸਾਲਾਂ ਦੀ ਅੱਜ ਸ਼ਾਮੀ ਚਾਰ ਵਜੇ ਉਸ ਸਮੇਂ ਮੌਤ ਹੋ ਗਈ ਜਦੋਂ ,ਉਹ ਕਿਸਾਨ ਮੋਰਚੇ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਦੀ ਮੌਤ ਦੀ ਵਜ੍ਹਾ ਅਚਾਨਕ ਹਾਰਟ ਅ – ਟੈ – ਕ ਆਉਣ ਦਾ ਕਾਰਨ ਦੱਸੀ ਜਾ ਰਹੀ ਹੈ। ਇਹ ਰੋਸ ਪ੍ਰਦਰਸ਼ਨ ਖੇਤੀ ਕਾਨੂੰਨਾਂ ਉਨ੍ਹਾਂ ਵਿਰੁੱਧ ਕੀਤਾ ਜਾ ਰਿਹਾ ਹੈ। ਕਿਸਾਨ ਮੋਰਚੇ ਤੇ ਮੌਜੂਦ ਵਲੰਟੀਅਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਮਹਿਲ ਕਲਾਂ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਡਾਕਟਰਾਂ ਦੇ ਅਨੁਸਾਰ ਉਨ੍ਹਾਂ ਦੀ ਮੌਤ ਸ਼ੂਗਰ ਘੱਟ ਜਾਣ ਨਾਲ ਹੋਈ ਹੈ। ਯਸ਼ਪਾਲ ਦੀ ਮੌਤ ਦੀ ਖਬਰ ਨਾਲ ਕਿਸਾਨ ਮੋਰਚੇ ਵਿਚ ਹਾਜ਼ਰ ਕਿਸਾਨ ਜਥੇਬੰਦੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਖਬਰ ਨਾਲ ਜਿੱਥੇ ਪੂਰੇ ਇਲਾਕੇ ਵਿਚ ਸੋਗ ਛਾ ਗਿਆ। ਉਥੇ ਹੀ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਦੱਸਿਆ ਗਿਆ ਹੈ ਮਾਸਟਰ ਯਸ਼ਪਾਲ ਸਿੰਘ ਮਹਿਲ ਕਲਾਂ ਪਿਛਲੇ ਲੰਮੇ ਸਮੇਂ ਤੋਂ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਆ ਰਹੇ ਹਨ। ਉਨ੍ਹਾਂ ਦੇ ਇਸ ਅਚਾਨਕ ਵਿਛੋੜੇ ਨਾਲ ਲੋਕ-ਪੱਖੀ ਸੰਘਰਸ਼ਾਂ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਖੇਤੀ ਕਨੂੰਨਾਂ ਬਾਰੇ ਸੰਘਰਸ਼ ਕਰ ਰਹੇ ਮਾਸਟਰ ਯਸ਼ਪਾਲ ਸਿੰਘ ਦੀ ਮੌਤ ਦੀ ਖਬਰ ਨਾਲ ਕਿਸਾਨ ਜਥੇਬੰਦੀਆਂ ਨੂੰ ਬਹੁਤ ਵੱਡਾ ਧੱਕਾ ਲੱਗਾ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …