ਆਈ ਤਾਜਾ ਵੱਡੀ ਖਬਰ
ਕਰੋਨਾ ਵਰਗੀ ਭਿਆਨਕ ਸਥਿਤੀ ਦੇ ਦੌਰ ਵਿਚ ਬਹੁਤ ਸਾਰੇ ਗਾਇਕਾ ਕਲਾਕਾਰਾਂ ਵੱਲੋਂ ਜਿੱਥੇ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਵੀ ਅੱਗੇ ਵਧ ਕੇ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਪਿਛਲੇ ਸਾਲ ਤਾਲਾਬੰਦੀ ਦੇ ਦੌਰਾਨ ਬਹੁਤ ਸਾਰੇ ਲੋਕਾਂ ਵੱਲੋਂ ਆਰਥਿਕ ਮੰਦੀ ਦੇ ਚਲਦੇ ਹੋਏ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਗਿਆ ਸੀ। ਉੱਥੇ ਹੀ ਬਹੁਤ ਸਾਰੀਆਂ ਧਾਰਮਿਕ ਸੰਸਥਾਵਾਂ ਵੱਲੋਂ ਉਹਨਾਂ ਗਰੀਬ ਲੋਕਾਂ ਲਈ ਭੋਜਨ ਮੁਹਈਆ ਕਰਵਾਇਆ ਗਿਆ ਸੀ। ਇਸ ਤੋਂ ਇਲਾਵਾ ਕਈ ਅਜਿਹੀਆਂ ਸੰਸਥਾਵਾਂ ਵੀ ਹਨ ਜਿਨ੍ਹਾਂ ਦੇ ਸੰਸਥਾਵਾਂ ਦੇ ਮੁਖੀ ਕੁਝ ਵਿਵਾਦ ਦੇ ਚਲਦੇ ਹੋਏ ਚਰਚਾ ਦੇ ਵਿੱਚ ਬਣੇ ਰਹਿੰਦੇ ਹਨ।
ਹੁਣ ਕੁਝ ਮਿੰਟ ਪਹਿਲਾਂ ਹੀ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਬਾਰੇ ਇਕ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ। ਉਥੇ ਹੀ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ ਰੋਹਤਕ ਦੇ ਪੀਜੀਆਈ ਹਸਪਤਾਲ ਵਿਖੇ ਜਾਂਚ ਲਈ ਭੇਜਿਆ ਗਿਆ ਸੀ। ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ਚੈੱਕ ਅਪ ਕਰਨ ਤੋਂ ਬਾਅਦ ਠੀਕ ਪਾਏ ਜਾਣ ਤੇ ਵਾਪਸ ਭਾਰੀ ਸੁਰੱਖਿਆ ਵਿਚ ਮੁੜ ਤੋਂ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ ਸੀ।
ਅੱਜ ਫਿਰ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਿੱਥੇ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਵਾਪਸ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ ਉਥੇ ਹੀ ਉਨ੍ਹਾਂ ਨੂੰ ਕੁਝ ਟੈਸਟਾਂ ਦੀ ਜਾਂਚ ਵਾਸਤੇ ਅੱਜ 12 ਵਜੇ ਦੇ ਕਰੀਬ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਲਿਆਂਦਾ ਗਿਆ ਹੈ। ਉਨ੍ਹਾਂ ਦੀ ਸਿਹਤ ਸਬੰਧੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਅੱਜ ਸ਼ਾਮ ਤੱਕ ਫਿਰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਭੇਜ ਦਿੱਤਾ ਜਾਵੇਗਾ। ਪੀਜੀਆਈ ਦੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਕੁਝ ਟੈਸਟ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਕਰਵਾਏ ਜਾਣ ਦੀ ਸਲਾਹ ਦਿੱਤੀ ਸੀ।
ਉਥੇ ਹੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਪੇਟ ਦੀ ਸਮੱਸਿਆ ਸਬੰਧੀ ਟੈਸਟ ਵਾਸਤੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿਚਲਿਆਂਦਾ ਗਿਆ ਹੈ। ਕੁਝ ਦਿਨ ਤੋਂ ਜਿੱਥੇ ਉਨਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਪੇਸ਼ ਆ ਰਹੀਆਂ ਹਨ ,ਜਿਸਦੇ ਚਲਦੇ ਹੋਏ ਹੀ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਪੀਜੀਆਈ ਹਸਪਤਾਲ ਲਿਜਾਇਆ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …