Breaking News

ਹੁਣੇ ਹੁਣੇ ਕੇਂਦਰ ਨਾਲ ਹੋਈ ਕਿਸਾਨਾਂ ਦੀ ਮੀਟਿੰਗ ਦਾ ਨਿਕਲਿਆ ਇਹ ਸਿੱਟਾ-ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ

ਜਿਥੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾ ਦੇ ਖਿਲਾਫ ਪਿਛਲੇ ਕਾਫੀ ਦਿਨਾਂ ਤੋਂ ਵਿਰੋਧ ਕਰ ਰਹੀਆਂ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਲਈ ਪੰਜਾਬੀਆਂ ਕਿਸਾਨ ਜਥੇਬੰਦੀਆਂ ਵੱਲੋਂ ਪੈਟਰੋਲ ਪੰਪ, ਰੇਲਵੇ ਲਾਈਨਾਂ ,ਟੋਲ ਪਲਾਜ਼ਾ ਬੰਦ ਕਰਕੇ ਧਰਨੇ ਦਿੱਤੇ ਜਾ ਰਹੇ ਸਨ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਅਜੇ ਤੱਕ ਨਹੀਂ ਮੰਨੀਆ ਗਈਆਂ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਿਸਾਨ ਜਥੇਬੰਦੀਆਂ ਨੂੰ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਜਿਸ ਚਲਦੇ ਹੋਏ ਉਨ੍ਹਾਂ ਨੇ ਵਿਧਾਨ ਸਭਾ ਵਿਚ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਕਨੂੰਨਾਂ ਵਿੱਚ ਸੁਧਾਰ ਕਰਕੇ ਰਾਸ਼ਟਰਪਤੀ ਦੀ ਮਨਜੂਰੀ ਲਈ ਵੀ ਭੇਜਿਆ ਹੈ। ਅੱਜ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿੱਚ ਖੇਤੀ ਕਨੂੰਨਾਂ ਨੂੰ ਲੈ ਕੇ ਮੀਟਿੰਗ ਸੱਦੀ ਗਈ ਸੀ।

ਜਿਸ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਰੇਲ ਮੰਤਰੀ ਤੇ ਖੇਤੀਬਾੜੀ ਮੰਤਰੀ ਨਾਲ ਰੱਖੀ ਗਈ ਸੀ। ਕਿਸਾਨ ਜਥੇਬੰਦੀਆਂ ਵੱਲੋਂ ਵਿਚਾਰ-ਚਰਚਾ ਤੋਂ ਬਾਅਦ ਇਸ ਮੀਟਿੰਗ ਵਿੱਚ ਹਿੱਸਾ ਲਿਆ ਗਿਆ। ਜੋ ਕੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਕੀਤੀ ਗਈ ਸੀ। ਇਸ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅਤੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਨੇ ਪੰਜਾਬ ਦੀਆਂ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ।

ਜਿੱਥੇ ਜਥੇਬੰਦੀਆਂ ਵੱਲੋਂ ਪੰਜਾਬ ਅੰਦਰ ਸਾਰੀਆਂ ਮਾਲ ਗੱਡੀਆਂ ਚਲਾਉਣ ਲਈ ਕਿਹਾ ਗਿਆ ਸੀ। ਪਰ ਕੇਂਦਰ ਸਰਕਾਰ ਇਸ ਤੇ ਅੜੀ ਹੋਈ ਸੀ ਕੇ ਪੰਜਾਬ ਅੰਦਰ ਸਾਰੀਆਂ ਰੇਲ ਗੱਡੀਆਂ ਨੂੰ ਚਲਾਉਣ ਦਿੱਤਾ ਜਾਵੇ। ਜਿਸ ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਿਰਫ ਮਾਲ ਗੱਡੀਆਂ ਦੇ ਆਉਣ ਨੂੰ ਵੀ ਇਜਾਜ਼ਤ ਦਿੱਤੀ। ਇਸ ਨੂੰ ਲੈ ਕੇ ਦੋਨੋ ਕੇਂਦਰੀ ਮੰਤਰੀ ਮਾਮਲੇ ਨੂੰ ਹੱਲ ਕਰਦੇ ਨਜ਼ਰ ਨਹੀਂ ਆਏ।

ਜਿਸ ਕਾਰਨ ਅੱਜ ਦੀ ਇਹ ਮੀਟਿੰਗ ਬੇਸਿੱਟਾ ਰਹੀ ਹੈ। ਇਸ ਬਾਰੇ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਸਿਰਸਾ ਨੇ ਜਾਣਕਾਰੀ ਦਿੱਤੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਵੀ ਦੋ ਟੁੱਕ ਮੰਤਰੀਆਂ ਨੂੰ ਸਿਰਫ ਮਾਲ ਗੱਡੀਆਂ ਚੱਲਣ ਬਾਰੇ ਹੀ ਕਿਹਾ ਗਿਆ ਹੈ।ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ 26 ਅਤੇ 27 ਨਵੰਬਰ ਨੂੰ ਕਿਸਾਨਾਂ ਦਾ ਵੱਡਾ ਸੰਘਰਸ਼ ਸ਼ੁਰੂ ਹੋਵੇਗਾ । ਅੱਜ ਬੇਸਿੱਟਾ ਰਹੀ ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਆਪਣੇ ਸੰਘਰਸ਼ ਨੂੰ ਲਗਾਤਾਰ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

Check Also

SHO ਵਲੋਂ ਛੁੱਟੀ ਨਾ ਦੇਣ ਦੀ ਜਿੱਦ ਨੇ ਕਾਂਸਟੇਬਲ ਦੀ ਪਤਨੀ ਅਤੇ ਨਵਜਨਮੀ ਬੱਚੀ ਦੀ ਲਈ ਜਾਨ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਕਿ ਜ਼ਿੱਦੀ ਇਨਸਾਨ ਜ਼ਿੰਦਗੀ ‘ਚ ਬਹੁਤ ਜਿਆਦਾ ਮੁਸੀਬਤਾਂ ਝੱਲਦਾ …