ਆਈ ਤਾਜਾ ਵੱਡੀ ਖਬਰ
ਪੰਜਾਬ ਅੰਦਰ ਜਿੱਥੇ ਅਗਲੇ ਸਾਲ ਹੋਣ ਵਾਲੀਆਂ 2022 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਜ਼ੋਰ ਲਗਾਇਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਪਾਰਟੀ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨਾਲੋਂ ਤੋੜ ਵਿਛੋੜਾ ਕਰਕੇ ਦੂਜੀਆਂ ਪਾਰਟੀਆਂ ਵਿੱਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉੱਥੇ ਹੀ ਬਹੁਤ ਸਾਰੇ ਬਹੁਤ ਸਾਰੇ ਮੰਤਰੀਆਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤੀ ਦੇਣ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਵਿਚ ਜਾ ਕੇ ਉਨ੍ਹਾਂ ਨੂੰ ਭਰੋਸੇ ਵਿੱਚ ਲਿਆ ਜਾ ਰਿਹਾ ਹੈ। ਉਥੇ ਹੀ ਕੁਝ ਮੰਤਰੀ ਆਪਣੇ ਅਹੁਦਿਆਂ ਦੇ ਕਾਰਨ ਕੁਝ ਕੰਮ ਨੂੰ ਲੈ ਕੇ ਚਰਚਾ ਵਿੱਚ ਹਨ।
ਹੁਣ ਕੈਪਟਨ ਅਮਰਿੰਦਰ ਸਿੰਘ ਦੇ ਇਸ ਮਸ਼ਹੂਰ ਮੰਤਰੀ ਬਾਰੇ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਿਚ ਵਾਧਾ ਹੋ ਗਿਆ ਜਦੋਂ ਉਨ੍ਹਾਂ ਵੱਲੋਂ ਦਲਿਤ ਵਿਦਿਆਰਥੀਆਂ ਨੂੰ ਦਿੱਤੇ ਜਾਂਦੇ ਵਜ਼ੀਫੇ ਬਾਰੇ ਘਪਲੇ ਦੀ ਜਾਂਚ ਹੁਣ ਸੀਬੀਆਈ ਤੋਂ ਕਰਵਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਹੀ ਆਪਣੇ ਦਰਵਾਜ਼ੇ ਕੇਂਦਰੀ ਜਾਂਚ ਏਜੰਸੀ ਲਈ ਬੰਦ ਕਰ ਦਿੱਤੇ ਸਨ।
ਜਿੱਥੇ ਚਲਦੀਆਂ ਸੀ ਬੀ ਆਈ ਨੂੰ ਹੁਣ ਪੰਜਾਬ ਵਿੱਚ ਕਿਸੇ ਵੀ ਮਾਮਲੇ ਦੀ ਜਾਂਚ ਲਈ ਸੂਬਾ ਸਰਕਾਰ ਦੀ ਮਨਜ਼ੂਰੀ ਲੈਣੀ ਜ਼ਰੂਰੀ ਹੋ ਚੁੱਕੀ ਹੈ। ਇਸ ਸਬੰਧੀ ਹੁਣ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਜਾ ਚੁੱਕੀ ਹੈ। ਪਹਿਲਾਂ ਮੁੱਖ ਸਕੱਤਰ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਟੀਮ ਨੇ ਸਮਾਜਿਕ ਨਿਆਂ ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਜਿਸ ਦਾ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ।
ਪੰਜਾਬ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਇਸ ਸੀਬੀਆਈ ਜਾਂਚ ਦੇ ਮਾਮਲੇ ਵਿੱਚ ਸੀ ਬੀ ਆਈ ਨੂੰ ਇਸ ਮਾਮਲੇ ਵਿੱਚ ਸਿੱਧੇ ਦਖਲ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਪੰਜਾਬ ਵਿੱਚ ਦਲਿਤ ਵਿਦਿਆਰਥੀਆਂ ਨਾਲ ਸਬੰਧਿਤ ਪੋਸਟ ਮੈਟ੍ਰਿਕ ਵਜ਼ੀਫਾ ਘਪਲੇ ਦੀ ਜਾਂਚ ਜਿਥੇ ਹੁਣ ਸੀਬੀਆਈ ਵੱਲੋਂ ਕੀਤੀ ਜਾਵੇਗੀ। ਉਥੇ ਹੀ ਵਿਰੋਧੀ ਪਾਰਟੀਆਂ ਵੱਲੋਂ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਵੱਲੋਂ ਕਰਵਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਨੂੰ ਸੀ ਬੀ ਆਈ ਦੇ ਹਵਾਲੇ ਕਰ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …