ਆਈ ਤਾਜਾ ਵੱਡੀ ਖਬਰ
ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਅਹਿਮ ਫੈਸਲੇ ਲਏ ਜਾ ਰਹੇ ਹਨ। ਜਿਸ ਨਾਲ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਕਰੋਨਾ ਦੀ ਚਪੇਟ ਵਿੱਚ ਆਉਣ ਤੋਂ ਵੀ ਬਚਾਇਆ ਜਾ ਸਕੇ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਬੈਠਕਾਂ ਕੀਤੀਆਂ ਗਈਆਂ ਹਨ। ਜਿਸ ਵਿਚ ਕਰੋਨਾ ਦੀ ਸਥਿਤੀ ਉਪਰ ਗੱਲਬਾਤ ਕਰਦਿਆਂ ਹੋਇਆਂ ਹੀ ਅੱਗੇ ਦੀ ਰਣਨੀਤੀ ਉਲੀਕੀ ਜਾ ਰਹੀ ਹੈ। ਉਥੇ ਹੀ ਵੱਧ ਪ੍ਰਭਾਵਤ ਹੋਣ ਵਾਲਿਆਂ ਜ਼ਿਲਿਆ ਵਿੱਚ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਜਗ੍ਹਾ ਤੇ ਤਾਲਾਬੰਦੀ ਵੀ ਕੀਤੀ ਗਈ ਹੈ।
ਸੂਬੇ ਅੰਦਰ ਜਿੱਥੇ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਾਮ 7: 30 ਵਜੇ ਤੋਂ ਸਵੇਰੇ 5 ਵਜੇ ਤੱਕ ਲਈ ਇਹ ਹੁਕਮ ਲਾਗੂ ਕਰ ਦਿੱਤਾ ਗਿਆ ਹੈ, ਜਿੱਥੇ ਇਹ ਰੋਕ ਲਗਾ ਦਿੱਤੀ ਗਈ ਹੈ। ਪੰਜਾਬ ਵਿੱਚ ਨਜਾਇਜ਼ ਮਾਇਨਿੰਗ ਰੋਕਣ ਲਈ ਅਤੇ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸ਼ਾਮ 7:30 ਤੋਂ ਸਵੇਰੇ 5 ਵਜੇ ਤੱਕ ਮਾਈਨਿੰਗ ਤੇ ਪੂਰੀ ਤਰਾ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸ ਨਾਲ ਉਸ ਖੇਤਰ ਦੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਬਚਾਇਆ ਜਾ ਸਕੇ।
ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਵੀ ਚੇਤਾਵਨੀ ਮੁੱਖ ਮੰਤਰੀ ਵੱਲੋਂ ਦਿੱਤੀ ਗਈ ਹੈ।ਉਥੇ ਹੀ ਚੇਤਾਵਨੀ ਜਾਰੀ ਕੀਤੀ ਹੈ ਕਿ ਗੈਰ-ਕਾਨੂੰਨੀ ਰੇਤ ਦੀ ਖੁਦਾਈ ਦੇ ਕੰਮਾਂ ਵਿੱਚ ਸ਼ਾਮਲ ਹੋਣ ਵਾਲੇ ਅਧਿਕਾਰੀ ਅਤੇ ਪੁਲਸ ਕਰਮਚਾਰੀਆਂ ਸਮੇਤ ਕਿਸੇ ਵੀ ਵਿਅਕਤੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ। ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਕਰਵਾਰ ਨੂੰ ਰਾਜ ਵਿੱਚ ਗੈਰ ਕਾਨੂੰਨੀ ਖਣਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ ਗਈ।
ਜਿਸ ਵਿਚ ਉਨ੍ਹਾਂ ਮਾਈਨਿੰਗ ਵਿਭਾਗ ਨੂੰ ਸਖ਼ਤੀ ਨਾਲ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਕਿਸੇ ਵੀ ਅਧਿਕਾਰਤ ਠੇਕੇਦਾਰ ਦੁਆਰਾ ਨਦੀ ਦੇ ਬਿਸਤਰੇ ਜਾਂ ਹੋਰ ਇਲਾਕਿਆਂ ਵਿੱਚ ਸ਼ਾਮ 7:30 ਤੋਂ ਬਾਅਦ ਸਵੇਰੇ 5 ਵਜੇ ਤੱਕ ਕੋਈ ਵੀ ਮਾਇਨਿੰਗ ਨਹੀਂ ਕੀਤੀ ਜਾਵੇਗੀ, ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …