ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਕੋਰੋਨਾ ਨੂੰ ਰੋਕਣ ਲਈ ਪੰਜਾਬ ਚ ਹਰੇਕ ਪੱਖ ਨੂੰ ਦੇਖ ਰਹੀ ਹੈ। ਅਤੇ ਲੋਕਾਂ ਦਾ ਖਿਆਲ ਰੱਖਣ ਦਾ ਉਪਰਾਲਾ ਕਰ ਰਹੀ ਹੈ ਅਜਿਹਾ ਹੀ ਇੱਕ ਵੱਡਾ ਐਲਾਨ ਹੁਣ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਹੈ। ਜਿਸ ਦੀ ਲੋਕ ਸਲਾਘਾ ਕਰ ਰਹੇ ਹਨ।
ਪੰਜਾਬ ਵਿਚ ਘਰੇਲੂ ਏਕਾਂਤਵਾਸ ‘ਚ ਰਹਿ ਰਹੇ ਕੋਵਿਡ ਦੇ ਮਰੀਜ਼ਾਂ ਨੂੰ ਹੁਣ ਸਮਾਜਿਕ ਵਿਤਕਰੇ ਤੋਂ। ਡ -ਰ – ਨ। ਦੀ ਲੋੜ ਨਹੀਂ ਰਹੇਗੀ ਜੋ ਕਿ ਉਨ੍ਹਾਂ ਦੇ ਘਰਾਂ ਦੇ ਬਾਹਰ ਪੋਸਟਰ ਚਿਪਕਾ ਦਿੱਤੇ ਜਾਣ ਕਾਰਨ ਉਨ੍ਹਾਂ ਨਾਲ ਵਾਪਰਦਾ ਹੈ। ਇਸ ਮਹਾਮਾਰੀ ਨਾਲ ਜੁੜੇ ਵਿਤਕਰੇ ਨੂੰ ਘਟਾਉਣ ਦੀ ਦਿਸ਼ਾ ‘ਚ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਸਰਕਾਰ ਦੇ ਪਹਿਲਾਂ ਵਾਲੇ ਉਸ ਫੈਸਲੇ ਨੂੰ ਵਾਪਸ ਲੈ ਲਿਆ ਜਿਸ ਤਹਿਤ ਘਰੇਲੂ ਏਕਾਂਤਵਾਸ ਜਾਂ ਕੁਆਰੰਟਾਈਨ ‘ਚ ਰਹਿ ਰਹੇ ਕੋਵਿਡ ਦੇ ਮਰੀਜ਼ਾਂ ਦੇ ਘਰਾਂ ਦੇ ਬਾਹਰ ਪੋਸਟਰ ਚਿਪਕਾਏ ਜਾਂਦੇ ਹਨ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਪਹਿਲਾਂ ਲਾਏ ਗਏ ਪੋਸਟਰ ਹਟਾ ਲਏ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਚੁੱਕੇ ਜਾਣ ਦਾ ਮਕਸਦ ਅਜਿਹੇ ਮਰੀਜ਼ਾਂ ਦੇ ਘਰਾਂ ਦੇ ਬੂਹਿਆਂ ‘ਤੇ ਲਾਏ ਜਾਂਦੇ ਪੋਸਟਰਾਂ ਤੋਂ ਪੈਦਾ ਹੋਣ ਵਾਲੇ ਵਿਤਕਰੇ ਨੂੰ ਘਟਾਉਣਾ ਹੈ ਅਤੇ ਇਸ ਤੋਂ ਇਲਾਵਾ ਜਾਂਚ ਕਰਵਾਏ ਜਾਣ ਦੇ ਡਰ ਨੂੰ ਵੀ ਦੂਰ ਕਰਨਾ ਹੈ। ਮੁੱਖ ਮੰਤਰੀ ਨੇ ਇਕ ਵਾਰ ਫਿਰ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕੋਵਿਡ ਦੇ ਇਲਾਜ ਲਈ ਛੇਤੀ ਆਪਣੀ ਜਾਂਚ ਕਰਵਾਉਣ ਤਾਂ ਜੋ ਇਸ ਬਿਮਾਰੀ ਦਾ ਪਹਿਲਾਂ ਹੀ ਪਤਾ ਚੱਲ ਸਕੇ ਅਤੇ ਸਹੀ ਤਰ੍ਹਾਂ ਇਲਾਜ ਹੋ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪੋਸਟਰਾਂ ਦੇ ਕਾਰਨ ਮਰੀਜ਼ਾਂ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨੀ ਦਾ ਸਾਹਮਣਾ ਕਰਦੇ ਹੋਏ ਦੇਖਿਆ ਗਿਆ ਹੈ ਜਿਸ ਕਾਰਨ ਇਨ੍ਹਾਂ ਪੋਸਟਰਾਂ ਨੂੰ ਚਸਪਾ ਕੀਤੇ ਜਾਣ ਦਾ ਮੁੱਢਲਾ ਮਕਸਦ, ਜੋ ਕਿ ਗੁਆਂਢੀਆਂ ਅਤੇ ਹੋਰ ਅਜਿਹੇ ਮਰੀਜ਼ਾਂ ਨੂੰ ਬਚਾਉਣਾ ਸੀ, ਹੀ ਪੂਰਾ ਨਹੀਂ ਹੋ ਪਾ ਰਿਹਾ। ਸਗੋਂ ਇਨ੍ਹਾਂ ਪੋਸਟਰਾਂ ਕਾਰਨ ਲੋਕ ਜਾਂਚ ਕਰਵਾਏ ਜਾਣ ਤੋਂ ਭੱਜ ਰਹੇ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਪੋਸਟਰਾਂ ਨਾਲ ਸਮਾਜਿਕ ਅਲੱਗ-ਥਲੱਗਤਾ ਤੇ ਵਿਤਕਰੇ ਜਿਹੇ ਅਣਚਾਹੇ ਤੇ ਅਣਚਿਤਵੇ ਨਤੀਜਿਆਂ ਕਾਰਨ ਮਰੀਜ਼ਾਂ ਨੂੰ ਚਿੰਤਾ ਅਤੇ ਪੱਖਪਾਤ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਲੋਕ ਇਸ ਨਾਲ ਜੁੜੇ ਹੋਈ ਵਿ ਤ ਕ ਰੇ ਬਾ- ਜ਼ੀ ਤੋਂ ਬਚਣ ਲਈ ਜਾਂਚ ਕਰਵਾਉਣ ਤੋਂ ਕੰਨੀ ਕਤਰਾਉਂਦੇ ਸਨ ਬਜਾਏ ਇਸ ਦੇ ਕਿ ਭਾਈਚਾਰਕ ਤੌਰ ਉਤੇ ਇਕੱਠੇ ਹੋ ਕੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਾਥ ਦਿੱਤਾ ਜਾਵੇ। ਇਹੋ ਕਾਰਨ ਹੈ ਕਿ ਸਰਕਾਰ ਨੂੰ ਪੋਸਟਰ ਚਿਪਕਾਉਣ ਦੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨਾ ਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰੇਕ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਲੈ ਕੇ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਵਿੱਚ ਸਮੂਹ ਭਾਈਚਾਰੇ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਮਹਾਮਾਰੀ ਖਿਲਾਫ ਸਮੂਹਿਕ ਲੜਾਈ ਲੜਨ ਦੀ ਲੋੜ ਹੈ ਕਿਉਂਕਿ ਭਾਈਚਾਰੇ ਦੇ ਲੋਕ ਹੀ ਸਹਾਇਤਾ, ਪ੍ਰੇਰਨਾ ਅਤੇ ਵਿਵਹਾਰ ਵਿੱਚ ਤਬਦੀਲੀ ਨਾਲ ਇਸ ਬਿਮਾਰੀ ਨੂੰ ਅੱਗੇ ਫੈਲਣ ਤੇ ਅ ਫ ਵਾ – ਹਾਂ ਨੂੰ ਰੋਕਣ ਵਿੱਚ ਅਤੇ ਇਲਾਜ ਕਰਵਾਉਣ ਵਿੱਚ ਯੋਗਦਾਨ ਪਾ ਸਕਦੇ ਹਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …