ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਇਸ ਸਮੇਂ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਹਨ। ਬਹੁਤ ਸਾਰੀਆਂ ਪਾਰਟੀਆਂ ਦੇ ਆਗੂ ਅਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਦਾ ਪੱਲਾ ਫੜਿਆ ਜਾ ਰਿਹਾ ਹੈ। ਕਿਸਾਨੀ ਸੰਘਰਸ਼ ਦੇ ਕਾਰਣ ਵੀ ਬਹੁਤ ਸਾਰੇ ਲੋਕਾਂ ਵੱਲੋਂ ਪਾਰਟੀਆਂ ਵਿੱਚ ਪਰਿਵਰਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਬਹੁਤ ਸਾਰੇ ਨਵੇਂ ਚਿਹਰੇ ਵੀ ਸਿਆਸਤ ਵਿੱਚ ਨਜ਼ਰ ਆ ਰਹੇ ਹਨ। ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਨਹੀਂ ਗਿਆ ਸੀ। ਹੁਣ ਵੱਖ-ਵੱਖ ਪਾਰਟੀਆਂ ਵੱਲੋਂ ਲੋਕਾਂ ਨੂੰ ਖੁਸ਼ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣ ਲੱਗੀਆਂ ਹਨ। ਹੁਣ ਕੈਪਟਨ ਵੱਲੋਂ ਨਵਜੋਤ ਸਿੱਧੂ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਕਿ ਉਹ ਸੋਚ ਰਹੇ ਸੀ।
ਨਵਜੋਤ ਸਿੰਘ ਸਿੱਧੂ ਨੂੰ ਜਿਥੇ ਪੰਜਾਬ ਦਾ ਕਾਂਗਰਸ ਪ੍ਰਧਾਨ ਬਣਾਏ ਜਾਣ ਦਾ ਰਸਮੀ ਐਲਾਨ ਕਰਨਾ ਬਾਕੀ ਹੈ ਉੱਥੇ ਹੀ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਿਸਵਾ ਫਾਰਮ ਹਾਊਸ ਤੇ ਮੁਲਾਕਾਤ ਕੀਤੀ ਗਈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਹਾਈਕਮਾਨ ਦੀ ਪੰਜਾਬ ਕਾਂਗਰਸ ਦੇ ਮੁੱਦੇ ਨੂੰ ਠੀਕ ਤਰ੍ਹਾਂ ਹੈਂਡਲ ਨਹੀਂ ਕੀਤਾ। ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਵੀ ਆਖਿਆ ਗਿਆ ਹੈ ਕਿ ਕਾਂਗਰਸ ਦਾ ਪ੍ਰਦੇਸ਼ ਪ੍ਰਧਾਨ ਨਿਯੁਕਤ ਕਰਨਾ ਕਾਂਗਰਸ ਪ੍ਰਧਾਨ ਦਾ ਅਧਿਕਾਰ ਹੋ ਸਕਦਾ ਹੈ।
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਹਾਈਕਮਾਨ ਦੇ ਫ਼ੈਸਲੇ ਦਾ ਲਿਫਾਫਾ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤਾ ਅਤੇ ਉਸ ਤੋਂ ਬਾਅਦ ਉਹ ਦੁਪਹਿਰ ਸਮੇਂ ਹੀ ਵਾਪਸ ਦਿੱਲੀ ਚਲੇ ਗਏ। ਉੱਥੇ ਹੀ ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਮਿਲਣ ਦੀ ਸੰਭਾਵਨਾ ਵਿੱਚ ਨਾ ਸਿਰਫ ਇਹ ਸ਼ਰਤ ਰੱਖੀ ਹੈ ਬਲਕਿ ਕਾਂਗਰਸ ਹਾਈਕਮਾਨ ਦੇ ਦੁਆਰਾ ਪ੍ਰਦੇਸ਼ ਕਾਂਗਰਸ ਦੇ ਕਲੇਸ਼ ਨੂੰ ਸੁਲਝਾਉਣ ਲਈ ਨਿਭਾਈ ਜਾ ਰਹੀ ਭੂਮਿਕਾ ਬਾਰੇ ਤਲਖ਼ ਟਿੱਪਣੀ ਕੀਤੀ ਹੈ।
ਅੱਜ ਦੀ ਇਸ ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਵੱਲੋਂ ਟਵੀਟ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਾ ਹਰ ਫ਼ੈਸਲਾ ਮੰਨਿਆ ਜਾਵੇਗਾ, ਜਿਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਾਈਕਮਾਨ ਨੂੰ ਸਪਸ਼ਟ ਕਰ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …