ਆਈ ਤਾਜਾ ਵੱਡੀ ਖਬਰ
ਵਿਸ਼ਵ ਵਿਚ ਫੈਲੀ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਵਿਚ ਆਉਂਣ ਤੋਂ ਬਚ ਨਹੀਂ ਸਕਿਆ। ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ। ਉੱਥੇ ਹੀ ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿਚ ਮੁੜ ਤੋਂ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ। ਭਾਰਤ ਵਿੱਚ ਸਭ ਤੋਂ ਵੱਧ ਮਹਾਰਾਸ਼ਟਰ ਹੋਇਆ ਹੈ।
ਪੰਜਾਬ ਦੇ ਵਿੱਚ ਵੀ ਕਰੋਨਾ ਦੇ ਵਧ ਰਹੇ ਕਹਿਰ ਨੂੰ ਦੇਖਦੇ ਹੋਏ ਕਈ ਸੂਬਿਆਂ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਕਰੋਨਾ ਦੇ ਕੇਸਾਂ ਵਿਚ ਹੋ ਰਹੇ ਵਾਧੇ ਨੂੰ ਰੋਕਿਆ ਜਾ ਸਕੇ। ਹੁਣ ਕੈਪਟਨ ਵਲੋਂ ਪੰਜਾਬ ਚ ਕਰਫਿਊ ਬਾਰੇ ਹੋ ਗਿਆ ਇਹ ਨਵਾਂ ਹੁਕਮ ਜਾਰੀ। ਸੂਬੇ ਅੰਦਰ ਪਹਿਲਾਂ ਹੀ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਇੰਤਜਾਮ ਕੀਤੇ ਜਾ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ
ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੁੱਝ ਨਵੇਂ ਐਲਾਨ ਨੂੰ ਜਾਰੀ ਕੀਤਾ ਗਿਆ ਹੈ । ਪੰਜਾਬ ‘ਚ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਲੱਗੇਗਾ। ਸਰਕਾਰ ਵੱਲੋਂ ਪਹਿਲਾਂ ਹੀ ਕਈ ਜ਼ਿਲਿਆਂ ਅੰਦਰ ਰਾਤ ਦਾ ਕਰਫ਼ਿਊ ਲਾਗੂ ਕੀਤਾ ਗਿਆ ਹੈ। ਹੁਣ ਜਿਸ ਦੀ ਸਮਾਂ ਸੀਮਾ ਵਿੱਚ ਤਬਦੀਲੀ ਕੀਤੀ ਗਈ ਹੈ।
ਪਹਿਲਾਂ ਪੰਜਾਬ ਦੇ 11 ਜ਼ਿਲ੍ਹਿਆਂ ‘ਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਦਾ ਸਮਾਂ ਤੈਅ ਕੀਤਾ ਗਿਆ ਸੀ। ਹੁਣ ਨਾਈਟ ਕਰਫ਼ਿਊ ਦਾ ਸਮਾਂ ਰਾਤ 9 ਵਜੇ ਤੋਂ ਸਵੇਰ ਦੇ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਜਿਸ ਨਾਲ ਸਭ ਦੇ ਸਹਿਯੋਗ ਸਦਕਾ ਇਸ ਕੋਰੋਨਾ ਨੂੰ ਹਰਾਇਆ ਜਾ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …