Breaking News

ਹੁਣੇ ਹੁਣੇ ਚਨੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਦੇ ਦਿੱਤਾ ਇਹ ਵੱਡਾ ਤੋਹਫ਼ਾ – ਲੋਕਾਂ ਨੂੰ ਲੱਗ ਗਈਆਂ ਮੌਜਾਂ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਧ ਰਹੀ ਮਹਿੰਗਾਈ ਲੋਕਾਂ ਲਈ ਇੱਕ ਚਿੰਤਾ ਦਾ ਕਾਰਨ ਬਣੀ ਹੋਈ ਹੈ। ਜਿੱਥੇ ਪੈਟਰੋਲ ,ਡੀਜ਼ਲ, ਰਸੋਈ ਗੈਸ ਅਤੇ ਬਿਜਲੀ ਦੀਆਂ ਵੱਧ ਰਹੀਆਂ ਕੀਮਤਾਂ ਦੇ ਕਾਰਨ ਲੋਕ ਵਧੇਰੇ ਚਿੰਤਾ ਵਿੱਚ ਹਨ। ਉੱਥੇ ਹੀ ਸੂਬੇ ਦੀ ਨਵੀਂ ਚੰਨੀ ਸਰਕਾਰ ਵੱਲੋ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿਸ ਸਦਕਾ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ। ਮੁੱਖ ਮੰਤਰੀ ਵੱਲੋਂ ਚੁੱਕੇ ਜਾ ਰਹੇ ਸ਼ਲਾਘਾਯੋਗ ਕਦਮ ਦੇ ਸਦਕਾ ਹੀ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਕਿਸਾਨਾਂ ਦੇ ਹਿਤੈਸ਼ੀ, ਅਤੇ ਜਲਦੀ ਹੀ ਸਮੱਸਿਆਵਾਂ ਦਾ ਹੱਲ ਕਰਨ ਵਾਲੇ ਮੁੱਖ ਮੰਤਰੀ ਵਜੋਂ ਵੇਖਿਆ ਜਾ ਰਿਹਾ ਹੈ।

ਇਸ ਵਿਚ ਕਾਂਗਰਸ ਦੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਅਗਲੇ ਸਾਲ ਵੀ ਉਹਨਾਂ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਐਲਾਨਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਪੰਜਾਬ ਵਿਚ ਚੰਨੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਹ ਵੱਡਾ ਤੋਹਫ਼ਾ ਦਿੱਤਾ ਗਿਆ ਹੈ ਜਿਸ ਨਾਲ ਲੋਕਾਂ ਨੂੰ ਮੌਜਾਂ ਲੱਗ ਗਈਆਂ। ਚੰਨੀ ਸਰਕਾਰ ਵੱਲੋਂ ਜਿੱਥੇ ਆਏ ਦਿਨ ਹੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਹੈਰਾਨ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਵਿਚ ਖੁਸ਼ੀ ਵੀ ਵੇਖੀ ਜਾ ਰਹੀ ਹੈ।

ਹੁਣ ਦੀਵਾਲੀ ਦੇ ਮੌਕੇ ਤੇ ਚੰਨੀ ਸਰਕਾਰ ਵੱਲੋਂ ਲੋਕਾਂ ਨੂੰ ਇੱਕ ਬਹੁਤ ਵੱਡੀ ਰਾਹਤ ਦਿੱਤੀ ਗਈ ਹੈ ਜਿੱਥੇ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਸੌਗਾਤ ਦੀਵਾਲੀ ਦੇ ਪਵਿੱਤਰ ਮੌਕੇ ਤੇ ਪ੍ਰਾਪਤ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲਾਗੂ ਕੀਤੇ ਗਏ ਐਲਾਨ ਦੇ ਸਦਕਾ ਬਿਜਲੀ ਦਰਾਂ ਵਿੱਚ ਕੀਤੀ ਗਈ ਕਟੌਤੀ ਅੱਜ ਤੋਂ ਲਾਗੂ ਹੋ ਗਈ ਹੈ। ਪੰਜਾਬ ਦੀ ਚੰਨੀ ਸਰਕਾਰ ਨੇ ਬਿਜਲੀ ਦਰਾਂ ਵਿਚ 3 ਰੁਪਏ ਕਟੌਤੀ ਕਰ ਦਿੱਤੀ ਹੈ।

ਜਿਸ ਨਾਲ ਪੰਜਾਬ ਵਿੱਚ ਹੁਣ 100 ਯੂਨਿਟ ਤੱਕ ਦੀ ਬਿਜਲੀ ਹੁਣ ਲਾਗੂ ਕੀਤੀਆਂ ਗਈਆਂ ਦਰਾਂ ਦੇ ਅਨੁਸਾਰ 1.19 ਰੁਪਏ ਵਿਚ ਪਵੇਗੀ, ਜੋ ਕੇ ਪਹਿਲਾਂ ਸੂਬੇ ਦੇ ਲੋਕਾਂ ਨੂੰ 4.19 ਰੁਪਏ ਪ੍ਰਤੀ ਯੂਨਿਟ ਪ੍ਰਾਪਤ ਹੋ ਰਹੀ ਸੀ। ਸਰਕਾਰ ਦੇ ਇਸ ਸ਼ਲਾਘਾਯੋਗ ਕਦਮ ਦੇ ਨਾਲ ਚੰਨੀ ਸਰਕਾਰ ਨੇ ਆਪਣਾ ਇਕ ਹੋਰ ਸਫਲਤਾ ਪੂਰਵਕ ਕਦਮ ਅੱਗੇ ਵਧਾ ਲਿਆ ਹੈ।

Check Also

ਬੱਚਿਆਂ ਨੂੰ ਚਿਪਸ ਖਵਾਉਣ ਵਾਲੇ ਹੋ ਜਾਵੋ ਸਾਵਧਾਨ , 10 ਵੀਂ ਜਮਾਤ ਦੇ ਬੱਚੇ ਦੀ ਹੋਈ ਮੌਤ ਡਾਕਟਰਾਂ ਨੇ ਦਸਿਆ ਇਹ ਕਾਰਨ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਬਚੇ ਬਾਜ਼ਾਰਾਂ ਦੇ ਵਿੱਚ ਵੱਖ-ਵੱਖ ਪ੍ਰਕਾਰ ਦੀਆਂ ਚੀਜ਼ਾਂ ਖਾਂਦੇ …