ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਕਰੋਨਾ ਦੇ ਵਧ ਰਹੇ ਕੇਸਾਂ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਸਰਕਾਰ ਵੱਲੋਂ ਜਿਥੇ ਕਰੋਨਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਥੇ ਹੀ ਟੈਸਟ ਦੀ ਸਮਰੱਥਾ ਵੀ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 45 ਸਾਲ ਤੋਂ ਉਪਰ ਉਮਰ ਵਰਗ ਦੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ। ਪੰਜਾਬ ਵਿਚ ਫਿਲਮ ਜਗਤ, ਸੰਗੀਤ ਜਗਤ, ਖੇਡ ਜਗਤ , ਧਾਰਮਿਕ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਕਰੋਨਾ ਦੀ ਲਪੇਟ ਵਿਚ ਆਈਆਂ ਹੋਈਆਂ ਹਨ। ਬਹੁਤ ਸਾਰੇ ਲੋਕਾਂ ਵੱਲੋਂ ਇਸ ਤੋਂ ਉੱਪਰ ਜਿੱਤ ਪ੍ਰਾਪਤ ਕਰ ਲਈ ਗਈ ਹੈ ਤੇ ਬਹੁਤ ਸਾਰੇ ਲੋਕ ਆਪਣੀ ਜ਼ਿੰਦਗੀ ਦੀ ਬਾਜੀ ਹਾਰ ਗਏ ਹਨ। ਆਏ ਦਿਨ ਕੋਈ ਨਾ ਕੋਈ ਅਜਿਹੀ ਦੁੱਖ ਭਰੀ ਖਬਰ ਸਾਹਮਣੇ ਆ ਜਾਂਦੀ ਹੈ ਜਿਸ ਨਾਲ ਮਹੌਲ ਹੋਰ ਗਮਗੀਨ ਹੋ ਜਾਂਦਾ ਹੈ।
ਸਾਹਮਣੇ ਆਉਣ ਵਾਲੀਆਂ ਸੋਗਮਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਜਿਹੀਆਂ ਖਬਰਾਂ ਦਾ ਦੇਸ਼ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ। ਹੁਣ ਚੋਟੀ ਦੇ ਮਸ਼ਹੂਰ ਖਿਡਾਰੀ ਮਿਲਖਾ ਸਿੰਘ ਦੇ ਘਰੇ ਪਿਆ ਮਾਤਮ ,ਹੋਈ ਮੌਤ ,ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪਿਛਲੇ ਮਹੀਨੇ ਉੱਡਣਾ ਸਿੱਖ ਨਾਮ ਨਾਲ ਮਸ਼ਹੂਰ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਹਸਪਤਾਲ ਤੋਂ ਮਿਲਖਾ ਸਿੰਘ ਨੂੰ ਠੀਕ ਹੋਣ ਉਪਰੰਤ ਘਰ ਭੇਜ ਦਿੱਤਾ ਗਿਆ ਸੀ।
ਦੁਬਾਰਾ ਉਨ੍ਹਾਂ ਦੀ ਸਿਹਤ ਵਿਚ ਆਈ ਖ-ਰਾ-ਬੀ ਕਾਰਨ ਉਨ੍ਹਾਂ ਨੂੰ ਪੀਜੀਆਈ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ ਜਿੱਥੇ ਉਹ ਜੇਰੇ ਇਲਾਜ ਹਨ। ਉੱਥੇ ਹੀ ਉਨ੍ਹਾਂ ਦੀ ਪਤਨੀ ਵੀ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ। ਹੁਣ ਸਾਹਮਣੇ ਜਾਣਕਾਰੀ ਅਨੁਸਾਰ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਕੋਵਿਡ ਕਾਰਨ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ ਹੈ। ਉਹ 85 ਸਾਲਾਂ ਦੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਸਾਰੇ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ।
ਮਿਲਖਾ ਉਹਨਾਂ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਨਹੀਂ ਹੋ ਸਕਦੇ ,ਕਿਉਂਕਿ ਉਹ ਵੀ ਇਸ ਸਮੇਂ ਹਸਪਤਾਲ ਵਿਚ ਭਰਤੀ ਹਨ। ਨਿਰਮਲ ਮਿਲਖਾ ਸਿੰਘ ਚੰਡੀਗੜ੍ਹ ਵਿੱਚ ਸਪੋਰਟਸ ਫਾਰ ਵੂਮੈਨ ਦੀ ਸਾਬਕਾ ਡਾਇਰੈਕਟਰ ਅਤੇ ਇੰਡੀਅਨ ਵੂਮੈਨਸ ਨੈਸ਼ਨਲ ਵਾਲੀਬਾਲ ਦੀ ਸਾਬਕਾ ਕਪਤਾਨ ਵੀ ਸਨ। ਉਨ੍ਹਾਂ ਦੇ ਦਿਹਾਂਤ ਤੇ ਵੱਖ ਵੱਖ ਸਖ਼ਸੀਅਤਾਂ ਵੱਲੋਂ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …