ਆਈ ਤਾਜਾ ਵੱਡੀ ਖਬਰ
ਇਨ੍ਹੀਂ ਦਿਨੀਂ ਜਿੱਥੇ ਬਹੁਤ ਸਾਰੀਆ ਸਖਸ਼ੀਅਤਾਂ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਉਥੇ ਹੀ ਆਏ ਦਿਨ ਹੀ ਦੇਸ਼ ਦੀਆਂ ਕੁਝ ਖਾਸ ਸਖ਼ਸ਼ੀਅਤ ਬਾਰੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ। ਜੋ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ। ਪਿਛਲੇ ਕੁਝ ਮਹੀਨਿਆਂ ਤੋਂ ਜਿੱਥੇ ਬਹੁਤ ਸਾਰੇ ਲੋਕ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਲੈ ਕੇ ਚਰਚਾ ਵਿੱਚ ਹਨ। ਉਥੇ ਹੀ ਕ੍ਰਿਕਟ ਜਗਤ ਦੀ ਗੱਲ ਕੀਤੀ ਜਾਵੇ ਤਾਂ ਖਿਡਾਰੀ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ।
ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ।ਬਹੁਤ ਸਾਰੇ ਖਿਡਾਰੀ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਖੇਡ ਜਗਤ ਦੇ ਸਦਾ ਬਹਾਰ ਲੋਕ ਅਜਿਹੇ ਹਨ , ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਹੁਣ ਚੋਟੀ ਦੇ ਮਸ਼ਹੂਰ ਕ੍ਰਿਕਟਰ ਖਿਡਾਰੀ ਯੁਵਰਾਜ ਸਿੰਘ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਯੁਵਰਾਜ ਸਿੰਘ ਆਪਣੇ ਵੱਲੋਂ ਖੇਡੇ ਜਾਂਦੇ ਮੈਚਾਂ ਦੇ ਕਾਰਣ ਚਰਚਾ ਵਿਚ ਰਹਿੰਦੇ ਹਨ, ਉਥੇ ਹੀ ਹੁਣ ਉਹ ਦਲਿਤ ਭਾਈਚਾਰੇ ਖਿਲਾਫ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਉਨ੍ਹਾਂ ਖ਼ਿ-ਲਾ-ਫ਼ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ।
ਜਿਸ ਦੀ ਸੁਣਵਾਈ ਸ਼ੁੱਕਰਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ ਹੈ, ਇਸ ਵਿੱਚ ਕੋਰਟ ਵੱਲੋਂ ਯੁਵਰਾਜ ਸਿੰਘ ਦੇ ਖਿਲਾਫ਼ ਕੋਈ ਵੀ ਸ-ਖ਼-ਤ ਕਾਰਵਾਈ ਨਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਂਚ ਵਿੱਚ ਕੋਰਟ ਵੱਲੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਦੀ ਤਰੀਕ 2 ਹਫਤਿਆਂ ਬਾਅਦ ਹੋਵੇਗੀ। ਇਸ ਲਈ ਹਾਈ ਕੋਰਟ ਦੇ ਜੱਜ ਅਮੋਲ ਰਤਨ ਸਿੰਘ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤਕ ਯੁਵਰਾਜ ਸਿੰਘ ਖਿਲਾਫ਼ ਕੋਈ ਕਾਰਵਾਈ ਨਾ ਕੀਤੀ ਜਾਵੇ। ਹਰਿਆਣਾ ਸਰਕਾਰ ਦੇ ਵਕੀਲ ਦਾ ਕਹਿਣਾ ਹੈ ਕਿ ਯੁਵਰਾਜ ਸਿੰਘ ਮਾਮਲੇ ਦੀ ਵਿਵਾਦਤ ਵੀਡੀਉ ਨੂੰ ਸੀ ਐਫ ਐੱਸ ਐਲ ਚੰਡੀਗੜ੍ਹ ਅਤੇ ਗੁਰੂ ਗ੍ਰਾਮ ਨੂੰ ਜਾਂਚ ਲਈ ਭੇਜਿਆ ਗਿਆ ਹੈ।
ਉਥੇ ਹੀ ਬੈਚ ਨੇ ਕਿਹਾ ਹੈ ਕਿ ਜਦੋਂ ਯੁਵਰਾਜ ਸਿੰਘ ਵੱਲੋਂ ਇਹ ਮੰਨਿਆ ਗਿਆ ਹੈ ਇਹ ਵੀਡੀਓ ਉਸ ਦੀ ਹੈ, ਤਾਂ ਫਿਰ ਟੈਸਟ ਕਰਵਾਉਣ ਦੀ ਲੋੜ ਨਹੀਂ ਹੈ। ਜ਼ਿਕਰਯੋਗ ਹੈ ਕਿ 1 ਜੂਨ 2020 ਨੂੰ ਸੋਸ਼ਲ ਮੀਡੀਆ ਤੇ ਕ੍ਰਿਕਟਰ ਰੋਹਿਤ ਸ਼ਰਮਾ ਅਤੇ ਯੁਵਰਾਜ ਸਿੰਘ ਦੀ ਆਪਸ ਵਿੱਚ ਗੱਲਬਾਤ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਯੁਵਰਾਜ ਸਿੰਘ ਨੇ ਦਲਿਤ ਸਮਾਜ ਤੇ ਅਪਮਾਨਜਨਕ ਟਿੱਪਣੀ ਕੀਤੀ ਸੀ। ਜਿਸ ਤੇ ਕਾਫੀ ਹੰ-ਗਾ-ਮਾ ਖੜ੍ਹਾ ਹੋ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …