ਆਈ ਤਾਜਾ ਵੱਡੀ ਖਬਰ
ਖੇਤੀ ਕਨੂੰਨਾਂ ਨੂੰ ਲੈ ਕੇ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਵੱਲੋਂ ਪੰਜਾਬ ਦੇ ਵਿੱਚ ਟੋਲ ਪਲਾਜ਼ਾ ਅਤੇ ਪੈਟਰੋਲ ਪੰਪਾਂ ਤੇ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ। ਜਿੱਥੇ ਰੇਲਵੇ ਲਾਈਨਾਂ ਤੋਂ ਧਰਨੇ ਹਟਾ ਲਏ ਗਏ ਹਨ। 26 ਤੇ 27 ਨਵੰਬਰ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਜਾਣ ਲਈ ਕੂਚ ਕਰ ਚੁੱਕੀਆਂ ਹਨ। ਕਿਸਾਨ ਜਥੇਬੰਦੀਆਂ ਵੱਲੋਂ ਨਵੀਂ ਦਿੱਲੀ ਜਾਣ ਲਈ ਕੂਚ ਕਰ ਲਿਆ ਗਿਆ ਸੀ । ਜਿਨ੍ਹਾਂ ਨੂੰ ਹਰਿਆਣਾ ਬਾਰਡਰ ਤੇ ਰੋਕ ਲਿਆ ਗਿਆ ਸੀ। ਹਰਿਆਣਾ ਸਰਕਾਰ ਵੱਲੋਂ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਸਨ।
ਕਿਸਾਨ ਜਥੇਬੰਦੀਆਂ ਨੂੰ ਰੋਕਣ ਲਈ ਹਰਿਆਣਾ ਪ੍ਰਸ਼ਾਸਨ ਵੱਲੋਂ ਪਾਣੀ ਦੀ ਬੁਛਾੜ ਵੀ ਕੀਤੀ ਗਈ। ਪਰ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਜਿਸ ਸਦਕਾ ਉਹ ਆਪਣੇ ਮੁਕਾਮ ਵੱਲ ਅੱਗੇ ਵਧ ਰਹੇ ਹਨ। ਦਿੱਲੀ ਜਾ ਰਹੇ ਕਿਸਾਨਾਂ ਦੇ ਕਾਫ਼ਲੇ ਨਾਲ ਵਾਪਰੇ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਦਾ ਕਾਫਲਾ ਦਿੱਲੀ ਲਈ ਕੂਚ ਕਰ ਗਿਆ ਹੈ, ਰਸਤੇ ਵਿਚ ਹਰਿਆਣੇ ਇਸ ਕਾਫ਼ਲੇ ਨਾਲ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ। ਹਰਿਆਣਾ ਦੇ ਫਤਿਹਾਬਾਦ ਵਿੱਚ ਕਿਸਾਨਾਂ ਦੇ ਟਰੈਕਟਰ ਨਾਲ ਇਕ ਸਲੀਪਰ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ ਹੈ।
ਕਿਸਾਨ ਆਪਣੇ ਟਰੈਕਟਰ ਟਰਾਲੀ ਤੇ ਦਿੱਲੀ ਜਾ ਰਹੇ ਸਨ। ਹਾਦਸੇ ਵਿੱਚ ਕਿਸਾਨ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਦਾ ਬਚਾਅ ਹੋ ਗਿਆ ਹੈ। ਕਿਸਾਨਾਂ ਦੇ ਦਿੱਲੀ ਜਾਂਦੇ ਸਮੇ ਰਸਤੇ ਵਿੱਚ ਇਹ ਹਾਦਸਾ ਐਨ. ਐਚ.9 ਤੇ ਪਿੰਡ ਬਡੋਪਲ ਅਤੇ ਖਰਾਖੇੜੀ ਪਿੰਡ ਨਜ਼ਦੀਕ ਵਾਪਰਿਆ ਹੈ। ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਵੱਲੋਂ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਨੂੰ ਭਾਰੀ ਫੋਰਸ ਤੈਨਾਤ ਕਰਕੇ ਬੰਦ ਕੀਤਾ ਜਾ ਰਿਹਾ ਹੈ।
ਜਿਸ ਨਾਲ ਹਰਿਆਣਾ ਦੇ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਦਿੱਲੀ ਪ੍ਰਸ਼ਾਸਨ ਵੱਲੋਂ ਵੀ ਕਿਸਾਨਾਂ ਨੂੰ ਇਹ ਗੱਲ ਆਖ ਦਿੱਤੀ ਗਈ ਹੈ ਉਹ ਪ੍ਰਦਰਸ਼ਨ ਲਈ ਦਿੱਲੀ ਵਿਚ ਦਾਖ਼ਲ ਨਾ ਹੋਣ। ਅਗਰ ਦਿੱਲੀ ਅੰਦਰ ਦੂਸਰੇ ਸੂਬਿਆਂ ਤੋਂ ਕਿਸਾਨ ਦਾਖਲ ਹੁੰਦੇ ਹਨ ਤਾਂ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਿਸਾਨ ਕਰਨਾਲ ਨੇੜੇ ਪਹੁੰਚ ਗਏ ਹਨ। ਦਿੱਲੀ ਨੂੰ ਘੇਰਨ ਦੀ ਮੁਹਿੰਮ ਦੇ ਤਹਿਤ ਕਿਸਾਨਾਂ ਵੱਲੋਂ ਪਹਿਲਾਂ ਹੀ 26,27 ਨਵੰਬਰ ਦਾ ਐਲਾਨ ਕਰ ਦਿੱਤਾ ਗਿਆ ਸੀ। ਜਿਸ ਲਈ ਪੰਜਾਬ ਤੇ ਹਰਿਆਣਾ ਤੋਂ ਲੱਖਾਂ ਦੀ ਤਾਦਾਦ ਵਿੱਚ ਕਿਸਾਨ ਦਿੱਲੀ ਕੂਚ ਕਰ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …