ਆਈ ਤਾਜਾ ਵੱਡੀ ਖਬਰ
ਖੇਤੀ ਕਾਨੂੰਨਾਂ ਨੂੰ ਲੈ ਕੇ ਇਸ ਸਮੇਂ ਕੌਮੀ ਰਾਜਧਾਨੀ ਦਿੱਲੀ ਦੇ ਹਾਲਾਤ ਬੇਹੱਦ ਗਰਮਾਏ ਹੋਏ ਹਨ। ਪਿਛਲੇ ਕਈ ਦਿਨਾਂ ਤੋਂ ਦਿੱਲੀ ਅਤੇ ਇਸ ਦੇ ਆਸਪਾਸ ਦੇ ਖੇਤਰਾਂ ਵਿਚ ਤਣਾਅ ਦਾ ਮਾਹੌਲ ਜਾਰੀ ਸੀ ਜਿਸ ਦੇ ਵਿਚ ਅੱਜ ਵਾਧਾ ਹੋ ਗਿਆ ਹੈ। ਇਸ ਵਾਧੇ ਦਾ ਕਾਰਨ ਕਿਸਾਨਾਂ ਵੱਲੋਂ ਕੀਤੀ ਗਈ ਟਰੈਕਟਰ ਪਰੇਡ ਨੂੰ ਦੱਸਿਆ ਜਾ ਰਿਹਾ ਹੈ। ਜਿਥੇ ਕਿਸਾਨਾਂ ਵੱਲੋਂ 26 ਜਨਵਰੀ ਦੇ ਦਿਨ ਨੂੰ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਦਿੱਲੀ ਦੀ ਰਿੰਗ ਰੋਡ ਉਪਰ ਇਕ ਟਰੈਕਟਰ ਪਰੇਡ ਕੱਢੀ ਜਾਣੀ ਸੀ
ਅਤੇ ਅੱਜ ਇਸ ਨੂੰ ਅਮਲੀ ਜਾਮਾ ਪਹਿਨਾਉਣ ਦੇ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਗ-ੜ-ਬ-ੜੀ ਪੈਦਾ ਕੀਤੀ ਗਈ। ਇਸ ਦੇ ਸੰਬੰਧ ਵਿੱਚ ਹੁਣ ਤੱਕ ਕਈ ਵੱਡੇ ਲੀਡਰ ਆਪਣੇ ਬਿਆਨ ਦੇ ਚੁੱਕੇ ਹਨ ਅਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਨੂੰ ਬੇਹੱਦ ਨਿੰਦਣ ਯੋਗ ਦੱਸਿਆ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸ਼ਾਂਤ ਮਈ ਢੰਗ ਨਾਲ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਅਚਾਨਕ ਹੀ ਕੁੱਝ ਸਮਾਜ ਵਿਰੋਧੀ ਅਨਸਰਾਂ ਨੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਹਿੰਸਾ ਨੂੰ ਅੰਜਾਮ ਦਿੱਤਾ।
ਉਨ੍ਹਾਂ ਦਿੱਲੀ ਅੰਦਰ ਗਏ ਹੋਏ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਉਹ ਤੁਰੰਤ ਦਿੱਲੀ ਨੂੰ ਛੱਡ ਕੇ ਆਪਣੀ ਧਰਨੇ ਪ੍ਰਦਰਸ਼ਨ ਵਾਲੀ ਜਗ੍ਹਾ ਉਪਰ ਵਾਪਸ ਆ ਜਾਣ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਡੀ ਜੀ ਪੀ ਦਿਨਕਰ ਗੁਪਤਾ ਨੂੰ ਵੀ ਸੂਬੇ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਸੁਰੱਖਿਆ ਨੂੰ ਹੋਰ ਕੜੀ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਸੂਬੇ ਅੰਦਰ ਅਮਨ ਸ਼ਾਂਤੀ ਦੇ ਵਿੱਚ ਖਲਲ ਨਹੀਂ ਪੈਣਾ ਚਾਹੀਦਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਆਗੂ ਪਹਿਲਾਂ ਹੀ ਹਿੰਸਾ ਕਰ ਰਹੇ ਸ਼ਰਾਰਤੀ ਅਨਸਰਾਂ ਤੋਂ ਆਪਣੇ ਆਪ ਨੂੰ ਵੱਖ ਕਰ ਚੁੱਕੇ ਹਨ।
ਉਨ੍ਹਾਂ ਨੇ ਦੇਸ਼ ਦੀ ਰਾਜਧਾਨੀ ਅਤੇ ਇਤਿਹਾਸਕ ਲਾਲ ਕਿਲ੍ਹੇ ਨਾਲ ਸਬੰਧਤ ਮਹੱਤਵ ਪੂਰਨ ਥਾਵਾਂ ਉਪਰ ਵਾਪਰੀਆਂ ਘਟਨਾਵਾਂ ਨੂੰ ਅਸਹਿਣ ਯੋਗ ਕਰਾਰ ਦਿੱਤਾ। ਇਸ ਦੇ ਨਾਲ ਹੀ ਪੰਜਾਬ ਸੂਬੇ ਦੇ ਮੁੱਖ ਮੰਤਰੀ ਨੇ ਇਕ ਟਵੀਟ ਕਰਦੇ ਹੋਏ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਅਤੇ ਨਾਲ ਹੀ ਇਹ ਆਖਿਆ ਕਿ ਦੇਸ਼ ਅੰਦਰ ਕਿਸੇ ਵੀ ਤਰੀਕੇ ਨਾਲ ਅਮਨ ਕਾਨੂੰਨ ਦੀ ਵਿਵਸਥਾ ਨੂੰ ਨੁਕਸਾਨ ਨਹੀਂ ਪਹੁੰਚਾ ਚਾਹੀਦਾ। ਉਨ੍ਹਾਂ ਕਿਸਾਨਾਂ ਅੱਗੇ ਅਪੀਲ ਕਰਦੇ ਹੋਏ ਕਿਹਾ ਕਿ ਦਿੱਲੀ ਅੰਦਰ ਗਏ ਹੋਏ ਕਿਸਾਨਾਂ ਨੂੰ ਮੁੜ ਦਿੱਲੀ ਦੀਆਂ ਸਰਹੱਦਾਂ ਉਪਰ ਵਾਪਸ ਆ ਜਾਣਾ ਚਾਹੀਦਾ ਹੈ। ਇਸ ਸਾਰੇ ਮਸਲੇ ਨੂੰ ਹਿੰ-ਸਾ ਦੀ ਬਜਾਏ ਗੱਲ ਬਾਤ ਜ਼ਰੀਏ ਸੁਲਝਾਉਣਾ ਚਾਹੀਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …