ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਦੋ ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸਦੇ ਚਲਦੇ ਹੋਏ ਪਹਿਲਾਂ ਆਪਣੇ-ਆਪਣੇ ਸੂਬਾ ਪੱਧਰੀ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਸਨ। ਫੇਰ 26 ਅਤੇ 27 ਨਵੰਬਰ ਨੂੰ ਚਲੋ ਦਿੱਲੀ ਦੇ ਤਹਿਤ ਧਰਨਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਸੀ। ਜਿਸਦੇ ਚਲਦੇ ਹੋਏ 25 ਨਵੰਬਰ ਤੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਕੂਚ ਕਰ ਲਿਆ ਸੀ।
ਜਿਨ੍ਹਾਂ ਨੂੰ ਰੋਕਣ ਵਾਸਤੇ ਕੇਂਦਰ ਸਰਕਾਰ ਵੱਲੋਂ ਬਹੁਤ ਜਿਆਦਾ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਤਾਂ ਜੋ ਕਿਸਾਨ ਜਥੇਬੰਦੀਆਂ ਦਿੱਲੀ ਵਿਚ ਦਾਖਲ ਨਾ ਹੋ ਸਕਣ। ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਪਰ ਪਾਣੀ ਦੀ ਬੁ-ਛਾ- ੜ ਕੀਤੀ ਗਈ ,ਲਾ-ਠੀ-ਚਾ-ਰ-ਜ ਕੀਤਾ ਗਿਆ ਸੀ। ਅੱਥਰੂ ਗੈਸ ਦੀ ਬਰਸਾਤ ਵੀ ਕੀਤੀ ਗਈ। ਇਨ੍ਹਾਂ ਸਭ ਰੋਕਾਂ ਦੀ ਪ੍ਰਵਾਹ ਨਾ ਕਰਦੇ ਹੋਏ ਪੰਜਾਬ, ਹਰਿਆਣਾ, ਹਿਮਾਚਲ ਦੇ ਕਿਸਾਨ ਹਰਿਆਣਾ ਦਿੱਲੀ ਦੇ ਸਿੰਘੂ ਬਾਰਡਰ ਤੇ ਮੋਰਚੇ ਲਾ ਕੇ ਬੈਠ ਗਏ ਹਨ।
ਜਿਨ੍ਹਾਂ ਨੂੰ ਭਾਰਤ ਦੇ ਸਾਰੇ ਸੂਬਿਆਂ ਦੇ ਕਿਸਾਨਾਂ ਵੱਲੋਂ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਕੇਂਦਰ ਸਰਕਾਰ ਵਿਚਕਾਰ ਕੀਤੀ ਗਈ ਮੀਟਿੰਗ ਬੇਸਿੱਟਾ ਰਹੀ ਸੀ। ਜਿੱਥੇ ਕਰਕੇ ਕਿਸਾਨਾਂ ਵੱਲੋਂ ਦਿੱਲੀ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਉਥੇ ਹੀ ਹੁਣ ਦਿੱਲੀ ਦੇ ਕਿਸਾਨ ਅੰਦੋਲਨ ਦੀ ਪਟੀਸ਼ਨ ਬਾਰੇ ਸੁਪਰੀਮ ਕੋਰਟ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦਿੱਲੀ ਵਿਚ ਦੇਸ਼ ਭਰ ਦੇ ਕਿਸਾਨਾਂ ਵੱਲੋਂ ਦਿੱਲੀ ਦੇ ਸਾਰੇ ਮੇਨ ਰਸਤਿਆ ਨੂੰ ਬੰਦ ਕਰਕੇ ਸ਼ਾਂਤਮਈ ਸੰਘਰਸ਼ ਕੀਤਾ ਜਾ ਰਿਹਾ ਹੈ।
ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਕੀਤੇ ਜਾ ਰਹੇ ਸੰਘਰਸ਼ ਦੇ ਖਿਲਾਫ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਰਜ ਕਰਵਾਈ ਗਈ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਕਿਸਾਨਾਂ ਵੱਲੋਂ ਸੜਕਾਂ ਜਾਮ ਕਰਨ ਕਾਰਨ ਐ-ਮ-ਰ-ਜੈਂ- ਸੀ ਮੈਡੀਕਲ ਸੇਵਾ ਵੀ ਪ੍ਰਭਾਵਤ ਹੋ ਰਹੀ ਹੈ। ਕਿਸਾਨਾਂ ਵੱਲੋਂ ਕੀਤੇ ਜਾ ਰਹੇ ਇਕੱਠ ਕਾਰਨ ਦਿੱਲੀ ਵਿਚ ਐਨ ਸੀ ਆਰ ਵਿਚ ਕਰੋਨਾ ਦਾ ਖ਼-ਤ-ਰਾ ਵੀ ਵੱਧ ਸਕਦਾ ਹੈ। ਇਸ ਲਈ ਇਨ੍ਹਾਂ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ। ਇਸ ਸੰਘਰਸ਼ ਦੇ ਖਿਲਾਫ ਇਹ ਪਟੀਸ਼ਨ ਰਿਸ਼ਭ ਸ਼ਰਮਾ ਨਾਂ ਦੇ ਵਿਅਕਤੀ ਨੇ ਦਰਜ ਕਰਵਾਈ ਹੈ। ਪਿਛਲੇ 8 ਦਿਨਾਂ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਇਹ ਸੰਘਰਸ਼ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …