ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ।ਦੇਸ਼-ਵਿਦੇਸ਼ ਤੋਂ ਸਭ ਲੋਕਾਂ ਵੱਲੋਂ ਇਨ੍ਹਾਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਕੀਤੀ ਜਾ ਰਹੀ ਹੈ। ਪੰਜਾਬ ਦੇ ਵਿੱਚ ਹਰ ਵਰਗ ਦੇ ਲੋਕ ਕਿਸਾਨਾਂ ਦੀ ਹਮਾਇਤ ਕਰਨ ਲਈ ਦਿੱਲੀ ਕੂਚ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਧਰਨੇ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਨ੍ਹਾਂ ਧਰਨਿਆਂ ਦੇ ਵਿੱਚ ਬਹੁਤ ਸਾਰੀਆਂ ਦੁੱਖਦਾਈ ਖ਼ਬਰਾਂ ਵੀ ਸੁਣਨ ਨੂੰ ਮਿਲਦੀਆਂ ਰਹੀਆਂ ਹਨ।
ਹੁਣ ਫਿਰ ਦਿੱਲੀ ਧਰਨੇ ਤੋਂ ਪੰਜਾਬ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਕਿਸਾਨ ਜਥੇਬੰਦੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਧਰਨੇ ਦੌਰਾਨ ਬਹੁਤ ਸਾਰੇ ਕਿਸਾਨਾਂ ਦੀ ਮੌਤ ਹੋਣ ਦੀਆਂ ਖ਼ਬਰਾਂ ਮਿਲਦੀਆਂ ਰਹੀਆਂ ਹਨ। ਇਨ੍ਹਾਂ ਧਰਨਿਆਂ ਦੇ ਦੌਰਾਨ ਬਹੁਤ ਸਾਰੇ ਪਰਿਵਾਰਾਂ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹਰਿਆਣਾ ਦਿੱਲੀ ਦੇ ਸਿੰਘੂ ਬਾਰਡਰ ਉੱਪਰ ਮੋਰਚੇ ਤੇ ਡਟੇ ਹੋਏ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਹ ਕਿਸਾਨ ਪਿਛਲੇ ਕਾਫੀ ਲੰਬੇ ਸਮੇਂ ਤੋਂ ਇਸ ਸੰਘਰਸ਼ ਨਾਲ ਜੁੜਿਆ ਹੋਇਆ ਸੀ ਅਤੇ 26 ਨਵੰਬਰ ਤੋਂ ਲਗਾਤਾਰ ਇਸ ਮੋਰਚੇ ਉੱਤੇ ਡਟਿਆ ਹੋਇਆ ਸੀ। ਇਸ ਕਿਸਾਨ ਦੀ ਬੀਤੇ ਦਿਨੀਂ ਹਾਲਤ ਖਰਾਬ ਹੋਣ ਕਾਰਨ ਬਹਾਦਰ ਗੜ੍ਹ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਗੰ-ਭੀ- ਰ ਹੋਣ ਕਾਰਨ ਰੋਹਤਕ ਲਈ ਰੈਫਰ ਕੀਤਾ ਗਿਆ। ਜਿੱਥੇ ਉਸ ਕਿਸਾਨ ਦੀ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਹੈ ਮ੍ਰਿਤਕ ਕਿਸਾਨ ਗੁਰਜੰਟ ਸਿੰਘ ਪੁੱਤਰ ਰਾਮ ਸਿੰਘ ਵਾਸੀ ਬੱਛੋਆਣਾ ਲੰਮੇ ਸਮੇਂ ਤੋਂ ਇਸ ਜਥੇਬੰਦੀ ਨਾਲ ਜੁੜਿਆ ਹੋਇਆ ਸੀ।
ਮ੍ਰਿਤਕ ਕਿਸਾਨ ਗੁਰਜੰਟ ਸਿੰਘ 60 ਵਰ੍ਹਿਆਂ ਦਾ ਸੀ ਜੋ ਆਪਣੇ ਪਿੱਛੇ ਪਰਿਵਾਰ ਵਿੱਚ ਵਿਧਵਾ ਪਤਨੀ ਅਤੇ ਬੱਚੇ ਛੱਡ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਨੂੰ ਦਸ ਲੱਖ ਰੁਪਏ ਮਦਦ ਰਾਸ਼ੀ ਦਿੱਤੀ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਤੋਂ ਇਲਾਵਾ ਮੰਗ ਕੀਤੀ ਗਈ ਹੈ ਕਿ ਮ੍ਰਿਤਕ ਕਿਸਾਨ 5 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਉਸ ਦਾ ਸਾਰਾ ਕਰਜਾ ਮਾਫ ਕੀਤਾ ਜਾਵੇ। ਜਥੇਬੰਦੀ ਨੇ ਕਿਹਾ ਹੈ ਕਿ ਮੰਗਾਂ ਪੂਰੀਆਂ ਹੋਣ ਤੇ ਹੀ ਮ੍ਰਿਤਕ ਕਿਸਾਨ ਦਾ ਸੰਸਕਾਰ ਕੀਤਾ ਜਾਵੇਗਾ। ਸਾਰੀਆਂ ਜਥੇਬੰਦੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …