Breaking News

ਹੁਣੇ ਹੁਣੇ ਪੁਲਸ ਹਿਰਾਸਤ ਵਿਚੋਂ ਦੀਪ ਸਿੱਧੂ ਬਾਰੇ ਆਈ ਇਹ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਬੀਤੀ 26 ਜਨਵਰੀ ਨੂੰ ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਦੇਸ਼ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਇਕ ਟਰੈਕਟਰ ਪਰੇਡ ਦਾ ਆਯੋਜਨ ਕੀਤਾ ਗਿਆ ਸੀ। ਇਹ ਪਰੇਡ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਨਵੇਂ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਜੋਂ ਕੀਤੀ ਸੀ ਜਿਸ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ਉਪਰ ਕੁਝ ਹਿੰਸਕ ਘਟਨਾਵਾਂ ਵਾਪਰੀਆਂ ਸਨ। ਇਹਨਾਂ ਹਿੰਸਕ ਘਟਨਾਵਾਂ ਵਿਚ ਪੁਲਿਸ ਸਮੇਤ ਕਈ ਕਿਸਾਨ ਵੀ ਜ਼ਖਮੀ ਹੋ ਗਏ ਸਨ। ਇਸ ਮੌਕੇ ਪੁਲਿਸ ਵੱਲੋਂ ਕਈ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

ਪੁਲਿਸ ਨੇ ਛਾਣਬੀਣ ਦੇ ਆਧਾਰ ‘ਤੇ ਇਸ ਘਟਨਾ ਦਾ ਮਾਸਟਰਮਾਇੰਡ ਅਦਾਕਾਰ ਦੀਪ ਸਿੱਧੂ ਨੂੰ ਠਹਿਰਾ ਕੇ ਉਸਦੀ ਗ੍ਰਿਫਤਾਰੀ ਵਾਸਤੇ ਭਾਲ ਕਰਨੀ ਸ਼ੁਰੂ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਨੂੰ ਕ੍ਰਾਈਮ ਬ੍ਰਾਂਚ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਹੁਣ ਕ੍ਰਾਈਮ ਬ੍ਰਾਂਚ ਦੇ ਜੁਆਇੰਟ ਕਮਿਸ਼ਨਰ ਬੀਕੇ ਸਿੰਘ ਅਤੇ ਡੀਸੀਪੀ ਮੋਨਿਕਾ ਭਾਰਦਵਾਜ ਵੱਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਇਨ੍ਹਾਂ ਤੋਂ ਇਲਾਵਾ ਆਈਬੀ ਦੇ ਅਧਿਕਾਰੀਆਂ ਵੱਲੋਂ ਵੀ ਦੀਪ ਸਿੱਧੂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਇਸ ਦੌਰਾਨ ਦੀਪ ਸਿੱਧੂ ਕੋਲੋਂ ਪੁੱਛਿਆ ਜਾ ਰਿਹਾ ਹੈ ਕਿ ਉਹ 26 ਜਨਵਰੀ ਨੂੰ ਕਿੱਥੇ ਸੀ? ਤਾਂ ਜਵਾਬ ਵਿੱਚ ਦੀਪ ਸਿੱਧੂ ਨੇ ਦੱਸਿਆ ਕਿ ਉਹ 25 ਜਨਵਰੀ ਨੂੰ ਸਿੰਘੂ ਬਾਰਡਰ ‘ਤੇ ਸੀ ਅਤੇ 26 ਜਨਵਰੀ ਨੂੰ ਸਵੇਰੇ 11 ਵਜੇ ਉਹ ਲਾਲ ਕਿਲੇ ਵਿਚ ਸੀ।

ਪੁਲੀਸ ਮੁਤਾਬਕ ਉਸ ਦੇ ਨਾਲ ਤਿੰਨ ਹੋਰ ਸਾਥੀ ਸਨ ਅਤੇ ਉਹ ਵੱਖ-ਵੱਖ ਰਸਤਿਆਂ ਰਾਹੀਂ ਦਿੱਲੀ ਦੇ ਲਾਲ ਕਿਲ੍ਹੇ ਵਿਖੇ ਪਹੁੰਚਿਆ ਸੀ। ਫੇਸਬੁਕ ਲਾਈਵ ਕਰ ਦਿੱਲੀ ਦੇ ਲਾਲ ਕਿਲੇ ਆਉਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦੀਪ ਸਿੱਧੂ ਨਹੀਂ ਦੇ ਪਾਇਆ। 26 ਜਨਵਰੀ ਤੋਂ ਬਾਅਦ ਦੀਪ ਸਿੱਧੂ ਕਿਸੇ ਅਣਹੋਣੀ ਦੇ ਖਦਸ਼ੇ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਵਿੱਚ ਜਾ ਕੇ ਲੁਕ ਗਿਆ ਸੀ।

ਦਿੱਲੀ ਦੇ ਲਾਲ ਕਿਲ੍ਹੇ ਜਾਣ ਬਾਰੇ ਪੁੱਛੇ ਗਏ ਸਵਾਲ ਵਿੱਚ ਉਸ ਨੇ ਦੱਸਿਆ ਕਿ ਲੋਕ ਉਸ ਨੂੰ ਫੋਨ ਕਰਕੇ ਕਹਿ ਰਹੇ ਸਨ ਕਿ ਲਾਲ ਕਿਲ੍ਹੇ ਜਾਣਾ ਹੈ ਅਤੇ ਉਹ ਵੀ ਉਹਨਾਂ ਨਾਲ ਚਲਾ ਗਿਆ। ਦੱਸਣਯੋਗ ਹੈ ਕਿ ਸੋਮਵਾਰ ਰਾਤ ਨੂੰ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ਨੂੰ 7 ਹੋਰ ਦਿਨ ਪੁਲਸ ਹਿਰਾਸਤ ਲਈ ਅਦਾਲਤ ਵੱਲੋਂ ਭੇਜ ਦਿੱਤਾ ਗਿਆ ਹੈ ਜਿੱਥੇ ਹੁਣ ਉਸ ਵੱਲੋਂ ਦਿੱਤੇ ਗਏ ਜਵਾਬਾਂ ਦੀ ਪੜਤਾਲ ਕੀਤੀ ਜਾਵੇਗੀ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …