Breaking News

ਹੁਣੇ ਹੁਣੇ ਪ੍ਰਧਾਨ ਮੰਤਰੀ ਮੋਦੀ ਵਲੋਂ ਕਿਸਾਨ ਅੰਦੋਲਨ ਬਾਰੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਜਿੱਥੇ ਭਾਰਤ ਵਿੱਚ ਸਭ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ। ਉਥੇ ਹੀ ਵਿਦੇਸ਼ਾਂ ਵਿੱਚ ਵਸਦੇ ਅਨੇਕਾਂ ਭਾਰਤੀਆਂ ਵੱਲੋਂ ਖੇਤੀ ਕਾਨੂੰਨਾਂ ਦਾ ਵਿਰੋਧ ਲਗਾ ਤਾਰ ਜਾਰੀ ਹੈ ਜਿਸ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਵਿਦੇਸ਼ਾਂ ਦੇ ਬਹੁਤ ਸਾਰੇ ਪ੍ਰਧਾਨ ਮੰਤਰੀਆਂ ਵੱਲੋਂ ਵੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਜਾ ਚੁੱਕੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤ ਦੇ ਕਿਸਾਨ ਕਈ ਮਹੀਨਿਆਂ ਤੋਂ ਲਗਾ ਤਾਰ ਸੰਘਰਸ਼ ਕਰ ਰਹੇ ਹਨ।

ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਕਾਰਨ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਕਿਸਾਨਾਂ ਵੱਲੋਂ 26 ਜਨਵਰੀ ਦੇ ਮੌਕੇ ਤੇ ਟਰੈਕਟਰ ਪਰੇਡ ਵੀ ਕੱਢੀ ਗਈ ਹੈ। 26 ਜਨਵਰੀ ਦੇ ਦਿਨ ਹੀ ਕੁਝ ਕਿਸਾਨਾਂ ਵੱਲੋਂ ਲਾਲ ਕਿਲੇ ਉਪਰ ਜਾ ਕੇ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ। ਇਸ ਘਟਨਾ ਨੂੰ ਲੈ ਕੇ ਕਿਸਾਨ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਹੁਣ ਕਿਸਾਨਾਂ ਦੇ ਸੰਘਰਸ਼ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦਿੱਲੀ ਵਿਖੇ ਕੇਂਦਰ ਸਰਕਾਰ ਵੱਲੋਂ ਆਲ ਪਾਰਟੀ ਬੈਠਕ ਬੁਲਾਈ ਗਈ ਹੈ। ਇਸ ਬੈਠਕ ਦੇ ਵਿੱਚ ਅੱਜ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ, ਤ੍ਰਿਣਮੂਲ ਕਾਂਗਰਸ ਦੇ ਨੇਤਾ ਸੁਦੀਪ ਬੰਧੋ ਪਾਧਿਆਏ , ਸ਼ਿਵ ਸੈਨਾ ਸਾਂਸਦ ਬਿਨਾਇਕ ਰਾਊਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ, ਜਨਤਾ ਦਲ ਯੁਨਾਈਟਿਜ ਸਾਂਸਦ ਆਰ ਸੀ ਪੀ ਸਿੰਘ ਸ਼ਾਮਲ ਸਨ। ਇਸ ਬੈਠਕ ਦੀ ਅਗਵਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ।

ਇਸ ਬੈਠਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਵੱਲੋਂ ਕਿਸਾਨਾਂ ਦੇ ਖੇਤੀ ਕਾਨੂੰਨਾਂ ਦਾ ਮੁੱਦਾ ਚੁੱਕਿਆ ਗਿਆ। ਉਥੇ ਹੀ ਜਨਤਾ ਦਲ ਯੁਨਾਈਟਿਜ ਸਾਂਸਦ ਆਰ ਸੀ ਪੀ ਸਿੰਘ ਵਲੋਂ ਇਨ੍ਹਾਂ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਹਾ ਗਿਆ ਹੈ ਕਿ ਅਗਰ ਕਿਸਾਨ ਗੱਲ ਬਾਤ ਕਰਨਾ ਚਾਹੁੰਦੇ ਹਨ ਤਾਂ ਉਹ ਵਿਗਿਆਨ ਭਵਨ ਵਿਖੇ ਆ ਕੇ ਗੱਲ ਬਾਤ ਕਰ ਸਕਦੇ ਹਨ। ਸਰਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨਾਲ ਗੱਲ ਬਾਤ ਕਰਨ ਲਈ ਤਿਆਰ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …