Breaking News

ਹੁਣੇ ਹੁਣੇ ਪੰਜਾਬੀ ਸੰਗੀਤ ਜਗਤ ਦੇ ਚੋਟੀ ਦੀ ਮਸ਼ਹੂਰ ਸਟਾਰ ਹਸਤੀ ਦੀ ਹੋਈ ਅਚਾਨਕ ਮੌਤ – ਦੇਸ਼ ਵਿਦੇਸ਼ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਇਸ ਦੁਨੀਆਂ ਵਿਚ ਜਿਥੇ ਪਹਿਲਾਂ ਹੀ ਕਰੋਨਾ ਦੀ ਮਾਰ ਹੇਠ ਆਉਣ ਕਾਰਨ ਬਹੁਤ ਸਾਰੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਉਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਵੀ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਹਨ , ਜੋ ਸੜਕ ਹਾਦਸਿਆ, ਬੀਮਾਰੀਆਂ ਅਤੇ ਹੋਰ ਕਾਰਨਾਂ ਦੇ ਚਲਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਉਨ੍ਹਾਂ ਦੇ ਇਸ ਸੰਸਾਰ ਤੋਂ ਜਾਣ ਨਾਲ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਪੰਜਾਬੀ ਸੰਗੀਤ ਜਗਤ ਵਿਚ ਚੋਟੀ ਦੀ ਮਸ਼ਹੂਰ ਸਟਾਰ ਹਸਤੀ ਦੀ ਅਚਾਨਕ ਮੌਤ ਹੋਣ ਕਾਰਨ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਵਿੱਚ ਪੰਜਾਬੀ ਸੰਗੀਤ ਜਗਤ ਦੇ ਉੱਘੇ ਸੰਗੀਤਕਾਰ ਸੁਰਿੰਦਰ ਬਚਨ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਸੰਗੀਤਕਾਰ ਸੁਰਿੰਦਰ ਬਚਨ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਜਿਸ ਸਮੇਂ ਉਨ੍ਹਾਂ ਵੱਲੋਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖਿਆ ਗਿਆ ਉਸ ਸਮੇਂ ਉਹ ਆਪਣੇ ਜੱਦੀ ਘਰ ਸੈਕਟਰ 20 ਵਿਖੇ ਸਨ। ਜਿਥੇ ਉਨ੍ਹਾਂ ਆਪਣੇ ਆਖਰੀ ਸਾਹ ਲਏ ਹਨ।

ਅੱਜ ਮੰਗਲਵਾਰ ਨੂੰ ਹੋਏ ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਪੰਜਾਬੀ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਉਨ੍ਹਾ ਵੱਲੋ ਬੱਬੂ ਮਾਨ ਦੀ ਸਭ ਤੋਂ ਪਹਿਲਾਂ ਆਈ ਮਾਰਕੀਟ ਵਿੱਚ ਕੈਸਟ ਸੱਜਣ ਰੁਮਾਲ ਦੇ ਗਿਆ ਨੂੰ ਵੀ ਸੰਗੀਤ ਦਿੱਤਾ ਗਿਆ ਸੀ। ਮਹਾਨ ਸੰਗੀਤਕਾਰ ਸੁਰਿੰਦਰ ਬਚਨ ਵੱਲੋਂ ਆਪਣਾ ਸੰਗੀਤ ਦੇ ਕੇ ਬਹੁਤ ਸਾਰੀਆਂ ਹਸਤੀਆਂ ਨੂੰ ਬੁਲੰਦੀਆਂ ਤੱਕ ਪਹੁੰਚਾਇਆ ਗਿਆ। ਉਨ੍ਹਾਂ ਦੇ ਅੱਜ ਦੇਹਾਂਤ ਹੋਣ ਦੀ ਜਾਣਕਾਰੀ ਪੌਪ ਸਟਾਰ ਬਿੱਲ ਸਿੰਘ ਵੱਲੋਂ ਦਿੱਤੀ ਗਈ ਹੈ ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਜਿੱਥੇ ਦੇਸ਼-ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਉਥੇ ਹੀ ਸੰਗੀਤ ਜਗਤ ਨਾਲ ਜੁੜੀਆ ਹੋਈਆ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਉਥੇ ਹੀ ਉਨ੍ਹਾਂ ਦੇ ਦੇਹਾਂਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …