ਹੁਣੇ ਆਈ ਤਾਜਾ ਵੱਡੀ ਖਬਰ
ਹੁਣ ਲਗਦਾ ਹੈ ਕੇ ਪੰਜਾਬ ਸਰਕਾਰ ਦੇ ਵਸੋਂ ਬਾਹਰ ਦੀ ਗਲ੍ਹ ਹੋ ਗਈ ਹੈ ਕੋਰੋਨਾ ਨੂੰ ਪੰਜਾਬ ਚ ਰੋਕਣ ਦੀ ਕਿਓਂ ਕੇ ਏਨੀ ਵੱਡੀ ਗਿਣਤੀ ਵਿਚ ਰੋਜਾਨਾ ਹੀ ਲੋਕ ਪੌਜੇਟਿਵ ਆ ਰਹੇ ਹਨ। ਇਕੱਲੇ ਪੌਜੇਟਿਵ ਹੀ ਨਹੀਂ ਏਨੀ ਜਿਆਦਾ ਗਿਣਤੀ ਵਿਚ ਲੋਕਾਂ ਦੀ ਮੌਤ ਹੋ ਰਹੀ ਹੈ। ਲੋਕ ਬਿਲਕੁਲ ਹੀ ਨਹੀਂ ਸੁਧਰ ਰਹੇ ਬਿਨਾ ਮਤਲਬ ਦੇ ਬਾਹਰ ਘੁੰਮ ਰਹੇ ਹਨ ਸਰਕਾਰ ਵੀ ਇਸ ਲਈ ਕੀ ਕਰ ਸਕਦੀ ਹੈ ਇਹ ਲੋਕਾਂ ਦਾ ਫਰਜ ਵੀ ਬਣਦਾ ਹੈ ਕੇ ਸਿਰਫ ਜਰੂਰੀ ਕੰਮ ਲਈ ਹੀ ਬਾਹਰ ਨਿਕਲਿਆ ਜਾਵੇ। ਉਤੋਂ ਕਈ ਮੂਰਖ ਲੋਕ ਇਹ ਕਹਿੰਦੇ ਰਹਿੰਦੇ ਹਨ ਕੇ ਇਸ ਨਾਲ ਕੁਝ ਨਹੀਂ ਹੁੰਦਾ ਇਸ ਵਿਚ ਕੋਈ ਚਾਲ ਹੈ। ਪਰ ਏਨੀ ਜਿਆਦਾ ਗਿਣਤੀ ਵਿਚ ਹੋ ਰਹੀਆਂ ਮੌਤਾਂ ਇਹੋ ਜਿਹੇ ਮੂਰਖ ਅਨਪੜ੍ਹ ਲੋਕਾਂ ਦੇ ਮੂੰਹ ਤੇ ਵੱਡੀ ਚਪੇੜ ਹੈ। ਅੱਜ ਫਿਰ ਪੰਜਾਬ ਵਿਚ ਇਥੇ ਵੱਡੀ ਗਿਣਤੀ ਵਿਚ ਮੌਤਾਂ ਹੋ ਗਈਆਂ ਹਨ।
ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਲੁਧਿਆਣਾ ‘ਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ‘ਚੋਂ 17 ਜਣਿਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ‘ਚੋਂ 13 ਮਰੀਜ਼ ਲੁਧਿਆਣਾ ਨਾਲ, ਜਦਕਿ 2 ਜਲੰਧਰ ਅਤੇ 1-1 ਮਰੀਜ਼ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਨਾਲ ਸੰਬੰਧਿਤ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇੱਥੇ ਅੱਜ 247 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 230 ਮਰੀਜ਼ ਲੁਧਿਆਣਾ ਨਾਲ, ਜਦਕਿ 17 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸੰਬੰਧਿਤ ਹਨ।
ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ। ਜਦੋਂ ਪੰਜਾਬ ਵਿਚ 100 ਤੋਂ ਘਟ ਮਰੀਜ ਸਨ ਤਦ ਤਾਂ ਲੋਕ ਘਰਾਂ ਅੰਦਰ ਟਿਕ ਕੇ ਬੈਠੇ ਸਨ ਪਰ ਹੁਣ ਏਨੇ ਜਿਆਦਾ ਕੇਸਾਂ ਦੇ ਆਉਣ ਤੋਂ ਬਾਅਦ ਵੀ ਲੋਕੀ ਬਿਨਾ ਕੰਮ ਦੇ ਬਾਹਰ ਘੁੰਮ ਫਿਰ ਰਹੇ ਹਨ।ਜਿਸ ਨਾਲ ਇਹ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …