ਆਈ ਤਾਜਾ ਵੱਡੀ ਖਬਰ
ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ਉਪਰ ਪਿਛਲੇ ਸਾਲ ਨਵੰਬਰ ਤੋਂ ਲਗਾਤਾਰ ਮੋਰਚੇ ਲਾਏ ਹੋਏ ਹਨ। ਕੇਂਦਰ ਸਰਕਾਰ ਦੇ ਨਾਲ ਨਾਲ ਭਾਜਪਾ ਦੇ ਆਗੂਆਂ ਦਾ ਵੀ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿੱਥੇ ਇਹ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸੇ ਜਾ ਰਹੇ ਹਨ। ਉਥੇ ਹੀ ਰਿਲਾਇੰਸ ਦੇ ਪੇਟ੍ਰੋਲ ਪੰਪ, ਮਾਲਜ਼ ਨੂੰ ਬੰਦ ਕਰਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਇਸ ਤੋਂ ਇਲਾਵਾ ਭਾਜਪਾ ਦੇ ਆਗੂਆਂ ਦੇ ਘਰਾਂ ਅਤੇ ਦਫਤਰਾਂ ਦਾ ਘਿਰਾਉ ਕੀਤਾ ਜਾ ਰਿਹਾ ਹੈ।
ਹੁਣ ਪੰਜਾਬ ਵਿੱਚ ਇੱਥੇ ਕਿਸਾਨਾਂ ਵੱਲੋਂ ਭਾਜਪਾ ਦੇ ਲੀਡਰਾਂ ਨੂੰ ਭਜਾ-ਭਜਾ ਕੇ ਥਾਪੜੇ ਜਾਣ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਟਿਆਲਾ ਅਧੀਨ ਆਉਂਦੇ ਰਾਜਪੁਰਾ ਤੋ ਸਾਹਮਣੇ ਆਈ ਹੈ ਜਿੱਥੇ ਕਿਸਾਨਾਂ ਵੱਲੋਂ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਅੱਜ ਰਾਜਪੁਰਾ ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ। ਜਦੋਂ ਕਿਸਾਨਾਂ ਵੱਲੋਂ ਭਾਜਪਾ ਦੇ ਲੀਡਰ ਜ਼ਿਲ੍ਹਾ ਇੰਚਾਰਜ ਭੁਪੇਸ਼ ਅਗਰਵਾਲ ਰਾਜਪੁਰਾ ਵਿੱਚ ਮੀਟਿੰਗ ਕਰਨ ਲਈ ਪਹੁੰਚੇ ਸਨ ਤਾਂ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ।
ਉਥੇ ਹੀ ਭਾਜਪਾ ਦੀ ਕੀਤੀ ਜਾਣ ਵਾਲੀ ਮੀਟਿੰਗ ਦਾ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਜਤਾਇਆ ਗਿਆ। ਜਿੱਥੇ ਕਿਸਾਨ ਵੱਡੀ ਗਿਣਤੀ ਵਿੱਚ ਪਹੁੰਚੇ ਹੋਏ ਸਨ ਉੱਥੇ ਹੀ ਜ਼ਿਲ੍ਹਾ ਇੰਚਾਰਜ ਭੁਪੇਸ਼ ਅਗਰਵਾਲ ਦੇ ਗੰਨਮੈਨ ਵੱਲੋਂ ਕਿਸਾਨਾਂ ਨੂੰ ਰਿਵਾਲਵਰ ਦਿਖਾਈ ਗਈ। ਜਿਸ ਕਾਰਨ ਸਥਿਤੀ ਤ-ਣਾ-ਅ-ਪੂ-ਰ-ਣ ਹੋ ਗਈ ਅਤੇ ਗੁੱਸੇ ਵਿੱਚ ਆ ਕੇ ਕਿਸਾਨਾਂ ਵੱਲੋਂ ਰਾਜਪੁਰਾ ਪਟਿਆਲਾ ਹਾਈਵੇ ਮਾਰਗ ਜਾਮ ਕਰ ਦਿੱਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੇ ਦੱਸਿਆ ਹੈ ਕਿ ਉਹ ਸ਼ਾਂਤਮਈ ਢੰਗ ਨਾਲ ਭਾਜਪਾ ਦੇ ਲੀਡਰਾਂ ਦੀ ਮੀਟਿੰਗ ਦਾ ਘਿਰਾਓ ਕਰਨ ਆਏ ਸਨ।
ਪਰ ਜ਼ਿਲਾ ਇੰਚਾਰਜ ਭੁਪੇਸ਼ ਅਗਰਵਾਲ ਦੇ ਗੰਨਮੈਨ ਵੱਲੋਂ ਉਨ੍ਹਾਂ ਨੂੰ ਰਿਵਾਲਵਰ ਦਿਖਾਏ ਜਾਣ ਪਿੱਛੋਂ ਇਹ ਮਾਮਲਾ ਗਰਮਾਇਆ ਹੈ। ਕਿਸਾਨਾਂ ਨੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਦੀ ਮੰਗ ਵੀ ਕੀਤੀ ਹੈ। ਕਿਸਾਨਾਂ ਨੇ ਬੀਜੇਪੀ ਲੀਡਰਾਂ ਨੂੰ ਭਜਾ-ਭਜਾ ਕੇ ਕੁੱਟਿਆ ਅਤੇ ਉਨ੍ਹਾਂ ਦੇ ਕੱਪੜੇ ਵੀ ਇਸ ਮੌਕੇ ਉਪਰ ਪਾੜ ਦਿੱਤੇ। ਇਸ ਘਟਨਾ ਕਾਰਨ ਰਾਜਪੂਰਾ ਦੇ ਵਿਚ ਸਥਿਤੀ ਕਾਫੀ ਤਨਾਅਪੂਰਨ ਬਣ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …