Breaking News

ਹੁਣੇ ਹੁਣੇ ਪੰਜਾਬ ਚ ਇਥੇ ਕਿਸਾਨ ਧਰਨੇ ਤੇ ਹੋਇਆ ਮੌਤ ਦਾ ਤਾਂਡਵ , ਛਾਇਆ ਸੋਗ ਕਿਸਾਨ ਮੌਕੇ ਤੇ ਪੁੱਜਣੇ ਹੋਏ ਸ਼ੁਰੂ

ਹੁਣੇ ਆਈ ਤਾਜਾ ਵੱਡੀ ਖਬਰ

ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਭਾਰਤ ਅੰਦਰ ਸੰਘਰਸ਼ ਅਜੇ ਤੱਕ ਜਾਰੀ ਹੈ। ਜਿਥੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾ ਦੇ ਖਿਲਾਫ ਪਿਛਲੇ ਕਾਫੀ ਦਿਨਾਂ ਤੋਂ ਵਿਰੋਧ ਕਰ ਰਹੀਆਂ ਹਨ। ਤਾਂ ਜੋ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਲਈ ਕਿਸਾਨ ਜਥੇਬੰਦੀਆਂ ਵੱਲੋਂ ਪੈਟਰੋਲ ਪੰਪ, ਰੇਲਵੇ ਲਾਈਨਾਂ ,ਟੋਲ ਪਲਾਜ਼ਾ ਬੰਦ ਕਰਕੇ ਧਰਨੇ ਦਿੱਤੇ ਜਾ ਰਹੇ ਸਨ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਉਥੇ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਅਜੇ ਤੱਕ ਨਹੀਂ ਮੰਨੀਆ ਗਈਆਂ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਿਸਾਨ ਜਥੇਬੰਦੀਆਂ ਨੂੰ ਪੂਰੀ ਹਮਾਇਤ ਦਿੱਤੀ ਜਾ ਰਹੀ ਹੈ। ਜਿਸ ਚਲਦੇ ਹੋਏ ਉਨ੍ਹਾਂ ਨੇ ਵਿਧਾਨ ਸਭਾ ਵਿਚ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਕਨੂੰਨਾਂ ਵਿੱਚ ਸੁਧਾਰ ਕਰਕੇ ਰਾਸ਼ਟਰਪਤੀ ਦੀ ਮਨਜੂਰੀ ਲਈ ਵੀ ਭੇਜਿਆ ਹੈ। ਉਥੇ ਹੀ ਰਾਸ਼ਟਰਪਤੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਵਾਸਤੇ ਸਮਾਂ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ।

ਕਿਸਾਨ ਜਥੇਬੰਦੀਆ ਵੱਲੋ ਲਗਾਤਾਰ ਰੋਸ ਧਰਨੇ ਤੇ ਮੁਜ਼ਾਹਰੇ ਜਾਰੀ ਹਨ। ਇਨ੍ਹਾਂ ਧਰਨਿਆਂ ਦੇ ਵਿੱਚ ਬਹੁਤ ਸਾਰੇ ਕਿਸਾਨਾਂ ਦੇ ਨਾਲ ਬਹੁਤ ਸਾਰੇ ਹਾਦਸੇ ਹੋਣ ਦੀਆਂ ਖ਼ਬਰਾਂ ਮਿਲਦੀਆਂ ਰਹੀਆਂ ਹਨ। ਬਹੁਤ ਸਾਰੇ ਕਿਸਾਨ ਆਗੂਆਂ, ਕਿਸਾਨਾ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮੌਤ ਧਰਨੇ ਵਾਲੇ ਸਥਾਨ ਤੇ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਜੋ ਉਨ੍ਹਾਂ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਹੁਣ ਵੀ ਅਜਿਹੀ ਇੱਕ ਖਬਰ ਸਮਰਾਲਾ ਤੋਂ ਸਾਹਮਣੇ ਆਈ ਹੈ।

ਜਿੱਥੇ ਧਰਨੇ ਵਿੱਚ ਸ਼ਾਮਲ ਇਕ ਕਿਸਾਨ ਦੀ ਹਾਰਟ ਅਟੈਕ ਹੋਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ 55 ਸਾਲਾ ਕਿਸਾਨ ਗੁਰਮੀਤ ਸਿੰਘ ਪਿਛਲੇ 49 ਦਿਨਾਂ ਤੋਂ ਲਗਾਤਾਰ ਇਸ ਰੋਸ ਧਰਨੇ ਵਿੱਚ ਸ਼ਾਮਲ ਹੋ ਰਿਹਾ ਸੀ। ਗੁਰਮੀਤ ਸਿੰਘ ਸ਼ੁਰੂ ਕੀਤੇ ਗਏ ਇਸ ਸੰਘਰਸ਼ ਦੇ ਪਹਿਲੇ ਦਿਨ ਤੋਂ ਹੀ ਸਥਾਨਕ ਸਟੇਸ਼ਨ ਅਤੇ ਰੇਲ ਟ੍ਰੈਕ ਤੇ ਲੱਗਣ ਵਾਲੇ ਧਰਨੇ ਵਿੱਚ ਸ਼ਾਮਲ ਹੁੰਦਾ ਆ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਗੁਰਮੀਤ ਸਿੰਘ ਮਾਛੀਵਾੜਾ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਸਰਗਰਮ ਵਰਕਰ ਸੀ।

ਅੱਜ ਜਿਸਦੀ ਧਰਨੇ ਦੌਰਾਨ ਇਕੱਤਰ ਹੋਏ ਕਿਸਾਨਾਂ ਦੇ ਨਾਲ ਵਿਚਾਰ ਸਾਂਝੇ ਕਰਦੇ ਸਮੇਂ ਅਚਾਨਕ ਸਿਹਤ ਖਰਾਬ ਹੋ ਗਈ, ਜਿੱਥੇ ਉਸ ਦੀ ਦਿਲ ਦਾ ਦੌ- ਰਾ ਪੈਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਤਜਿੰਦਰ ਸਿੰਘ ਤੇਜੀ ਰਾਜੇਵਾਲ ਅਤੇ ਹੋਰ ਕਿਸਾਨ ਰੇਲਵੇ ਸਟੇਸ਼ਨ ਤੇ ਪਹੁੰਚਣੇ ਸ਼ੁਰੂ ਹੋ ਗਏ। ਇਸ ਘਟਨਾ ਨਾਲ ਕਿਸਾਨ ਜਥੇਬੰਦੀਆਂ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਦੋ ਪੁੱਤਰ ਵਿਦੇਸ਼ ਵਿੱਚ ਹਨ। ਸਭ ਕਿਸਾਨ ਜਥੇਬੰਦੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …