ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਪਹਿਲਾਂ ਸਭ ਸੂਬਿਆਂ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਜਿੱਥੇ ਸੰਘਰਸ਼ ਦੇ ਚੱਲਦੇ ਹੋਏ ਰਿਲਾਇੰਸ ਦੇ ਪੈਟ੍ਰੋਲ ਪੰਪ ਨੂੰ ਬੰਦ ਕੀਤਾ ਗਿਆ, ਟੌਲ ਪਲਾਜ਼ਾ ਨੂੰ ਬੰਦ ਕੀਤਾ ਗਿਆ, ਰੇਲ ਆਵਾਜਾਈ ਠੱਪ ਕੀਤੀ ਗਈ। ਇਸ ਤੋਂ ਇਲਾਵਾ ਭਾਜਪਾ ਦੇ ਆਗੂਆਂ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ। ਪੰਜਾਬ ਅੰਦਰ ਜਿਥੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠ ਜੋੜ ਟੁੱ-ਟ ਚੁੱਕਾ ਹੈ।
ਫਿਰ ਵੀ ਕਿਸਾਨਾਂ ਵੱਲੋਂ ਭਾਜਪਾ ਅਤੇ ਅਕਾਲੀਆਂ ਨੂੰ ਇਸ ਕਿਸਾਨ ਵਿਰੋਧੀ ਬਿੱਲ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਦੇ ਵਿਰੋਧ ਦੌਰਾਨ ਹੀ ਕਿਸਾਨ ਭਾਜਪਾ ਨੇਤਾਵਾਂ ਦਾ ਲਗਾਤਾਰ ਘਿਰਾਉ ਕਰ ਰਹੇ ਹਨ। ਪਿਛਲੇ ਦਿਨੀਂ ਸੂਬੇ ਅੰਦਰ ਕਈ ਜਗ੍ਹਾ ਤੇ ਨਗਰ ਨਿਗਮ ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਵੀ ਲੋਕਾਂ ਵੱਲੋਂ ਭਾਜਪਾ ਤੋਂ ਮੂੰਹ ਮੋੜਦੇ ਹੋਏ ਕਾਂਗਰਸ ਨੂੰ ਵਧੇਰੇ ਵੋਟ ਪਾਏ ਗਏ ਹਨ। ਕਿਸਾਨ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚੇ ਲਾਕੇ ਬੈਠੇ ਹੋਏ ਹਨ।
ਜੋ ਕੇਂਦਰ ਸਰਕਾਰ ਤੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤਕ 11 ਦੌਰ ਦੀਆਂ ਮੀਟਿੰਗ ਹੋ ਚੁੱਕੀਆਂ ਹਨ। ਜੋ ਹੁਣ ਤੱਕ ਬੇ ਨਤੀਜਾ ਰਹੀਆਂ ਹਨ। ਹੁਣ ਪੰਜਾਬ ਵਿੱਚ ਦੇਖੋ ਕੀ ਹੋਇਆ ਹੈ ਜਿਸ ਕਾਰਨ ਭਾਜੜਾਂ ਪੈ ਗਈਆਂ ਹਨ। ਪੰਜਾਬ ਵਿੱਚ ਜਿੱਥੇ ਬੀ ਜੇ ਪੀ ਦੇ ਨੇਤਾਵਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਉਥੇ ਹੀ ਭਾਜਪਾ ਆਗੂਆਂ ਨੂੰ ਆਪਣੇ ਹੀ ਘਰ ਤੋਂ ਬਾਹਰ ਆਉਣ ਵਿੱਚ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹੁਣ ਅੰਮ੍ਰਿਤਸਰ ਤੋਂ ਪ੍ਰਾਪਤ ਹੋਈ ਖ਼ਬਰ ਦੇ ਅਨੁਸਾਰ ਜਿੱਥੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਬੀ ਜੇ ਪੀ ਦੇ ਨੇਤਾ ਸ਼ਵੇਤ ਮਲਿਕ ਦਾ ਵਿਰੋਧ ਪਹਿਲਾ ਵੀ ਕੀਤਾ ਜਾ ਰਿਹਾ ਹੈ। ਅੱਜ ਉਹ ਜਦੋਂ ਪਾਸਪੋਰਟ ਦਫਤਰ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਨ ਲਈ ਪਹੁੰਚੇ ਸਨ। ਤਾਂ ਇਸ ਦੀ ਜਾਣਕਾਰੀ ਕਿਸਾਨਾਂ ਨੂੰ ਮਿਲਣ ਤੇ ਕਿਸਾਨਾਂ ਵੱਲੋਂ ਉਨ੍ਹਾਂ ਖ਼ਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਉਨ੍ਹਾਂ ਨੂੰ ਸੁਰੱਖਿਆ ਘੇਰੇ ਦੇ ਵਿੱਚ ਉਥੋਂ ਬਾਹਰ ਲੈ ਕੇ ਜਾਇਆ ਗਿਆ। ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਦੇ ਨੇਤਾਵਾਂ ਦਾ ਘੇਰਾਓ ਤੇ ਉਨ੍ਹਾਂ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …