ਆਈ ਤਾਜ਼ਾ ਵੱਡੀ ਖਬਰ
ਪੰਜਾਬੀ ਚ ਸਰਹੱਦੀ ਖੇਤਰਾਂ ਵਿੱਚ ਜਿੱਥੇ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਉਥੇ ਹੀ ਸਨਸਨੀ ਖੇਜ਼ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਸਰਹੱਦੀ ਖੇਤਰਾਂ ਵਿਚ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਤੋਂ ਬਾਅਦ ਜਿੱਥੇ ਸਰਕਾਰ ਵੱਲੋਂ ਹਾਈ ਅਲਰਟ ਜਾਰੀ ਕੀਤਾ ਗਿਆ ਸੀ। ਉਥੇ ਹੀ ਚੋਣ ਕਮਿਸ਼ਨ ਵੱਲੋਂ ਜਿੱਥੇ 8 ਜਨਵਰੀ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਅਤੇ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ। ਉਥੇ ਹੀ ਵਾਪਰ ਰਹੀਆਂ ਅਸੁਖਾਵੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਪੁਲਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ। ਕਿਉਂਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਵਿੱਚ ਚੋਣਾਂ ਦੇ ਸਮੇਂ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਜਿਸ ਵਾਸਤੇ ਪੁਲਿਸ ਵੱਲੋਂ ਕਈ ਜਗ੍ਹਾ ਤੇ ਨਾਕੇ ਬੰਦੀ ਵੀ ਕੀਤੀ ਗਈ ਹੈ, ਜਿਸ ਸਦਕਾ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਹੁਣ ਪੰਜਾਬ ਵਿੱਚ ਇਥੇ ਏਨੇ ਕਿਲੋ ਆਰ ਡੀ ਐਕਸ ਮਿਲਿਆ ਹੈ ਜਿਸ ਕਾਰਨ ਭਾਜੜਾਂ ਪੈ ਗਈਆਂ ਹਨ ਅਤੇ ਹੜਕੰਪ ਮਚਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਰਹੱਦੀ ਖੇਤਰ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਣ ਵਾਲੇ ਦੀਨਾਨਗਰ ਤੋ ਸਾਹਮਣੇ ਆਇਆ ਹੈ। ਜਿੱਥੇ ਪੁਲੀਸ ਵੱਲੋਂ ਦੋ ਕਿੱਲੋ ਆਰ ਡੀ ਐਕਸ ਬਰਾਮਦ ਕੀਤਾ ਗਿਆ ਹੈ। ਜਿਸ ਕਾਰਨ ਇੱਥੇ ਹਾਹਾਕਾਰ ਮਚ ਗਈ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਪੁਲਿਸ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਗੁਰਦਾਸਪੁਰ ਤੋਂ ਜਿੱਥੇ ਟਿਫਨ ਬੰਬ, ਗਰਨੇਡ ਅਤੇ ਇਕ ਕਿਲੋ ਆਰ ਡੀ ਐਕਸ ਵੀ ਬਰਾਮਦ ਕੀਤਾ ਗਿਆ ਸੀ।
ਜਿਸ ਤੋਂ ਬਾਅਦ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਸੀ ਅਤੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰਖਦੇ ਹੋਏ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ। ਉੱਥੇ ਹੀ ਹੁਣ ਪੁਲਿਸ ਵੱਲੋਂ ਜਿਥੇ ਦੋ ਕਿੱਲੋ ਆਰ ਡੀ ਐਕਸ ਬਰਾਮਦ ਕੀਤਾ ਗਿਆ ਹੈ।
ਇਸ ਬਾਬਤ ਹੁਣ ਚੰਡੀਗੜ੍ਹ ਪੁਲਿਸ ਦੇ ਵੱਡੇ ਅਧਿਕਾਰੀਆਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ ਜਾ ਸਕਦੀ ਹੈ। ਜਿਸ ਵਿਚ ਇਸ ਸਾਰੀ ਘਟਨਾ ਬਾਰੇ ਖੁਲਾਸਾ ਕੀਤਾ ਜਾਵੇਗਾ। ਪੰਜਾਬ ਵਿੱਚ ਜਿੱਥੇ ਇਸ ਸਮੇਂ ਚੋਣਾਂ ਦਾ ਮਾਹੌਲ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਚੌਕਸੀ ਵਰਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …