ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ
ਸੂਬੇ ਅੰਦਰ ਫਰਵਰੀ ਦੇ ਅਖੀਰ ਤੋਂ ਹੀ ਕਰੋਨਾ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਕਰੋਨਾ ਕੇਸਾਂ ਵਿਚ ਹੋਏ ਭਾਰੀ ਵਾਧੇ ਨੂੰ ਦੇਖਦੇ ਹੋਏ ਸੂਬਾ ਸਰਕਾਰ ਚਿੰਤਾਂ ਵਿੱਚ ਹੈ। ਉਸ ਨੇ ਵੀ ਸੂਬੇ ਦੇ ਮੁੱਖ ਮੰਤਰੀ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਬੈਠਕ ਤੋਂ ਬਾਅਦ ਬਹੁਤ ਸਾਰੇ ਅਹਿਮ ਫੈਸਲੇ ਲੈਂਦੇ ਹੋਏ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ। ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਵਿਆਹ ਸਮਾਗਮ ਅਤੇ ਸੰਸਕਾਰ ਲਈ 20 ਵਿਅਕਤੀਆਂ ਦੀ ਗਿਣਤੀ ਹੀ ਲਾਗੂ ਕੀਤੀ ਗਈ ਹੈ।
ਇਸ ਤੋਂ ਇਲਾਵਾ ਸੂਬੇ ਦੇ 9 ਜਿਲ੍ਹਿਆਂ ਅੰਦਰ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਹੁਣ ਪੰਜਾਬ ਚ ਇਥੇ ਲਈ ਹੋ ਗਿਆ ਐਲਾਨ, ਇਸ ਦਿਨ ਬੰਦ ਰਹਿਣਗੀਆਂ ਇਹ ਸਭ ਚੀਜਾਂ । ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਵੱਖ-ਵੱਖ ਜਗ੍ਹਾ ਤੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਹੁਣ ਮੋਹਾਲੀ ਵਿਚ ਵੀ ਕੋਰੋਨਾ ਦੇ ਕੇਸ ਬਹੁਤ ਜ਼ਿਆਦਾ ਗਿਣਤੀ ਵਿਚ ਸਾਹਮਣੇ ਆ ਰਹੇ ਹਨ । ਜਿਸ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ।
ਪਿੱਛਲੇ ਕੁੱਝ ਦਿਨਾਂ ਤੋਂ ਵਧੇ ਹੋਏ ਕੇਸਾਂ ਨੂੰ ਦੇਖਦਿਆਂ ਹੋਇਆ ਪ੍ਰਸ਼ਾਸਨ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਕਰੋਨਾ ਨੂੰ ਕਾਬੂ ਕਰਨ ਲਈ ਮੋਹਾਲੀ ਪ੍ਰਸ਼ਾਸਨ ਵੱਲੋਂ ਹਰ ਐਤਵਾਰ ਨੂੰ ਸਿਨੇਮਾ, ਮਲਟੀਪਲੈਕਸ, ਰੈਸਟੋਰੈਂਟ, ਮਾਲ ਆਦਿ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਕਿਉ ਕੇ ਛੁੱਟੀ ਦਾ ਦਿਨ ਹੋਣ ਕਾਰਨ ਲੋਕਾਂ ਦੀ ਭੀੜ ਵਧ ਜਾਂਦੀ ਹੈ। ਇਸ ਤੋਂ ਇਲਾਵਾ ਚਿੜੀਆ ਘਰ, ਛੱਤ ਬੀੜ ਜਿਥੇ ਐਤਵਾਰ ਵਾਲੇ ਦਿਨ ਕਾਫੀ ਭੀੜ ਰਹਿੰਦੀ ਹੈ, ਇਸ ਲਈ ਇਸ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।
ਬਹੁਤ ਸਾਰੇ ਪਰਿਵਾਰ ਇਸ ਦਿਨ ਘੁੰਮਣ ਲਈ ਇਹਨਾਂ ਜਗਾਂ ਉੱਪਰ ਜਾਂਦੇ ਹਨ। ਕੋਵਿਡ-19 ਕਾਰਨ ਚਿੜੀਆ ਘਰ, ਛੱਤ ਬੀੜ ਨੂੰ ਅਗਲੇ ਹੁਕਮਾਂ ਤੱਕ ਹਰ ਐਤਵਾਰ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਹ ਹੁਕਮ ਜਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਐੱਸ. ਏ. ਐੱਸ. ਨਗਰ ਵੱਲੋਂ ਜਾਰੀ ਕੀਤੇ ਗਏ ਹਨ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …