Breaking News

ਹੁਣੇ ਹੁਣੇ ਪੰਜਾਬ ਚ ਇਥੇ ਵਾਪਰਿਆ ਕਹਿਰ ਹੋਈਆਂ ਮੌਤਾਂ ਛਾਈ ਇਲਾਕੇ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਅੱਜ ਜਿੱਥੇ ਪੰਜਾਬ ਵਿੱਚ ਕੋਰੋਨਾ ਕੇਸ ਲਗਾਤਾਰ ਵਧ ਰਹੇ ਹਨ ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਉਥੇ ਹੀ ਆਏ ਦਿਨ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਹਰ ਰੋਜ਼ ਹੀ ਵਾਪਰਨ ਵਾਲੇ ਅਜਿਹੇ ਹਾਦਸਿਆਂ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਚਲੇ ਜਾਂਦੀ ਹੈ। ਜਿੱਥੇ ਕੁਝ ਹਾਦਸੇ ਦੂਸਰੇ ਦੀ ਗਲਤੀ ਨਾਲ ਵਾਪਰਦੇ ਹਨ ਤੇ ਕੁਝ ਆਪਣੀ ਅਣਗਹਿਲੀ ਕਾਰਨ। ਜਿੱਥੇ ਸਰਕਾਰ ਵੱਲੋਂ ਆਵਾਜਾਈ ਦੌਰਾਨ ਸੁਰੱਖਿਆ ਦੇ ਕਈ ਇੰਤਜ਼ਾਮ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਵੱਲੋਂ ਵਾਹਨ ਦੀ ਰਫ਼ਤਾਰ ਨੂੰ ਤੇਜ਼ ਕਰਦੇ ਹੋਏ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਸ ਦੌਰਾਨ ਹੀ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ।

ਇਸ ਨਾਲ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਇਸ ਲਈ ਹੀ ਸਿਆਣੇ ਵੀ ਕਹਿੰਦੇ ਹਨ ਨਜ਼ਰ ਹਟੀ ਦੁਰਘਟਨਾ ਘਟੀ। ਅੱਜ ਹਰ ਇਕ ਇਨਸਾਨ ਨੂੰ ਇਸ ਗੱਲ ਤੇ ਧਿਆਨ ਦੇਣ ਦੀ ਜ਼ਰੂਰਤ ਹੈ, ਜੋ ਵਾਹਨ ਚਲਾ ਰਿਹਾ ਹੋਵੇ। ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਪੰਜਾਬ ਵਿੱਚ ਇਥੇ ਭਿਆਨਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਮੌਤਾਂ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਨਾਭੇ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਫੈਕਟਰੀ ਵਿਚ ਕੰਮ ਕਰਨ ਵਾਲੇ 3 ਨੌਜਵਾਨ ਬੀਤੀ ਰਾਤ ਆਪਣੇ ਕੰਮ ਤੇ ਗਏ ਹੋਏ ਸਨ। ਤੇ ਅੱਜ ਸਵੇਰੇ ਜਦੋਂ ਇਹ ਤਿੰਨ ਨੌਜਵਾਨ ਆਪਣੇ ਕੰਮ ਤੋਂ ਵਾਪਸ ਆਪਣੇ ਘਰ ਜਾ ਰਹੇ ਸਨ , ਤਾਂ ਨਾਭਾ ਗੋਬਿੰਦਗੜ ਰੋਡ ਤੇ ਇਕ ਅਣਪਛਾਤੇ ਤੇਜ਼ ਰਫਤਾਰ ਵਾਹਨ ਵੱਲੋਂ ਇਨ੍ਹਾਂ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਇਹ ਤਿੰਨੋਂ ਨੌਜਵਾਨ ਇੱਕ ਪ੍ਰਾਈਵੇਟ ਫੈਕਟਰੀ ਵਿਚ ਕੰਮ ਕਰਦੇ ਸਨ। ਮ੍ਰਿਤਕਾਂ ਦੀ ਪਹਿਚਾਣ ਅਜੇ ਤੱਕ ਸਾਹਮਣੇ ਨਹੀਂ ਆ ਸਕੀ। ਪੁਲਿਸ ਵੱਲੋਂ ਇਸ ਹਾਦਸੇ ਦੀ ਖਬਰ ਮਿਲਣ ਤੇ ਮੌਕੇ ਉਪਰ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …