ਤਾਜਾ ਵੱਡੀ ਖਬਰ
ਇਹ ਸਾਲ 2020 ਸਭ ਦੀ ਜ਼ਿੰਦਗੀ ਵਿੱਚ ਅਜਿਹਾ ਸਾਲ ਬਣ ਕੇ ਆਵੇਗਾ , ਜਿਸਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ।ਇਹ ਤਾਂ ਰੱਬ ਹੀ ਜਾਣਦਾ ਹੈ ਕਿ ਇਸ ਸਾਲ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲਸਿਲੇਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਬੀਤੇ ਦਿਨੀਂ ਧਾਰਮਿਕ, ਰਾਜਨੀਤਿਕ, ਖੇਡ ਜਗਤ ,ਸਾਹਿਤ, ਕਲਾ ਅਤੇ ਫ਼ਿਲਮੀ ਜਗਤ ਵਿੱਚੋਂ ਕਈ ਮਸ਼ਹੂਰ ਹਸਤੀਆਂ ਕਈ ਹਾਦਸਿਆਂ ਦਾ ਸ਼ਿਕਾਰ ਬਣ ਗਈਆਂ।
ਆਏ ਦਿਨ ਹੀ ਸੜਕ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ। ਇਸ ਸਾਲ ਵਿੱਚ ਜਿੱਥੇ ਕਰੋਨਾ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਥੇ ਹੀ ਪੰਜਾਬ ਦੇ ਵਿੱਚ ਦਰਦਨਾਕ ਸੜਕ ਹਾਦਸੇ ਰੋਜ਼ ਹੀ ਸੁਣਨ ਨੂੰ ਮਿਲ ਰਹੇ ਹਨ। ਜਿੱਥੇ ਦੁਨੀਆਂ ਕਰੋਨਾ ਮਹਾਂਮਾਰੀ ਦੀ ਮਾਰ ਵਿਚ ਆਰਥਿਕ ਮੰਦੀ ਦੇ ਵਿੱਚੋਂ ਗੁਜ਼ਰ ਰਹੀ ਹੈ। ਜਦੋਂ ਹਾਲਾਤ ਸਹੀ ਹੋਣ ਲੱਗੇ ਤਾਂ ਸਭ ਵੱਲੋਂ ਫਿਰ ਪੈਰਾਂ ਸਿਰ ਹੋਣ ਲਈ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ।
ਹਰ ਰੋਜ਼ ਦੇ ਵਾਪਰ ਰਹੇ ਸੜਕ ਹਾਦਸੇ , ਚਿੰਤਾ ਦਾ ਵਿਸ਼ਾ ਬਣੇ ਹੋਏ ਨੇ। ਪੰਜਾਬ ਵਿਚ ਇਕ ਹੋਰ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਕਾਰਨ ਭਾਜੜਾਂ ਪੈ ਗਈਆਂ। ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿੱਚ ਪਿੰਡ ਲੱਖ ਵਰ੍ਹਿਆਂ ਦੇ ਬਿਆਸ ਦਰਿਆ ਕੋਲ ਇਕ ਭਿਆਨਕ ਸੜਕ ਹਾਦਸਾ ਹੋਇਆ ਹੈ। ਇਸ ਘਟਨਾ ਵਿੱਚ ਇਕ ਟਰੈਕਟਰ-ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਜਸਵੀਰ ਸਿੰਘ ਪਿੰਡ ਪੱਦਸ ਕਦੀਮ ਤੂੰ ਟਰਾਲੀ ਚ ਝੋਨੇ ਦੀਆਂ ਬੋਰੀਆਂ ਲੱਦ ਕੇ ਆ ਰਿਹਾ ਸੀ। ਇਸ ਦੌਰਾਨ ਪਿੰਡ ਲੱਖ ਵਰ੍ਹਿਆਂ ਦੇ ਕੋਲ ਪਲਟੂਨ ਪੁੱਲ ਦੀ ਖਸਤਾ ਹਾਲਤ ਹੋਣ ਕਾਰਨ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਬਿਆਸ ਦਰਿਆ ਵਿਚ ਡਿਗ ਪਈ। ਇਸ ਹਾਦਸੇ ਤੋਂ ਬਾਅਦ ਟਰੈਕਟਰ ਟਰਾਲੀ ਸਵਾਰ ਜਸਵੀਰ ਸਿੰਘ ਪੁੱਤਰ ਜਸਵਿੰਦਰ ਸਿੰਘ ਅਤੇ ਉਸ ਦਾ ਸਾਥੀ ਦਰਿਆ ਚੋਂ ਤੈਰ ਕੇ ਬਾਹਰ ਨਿਕਲ ਆਏ।ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …