ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਆਏ ਦਿਨ ਹੀ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ। ਜਿਸ ਨਾਲ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਲੋਕਾਂ ਵੱਲੋਂ ਅਣਗਹਿਲੀ ਦੇ ਚਲਦਿਆਂ ਹੋਇਆਂ ਕਈ ਭਿਆਨਕ ਸੜਕ ਹਾਦਸਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ। ਵਾਪਰਨ ਵਾਲੇ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਬੇਕਸੂਰਾਂ ਦੀ ਜਾਨ ਚਲੇ ਜਾਂਦੀ ਹੈ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।ਅਣਗਿਹਲੀ ਦੇ ਚਲਦਿਆਂ ਹੋਇਆਂ, ਇਨ੍ਹਾਂ ਹੋਣ ਵਾਲੇ ਸੜਕ ਹਾਦਸਿਆਂ ਦਾ ਖਮਿਆਜਾ ਕਈ ਪਰਿਵਾਰਾਂ ਨੂੰ ਭੁਗਤਣਾ ਪੈ ਰਿਹਾ ਹੈ।
ਹੁਣ ਪੰਜਾਬ ਵਿੱਚ ਇਥੇ ਬੱਸ ਅਤੇ ਟਰੱਕ ਵਿੱਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਵਿੱਚ ਅੰਮ੍ਰਿਤਸਰ ਰੋਡ ਉਪਰ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਪ੍ਰਾਪਤ ਹੋਈ ਹੈ ਜਿੱਥੇ ਇਕ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਨਿਊ ਦੀਪ ਬੱਸ ਸਰਵਿਸ ਕੰਪਨੀ ਦੀ ਬੱਸ ਅੰਮ੍ਰਿਤਸਰ ਤੋਂ ਬਠਿੰਡਾ ਜਾ ਰਹੀ ਸੀ। ਇਸ ਸਮੇ ਹੀ ਇੱਕ ਟਰੱਕ ਨਾਲ ਟਕਰਾ ਗਈ।
ਇਹ ਸੜਕ ਹਾਦਸਾ ਇੰਨਾ ਭਿਆਨਕ ਸੀ ਕਿ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। ਉਥੇ ਹੀ ਬੱਸ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਕ ਦਰਜਨ ਤੋਂ ਵਧੇਰੇ ਵਿਅਕਤੀਆਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾਕਟਰ ਰੋਹਿਤ ਮਹਿਤਾ ਨੇ ਦੱਸਿਆ ਕਿ ਜ਼ਖਮੀ ਵਿਅਕਤੀਆਂ ਦਾ ਸਾਰਾ ਖਰਚ ਕੀਤਾ ਜਾ ਰਿਹਾ ਹੈ। ਅਤੇ ਜ਼ਖਮੀ ਹੋਏ ਸਾਰੇ ਲੋਕਾਂ ਦੀ ਮਦਦ ਹਸਪਤਾਲ ਦੇ ਸਾਰੇ ਸਟਾਫ਼ ਵੱਲੋਂ ਕੀਤੀ ਜਾ ਰਹੀ ਹੈ।
ਇਨ੍ਹਾਂ ਜ਼ਖ਼ਮੀਆਂ ਦਾ ਇਲਾਜ ਕਰਵਾਉਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰੋਹਿਤ ਮਹਿਤਾ ਵੱਲੋਂ ਦਿੱਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸਿਟੀ ਦੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …