ਆਈ ਤਾਜਾ ਵੱਡੀ ਖਬਰ
ਜਿਸ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਹੈ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਸਰਕਾਰ ਅਤੇ ਕਿਸਾਨਾਂ ਦੇ ਵਿਚਕਾਰ ਖਿੱ-ਚੋ-ਤਾ-ਣ ਲਗਾਤਾਰ ਜਾਰੀ ਹੈ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ 26 ਨਵੰਬਰ ਤੋਂ ਦਿੱਲੀ ਦੀਆਂ ਬਰੂਹਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਉਥੇ ਹੀ ਰਿਲਾਇੰਸ ਦੇ ਪੈਟ੍ਰੋਲ ਪੰਪ ਅਤੇ ਟੋਲ ਪਲਾਜ਼ਾ ਨੂੰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਭਾਜਪਾ ਦੇ ਨੇਤਾਵਾਂ ਦੇ ਘਰਾਂ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ।
ਭਾਜਪਾ ਨੇਤਾਵਾਂ ਵੱਲੋਂ ਵੀ ਕਿਸਾਨਾਂ ਦੇ ਖਿਲਾਫ ਰੈਲੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਚ ਉਹ ਹੀ ਗੱਲ ਹੋ ਗਈ ਹੈ ਜਿਸ ਦਾ ਭਾਜਪਾ ਨੂੰ ਡਰ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਆਗੂਆਂ ਵੱਲੋਂ ਜਲੰਧਰ ਦੇ ਕੰਪਨੀ ਬਾਗ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੀ ਜਾਣਕਾਰੀ ਕਿਸਾਨਾਂ ਨੂੰ ਮਿਲਣ ਤੇ ਕਿਸਾਨਾਂ ਵੱਲੋਂ ਇਸ ਪ੍ਰਦਰਸ਼ਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਇਸ ਪ੍ਰਦਰਸ਼ਨ ਨੂੰ ਰੋਕਣ ਦੀ ਚੇਤਾਵਨੀ ਦਿੱਤੀ ਗਈ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਅਗਰ ਭਾਜਪਾ ਨੇਤਾਵਾਂ ਵੱਲੋਂ ਇਹ ਪ੍ਰਦਰਸ਼ਨ ਬੰਦ ਨਾ ਕੀਤਾ ਗਿਆ ਤਾਂ ਰੋਹ ਵਿੱਚ ਆ ਕੇ ਉਹ ਸ੍ਟੇਜ ਤੋੜ ਸਕਦੇ ਹਨ। ਇਸ ਦੌਰਾਨ ਹੀ ਧਰਨੇ ਵਾਲੀ ਜਗ੍ਹਾ ਤੇ ਭਾਰੀ ਹੰ-ਗਾ- ਮਾ ਹੋਣ ਦੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਨੂੰ ਧਰਨੇ ਵਾਲੀ ਜਗ੍ਹਾ ਤੇ ਪਹੁੰਚਣ ਤੋਂ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਟ ਲਗਾ ਕੇ ਰੋਕਿਆ ਜਾ ਰਿਹਾ ਹੈ। ਭਾਜਪਾ ਵੱਲੋਂ ਇਸ ਮੁੱਦੇ ਉਪਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਵਿ-ਗ-ੜ ਰਹੀ ਹੈ। ਅਸ਼ਵਨੀ ਸ਼ਰਮਾ ਦਾ ਵਿਰੋਧ ਵੀ ਜਲੰਧਰ-ਪਠਾਨਕੋਟ ਕੌਮੀ ਮਾਰਗ ਤੇ ਚੌਲਾਂਗ ਟੌਲ ਪਲਾਜ਼ਾ ਤੇ ਕੀਤਾ ਗਿਆ।
ਕਿਸਾਨਾਂ ਵੱਲੋਂ ਉਨ੍ਹਾਂ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਵਿਖਾਉਦੇ ਹੋਏ ਆਪਣਾ ਰੋਸ ਜਾਹਿਰ ਕੀਤਾ ਗਿਆ ਹੈ। ਟੋਲ ਪਲਾਜ਼ਾ ਤੇ ਧਰਨਾ ਲਾਕੇ ਬੈਠੇ ਕਿਸਾਨਾਂ ਨੂੰ ਜਦੋਂ ਉਨ੍ਹਾਂ ਦੇ ਆਉਣ ਬਾਰੇ ਖਬਰ ਮਿਲੀ ਤਾਂ ਉਨ੍ਹਾਂ ਵੱਲੋਂ 11 ਵਜੇ ਦੇ ਕਰੀਬ ਕਾਲੀਆਂ ਝੰਡੀਆਂ ਵਿਖਾ ਕੇ ਭਾਜਪਾ ਤੇ ਮੋਦੀ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ। ਕਿਸਾਨਾਂ ਵੱਲੋਂ ਜਲੰਧਰ ਵਿੱਚ ਕੀਤੀ ਜਾ ਰਹੀ ਰੈਲੀ ਤੋਂ 50 ਮੀਟਰ ਦੀ ਦੂਰੀ ਤੇ ਭਾਜਪਾ ਦਾ ਪੁਤਲਾ ਸਾ-ੜ-ਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਨ੍ਹਾਂ ਹਲਾਤਾਂ ਨੂੰ ਦੇਖਦੇ ਹੋਏ ਜਲੰਧਰ ਚ ਭਾਰੀ ਗਿਣਤੀ ਵਿੱਚ ਕੰਪਨੀ ਬਾਗ ਦੇ ਨਜ਼ਦੀਕ ਪੁਲੀਸ ਤਾਇਨਾਤ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …